ਪੰਜਾਬ

punjab

ETV Bharat / city

ਟੀਕਾ ਨਿਰਮਾਤਾ ‘ਮੌਡਰਨਾ’ ਨੇ ਸਿੱਧੇ ਟੀਕੇ ਭੇਜਣ ਸਬੰਧੀ ਪੰਜਾਬ ਦੀ ਮੰਗ ਨੂੰ ਨਾ-ਮਨਜ਼ੂਰ ਕੀਤਾ: ਵਿਕਾਸ ਗਰਗ - demand for direct vaccination

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਲਈ ਪਹੁੰਚ ਕੀਤੀ ਗਈ ਸੀ। ਪਰ ‘ਮੌਡਰਨਾ’ ਕੰਪਨੀ ਨੇ ਪੰਜਾਬ ਸਰਕਾਰ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਉਨ੍ਹਾਂ ਦੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਸੂਬਿਆਂ ਨਾਲ ਨਹੀਂ।

ਕੋਵਿਡ ਵੈਕਸੀਨ ਨਿਰਮਾਤਾ  ‘ਮੌਡਰਨਾ’ ਕੰਪਨੀ
ਕੋਵਿਡ ਵੈਕਸੀਨ ਨਿਰਮਾਤਾ ‘ਮੌਡਰਨਾ’ ਕੰਪਨੀ

By

Published : May 24, 2021, 9:08 AM IST

ਚੰਡੀਗੜ੍ਹ: ਕੋਵਿਡ ਟੀਕਿਆਂ ਦੇ ਨਿਰਮਾਤਾ ਵਿੱਚੋਂ ਇਕ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ, ਕਿਉਂਕਿ ਉਨ੍ਹਾਂ ਦੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਨਾ ਕਿ ਕਿਸੇ ਸੂਬਾ ਸਰਕਾਰ ਜਾਂ ਨਿੱਜੀ ਧਿਰ ਨਾਲ।

ਮੁੱਖ ਮੰਤਰੀ ਵੱਲੋਂ ਜਲਦ ਟੀਕਾਕਰਨ ਯਕੀਨੀ ਬਨਾਉਣ ਲਈ ਸੰਭਾਵਿਤ ਸਰੋਤਾਂ ਕੋਲ ਕੀਤੀ ਗਈ ਸੀ ਪਹੁੰਚ

ਇਹ ਪ੍ਰਗਟਾਵਾ ਕਰਦਿਆਂ ਟੀਕਾਕਰਨ ਲਈ ਪੰਜਾਬ ਦੇ ਸਟੇਟ ਨੋਡਲ ਅਧਿਕਾਰੀ ਅਤੇ ਸੀਨੀਅਰ ਆਈਏਐਸ ਅਧਿਕਾਰੀ ਵਿਕਾਸ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਲਈ ਪਹੁੰਚ ਕੀਤੀ ਗਈ ਸੀ।

ਸਟੇਟ ਨੋਡਲ ਅਧਿਕਾਰੀ ਸ੍ਰੀ ਗਰਗ ਨੇ ਕਿਹਾ ਕਿ ਹੁਣ ਤੱਕ ਸਿਰਫ਼ ਮੌਡਰਨਾ ਤੋਂ ਆਏ ਜਵਾਬ ਵਿੱਚ ਕੰਪਨੀ ਨੇ ਸੂਬਾ ਸਰਕਾਰ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।

ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜ਼ਬੂਰ ਸੀ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ।

ਇੱਥੇ ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਸੂਬੇ ਨੂੰ ਹੁਣ ਤੱਕ ਟੀਕਿਆਂ ਦੀਆਂ 44 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।

18-44 ਉਮਰ ਦੇ ਲੋਕਾਂ ਲਈ ਹਾਲੇ ਤੱਕ ਖਰੀਦੀਆਂ ਗਈਆਂ ਸਿਰਫ਼ 4.2 ਲੱਖ ਖੁਰਾਕਾਂ
ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤੀਜੇ ਪੜਾਅ (18-44 ਉਮਰ ਵਰਗ) ਲਈ ਕੀਤੀ ਅਲਾਟਮੈਂਟ ਅਨੁਸਾਰ ਸੂਬਾ ਸਰਕਾਰ ਸਿਰਫ 4.2 ਲੱਖ ਦੀ ਖੁਰਾਕ ਖਰੀਦ ਕਰਨ ਦੇ ਯੋਗ ਹੋਈ ਹੈ ਜਿਸ ਵਿੱਚ ਕੱਲ ਪ੍ਰਾਪਤ ਕੀਤੀਆਂ 66,000 ਖੁਰਾਕਾਂ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 3.65 ਲੱਖ ਟੀਕਿਆਂ ਦੀ ਵਰਤੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਸਿਰਫ 64000 ਹੀ ਵਰਤੋਂ ਲਈ ਬਚੇ ਹਨ।

ਇਹ ਵੀ ਪੜ੍ਹੋ: ਵੈਕਸੀਨੇਸ਼ਨ ਖ਼ਤਮ! ਲੋਕਾਂ ਨੇ ਸੈਂਟਰ ਦੇ ਦਰਵਾਜੇ ਭੰਨੇ

ABOUT THE AUTHOR

...view details