ਪੰਜਾਬ

punjab

ETV Bharat / city

Vaccine Scam: ਸ਼੍ਰੋਮਣੀ ਅਕਾਲੀ ਦਲ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੇਵੇਗਾ ਧਰਨਾ

ਸ਼੍ਰੋਮਣੀ ਅਕਾਲੀ ਦਲ ਭਲਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਅੱਗੇ ਧਰਨਾ ਦੇਵਾਂਗੇ। ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਜਾਏ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਉਹਨਾਂ ਦਾ ਬਚਾਅ ਕਰ ਰਹੇ ਹਨ ਅਤੇ ਸੀਨੀਅਰ ਅਕਾਲੀ ਆਗੁਆਂ ਵੱਲੋਂ ਨਿਆਂ ਦੀ ਮੰਗ ਕਰਦਿਆਂ ਦਿੱਤੇ ਸ਼ਾਂਤੀਪੂਰਨ ਤੇ ਲੋਕਤੰਤਰੀ ਧਰਨੇ ਲਈ ਸੀਨੀਅਰ ਅਕਾਲੀ ਆਗੂਆਂ ਖਿਲਾਫ ਕੇਸ ਦਰਜ ਕਰ ਕੇ ਵਿਰੋਧੀ ਧਿਰ ਨੁੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਸ਼੍ਰੋਮਣੀ ਅਕਾਲੀ ਦਲ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੇਵੇਗਾ ਧਰਨਾ
ਸ਼੍ਰੋਮਣੀ ਅਕਾਲੀ ਦਲ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੇਵੇਗਾ ਧਰਨਾ

By

Published : Jun 14, 2021, 9:56 PM IST

ਚੰਡੀਗੜ੍ਹ:ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉਹ ਸਿਹਤ ਮੰਤਰੀ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਅਤੇ ਵੈਕਸੀਨ (Vaccine Scam) ’ਤੇ ਫਤਿਹ ਕਿੱਟ ਘੁਟਾਲੇ ਦੀ ਸੀਬੀਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਨੁੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ।

ਸ਼੍ਰੋਮਣੀ ਅਕਾਲੀ ਦਲ ਭਲਕੇ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਦੇਵੇਗਾ ਧਰਨਾ

ਇਹ ਵੀ ਪੜੋ:ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ’ਤੇ ਲੱਗੇ ਜ਼ਮੀਨ ਹੜੱਪਣ ਦੇ ਇਲਜ਼ਾਮ

ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਵੈਕਸੀਨ ਘੁਟਾਲੇ (Vaccine scam) ਅਤੇ ਫਤਿਹ ਕਿੱਟ ਘੁਟਾਲੇ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਹੈਰਾਨੀ ਵਾਲੀ ਗੱਲ ਹੈ ਕਿ ਚੁਣੀ ਹੋਈ ਸਰਕਾਰ ਤੇ ਇਸਦੇ ਮੈਂਬਰ ਮਹਾਂਮਾਰੀ ਵੇਲੇ ਲੋਕਾਂ ਦੀਆਂ ਤਕਲੀਫਾਂ ਤੋਂ ਮੁਨਾਫੇ ਕਮਾ ਰਹੇ ਹਨ। ਉਹਨਾਂ ਕਿਹਾ ਕਿ ਭਾਵੇਂ ਕਾਂਗਰਸ ਸਰਕਾਰ ਭਾਵੇਂ ਕਾਂਗਰਸ ਸਰਕਾਰ ਨੇ ਵੈਕਸੀਨ ਘੁਟਾਲੇ ਦੇ ਮਾਮਲੇ ਵਿਚ ਆਪਣੀ ਗਲਤੀ ਮੰਨੀ ਹੈ ਕਿ ਉਸਨੇ ਮੋਟਾ ਮੁਨਾਫਾ ਕਮਾ ਕੇ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੁੰ ਵੇਚੀ ਹੈ ਅਤੇ ਬਦਲੇ ਵਿਚ ਅੱਗੇ ਹਸਪਤਾਲਾਂ ਨੇ ਮੋਟਾ ਮੁਨਾਫਾ ਕਮਾਇਆ ਹੈ ਪਰ ਇਸ ਕੁਤਾਹੀ ਲਈ ਕਿਸੇ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਹਨਾਂ ਕਿਹਾ ਕਿ ਬਜਾਏ ਸਿਹਤ ਮੰਤਰੀ ਨੂੰ ਬਰਖ਼ਾਸਤ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਉਹਨਾਂ ਦਾ ਬਚਾਅ ਕਰ ਰਹੇ ਹਨ ਅਤੇ ਸੀਨੀਅਰ ਅਕਾਲੀ ਆਗੁਆਂ ਵੱਲੋਂ ਨਿਆਂ ਦੀ ਮੰਗ ਕਰਦਿਆਂ ਦਿੱਤੇ ਸ਼ਾਂਤੀਪੂਰਨ ਤੇ ਲੋਕਤੰਤਰੀ ਧਰਨੇ ਲਈ ਸੀਨੀਅਰ ਅਕਾਲੀ ਆਗੂਆਂ ਖਿਲਾਫ ਕੇਸ ਦਰਜ ਕਰ ਕੇ ਵਿਰੋਧੀ ਧਿਰ ਨੁੰ ਚੁੱਪ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਇਸ ਤਰੀਕੇ ਦੀਆਂ ਹਰਕਤਾਂ ਨਾਲ ਦਬਾਇਆ ਨਹੀਂ ਜਾ ਸਕਦਾ ਤੇ ਜੇਕਰ ਘੁਟਾਲੇ ਦੇ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਉਹਨਾਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਗਈਆਂ ਤਾਂ ਫਿਰ ਪਾਰਟੀ ਸੰਘਰਸ਼ ਹੋਰ ਤੇਜ਼ ਕਰੇਗੀ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਵੀ ਮੰਗ ਕਰੇਗਾ ਕਿ ਕੌਮੀ ਸ਼ਾਹਮਾਰਗਾਂ ਲਈ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਦਾ ਮਾਰਕੀਟ ਰੇਟ ਅਨੁਸਾਰ ਮੁੱਲ ਅਤੇ ਉਜਾੜਾ ਭੱਤਾ ਕਿਸਾਨਾਂ ਨੁੰ ਦਿੱਤਾ ਜਾਵੇ। ਪਾਰਟੀ ਨੇ ਕਿਹਾ ਕਿ ਉਹ ਐਕਸਪ੍ਰੈਸਵੇਅ ਪ੍ਰਾਜੈਕਟਾਂ ਲਈ ਜ਼ਮੀਨ ਐਕਵਾਇਰ ਕਰਨ ਲਈ ਕਿਸਾਨਾਂ ਨੁੰ ਹਾਸੋਹੀਣਾ ਘੱਟ ਮੁਆਵਜ਼ਾ ਦੇਣ ਦੇ ਮਾਮਲੇ ਵਿਚ ਜੇਕਰ ਸਰਕਾਰ ਨੇ ਕਿਸਾਨਾਂ ਨੁੰ ਮੁਆਵਜ਼ਾ ਦੇਣ ਦੀ ਨੀਤੀ ਨਾ ਬਦਲੀ ਅਤੇ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵਾਂਗ ਨੀਤੀ ਨਾ ਅਪਣਾਈ ਤਾਂ ਫਿਰ ਪਾਰਟੀ ਸਰਕਾਰ ਖਿਲਾਫ ਕਿਸਾਨਾਂ ਨਾਲ ਰੋਸ ਧਰਨੇ ਵਿਚ ਸ਼ਾਮਲ ਹੋਵੇਗਾ।
ਇਹ ਵੀ ਪੜੋ: ਪੰਜਾਬ ਵਿਧਾਨ ਸਭਾ ਚੋਣਾਂ :ਬਸਪਾ ਨਾਲ ਗਠਬੰਧਨ ਤੋਂ ਬਾਅਦ ਹੁਣ ਮਹਾਗਠਬੰਧਨ ਦੀ ਤਿਆਰੀ

ABOUT THE AUTHOR

...view details