ਚੰਡੀਗੜ੍ਹ: ਪੈਟਰੋਲ ਡੀਜਲ ਤੋਂ ਬਾਅਦ ਹੁਣ ਦੁੱਧ ਦੀਆਂ ਕੀਮਤਾਂ ਵਿੱਚ ਵੀ ਉਛਾਲ ਆਇਆ ਹੈ। ਮਹਿੰਗਾਈ ਦੇ ਦੌਰ ਵਿੱਚ ਜੀਵਨ ਬਤੀਤ ਕਰ ਰਹੇ ਲੋਕਾਂ ਉਤੇ ਕੱਲ੍ਹ ਤੋਂ ਦੁੱਧ ਦੀਆਂ ਕੀਮਤਾਂ ਵੱਧਣ ਨਾਲ ਇਕ ਹੋਰ ਮਾਰ ਪਵੇਗੀ।
ਇਸੇ ਤਰ੍ਹਾਂ ਅਮੁਲ ਵੱਲੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਅ ਹੈ। ਅਮੁਲ ਵੱਲੋਂ ਦੇਸ਼ ਭਰ ਵਿੱਚ ਮਾਰਕੀਟ ਵਿੱਚ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਵਾਧਾ ਕਰਨ ਦਾ ਫੈਸਲਾ ਕੀਤਾ ਹੈ ਜੋ 1 ਮਾਰਚ ਤੋਂ ਲਾਗੂ ਹੋ ਜਾਵੇਗਾ। ਕੰਪਨੀ ਵੱਲੋਂ ਕਿਹਾ ਗਿਆ ਹੈ ਕਿ 2 ਰੁਪਏ ਪ੍ਰਤੀ ਲੀਟਰ ਵਾਧਾ ਕੇਵਲ 4 ਫੀਸਦੀ ਦਾ ਵਾਧਾ ਹੁੰਦਾ ਹੈ, ਜੋ ਔਸਤ ਖਾਧ ਮਹਿੰਗਾਈ ਨਾਲੋਂ ਬਹੁਤ ਘੱਟ ਹੈ।
ਅਮੂਲ ਨੇ ਦੇਸ਼ ਭਰ ਵਿੱਚ ਆਪਣੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਵਧੀਆਂ ਕੀਮਤਾਂ ਭਲਕੇ ਯਾਨੀ 1 ਮਾਰਚ ਤੋਂ ਲਾਗੂ ਹੋਣਗੀਆਂ। ਕੰਪਨੀ ਮੁਤਾਬਕ ਇਸ ਵਾਧੇ ਤੋਂ ਬਾਅਦ ਅਹਿਮਦਾਬਾਦ ਅਤੇ ਸੌਰਾਸ਼ਟਰ ਦੇ ਬਾਜ਼ਾਰਾਂ 'ਚ ਅਮੂਲ ਗੋਲਡ ਦੁੱਧ ਦੀ ਕੀਮਤ 60 ਰੁਪਏ ਪ੍ਰਤੀ ਲੀਟਰ, ਅਮੂਲ ਫਰੈਸ਼ ਮਿਲਕ 48 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਸ਼ਕਤੀ 54 ਰੁਪਏ ਪ੍ਰਤੀ ਲੀਟਰ ਹੋ ਜਾਵੇਗੀ।