ਪੰਜਾਬ

punjab

ETV Bharat / city

ਵਿਜੀਲੈਂਸ ਵਿਭਾਗ ਵੱਲੋਂ ਦਿਸੰਬਰ ਮਹੀਨੇ ਦੌਰਾਨ ਰਿਸ਼ਵਤ ਦੇ 6 ਵੱਖ-ਵੱਖ ਮਾਮਲਿਆਂ ’ਚ 7 ਅਧਿਕਾਰੀ ਕਾਬੂ - ਭ੍ਰਿਸ਼ਟਾਚਾਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਤਹਿਤ ਦਸੰਬਰ ਮਹੀਨੇ ਦੌਰਾਨ 6 ਵੱਖ-ਵੱਖ ਮਾਮਲਿਆਂ ਵਿੱਚ ਰਿਸ਼ਵਤ ਲੈਂਦੇ 7 ਦੋਸ਼ੀ ਕਰਮਚਾਰੀਆਂ ਨੂੰ ਰੰਗੇ-ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ।

ਤਸਵੀਰ
ਤਸਵੀਰ

By

Published : Jan 6, 2021, 10:46 PM IST

ਚੰਡੀਗੜ੍ਹ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਵਿਆਪਕ ਮੁਹਿੰਮ ਤਹਿਤ ਦਸੰਬਰ ਮਹੀਨੇ ਦੌਰਾਨ 6 ਵੱਖ-ਵੱਖ ਮਾਮਲਿਆਂ ਵਿੱਚ ਰਿਸ਼ਵਤ ਲੈਂਦੇ 7 ਦੋਸ਼ੀ ਕਰਮਚਾਰੀਆਂ ਨੂੰ ਰੰਗੇ-ਹੱਥੀਂ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਿਸ ਵਿੱਚ ਮਾਲ ਵਿਭਾਗ ਦੇ 3 ਕਰਮਚਾਰੀ ਸ਼ਾਮਲ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਪੰਜਾਬ ਦੇ ਮੁੱਖ ਡਾਇਰੈਕਟਰ-ਕਮ-ਡੀਜੀਪੀ ਬੀ.ਕੇ. ਉੱਪਲ ਨੇ ਕਿਹਾ ਕਿ ਵਿਜੀਲੈਂਸ ਵਿਭਾਗ ਨੇ ਇਸ ਸਮੇਂ ਦੌਰਾਨ ਸਰਕਾਰੀ ਅਤੇ ਗੈਰ-ਸਰਕਾਰੀ ਖੇਤਰਾਂ ਵਿੱਚ ਭ੍ਰਿਸ਼ਟਾਚਾਰ ਦੇ ਮੁਕੰਮਲ ਖਾਤਮੇ ਲਈ ਵਿਭਾਗ ਪੱਧਰ ’ਤੇ ਯਤਨ ਕੀਤੇ ਹਨ।

ਵਿਜੀਲੈਂਸ ਵਿਭਾਗ ਦੀ ਇਸ ਮੁਹਿੰਮ ਤਹਿਤ ਅਧਿਕਾਰੀਆਂ ਨੇ ਇਹ ਯਕੀਨੀ ਬਣਾਇਆ ਗਿਆ ਹੈ ਕਿ ਕੋਈ ਵੀ ਸ਼ੱਕੀ ਵਿਅਕਤੀ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਨਿਆਂਇਕ ਸਜਾ ਤੋਂ ਬੱਚ ਨਾ ਸਕੇ। ਉਨਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਦੌਰਾਨ ਵੱਖ-ਵੱਖ ਅਦਾਲਤਾਂ ’ਚ 15 ਵਿਜੀਲੈਂਸ ਮਾਮਲਿਆਂ ਤਹਿਤ ਚਲਾਨ ਪੇਸ਼ ਕੀਤੇ ਹਨ।

ਇਸੇ ਸਮੇਂ ਦੌਰਾਨ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਗੰਭੀਰਤਾ ਨਾਲ ਜਾਂਚ ਕਰਨ ਤਹਿਤ ਵਿਜੀਲੈਂਸ ਵੱਲੋਂ ਆਪਣੇ ਪੱਧਰ ’ਤੇ 5 ਕੇਸ ਦਰਜ ਕੀਤੇ ਗਏ ਤੇ ਇਨ੍ਹਾਂ ਤੋਂ ਇਲਾਵਾ ਵਿਜੀਲੈਂਸ ਵਿਭਾਗ ਵੱਲੋਂ ਪੜਤਾਲ ਦੇ ਅਧਾਰ ‘ਤੇ ਛੇ ਕੇਸ ਵੀ ਦਰਜ ਕੀਤੇ ਗਏ ਹਨ।

ABOUT THE AUTHOR

...view details