ਪੰਜਾਬ

punjab

ETV Bharat / city

ਪਟਵਾਰੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ - ਰਿਸ਼ਵਤ

ਵਿਜੀਲੈਂਸ ਬਿਊਰੋ ਨੇ ਅੰਮ੍ਰਿਤਸਰ ਵਿਖੇ ਤਾਇਨਾਤ ਪਟਵਾਰੀ ਸ਼ਵਿੰਦਰਜੀਤ ਸਿੰਘ ਨੂੰ ਰਿਸ਼ਵਤ ਲੈਂਦਿਆਂ ਕੀਤਾ ਕਾਬੂ। ਵਿਜੀਲੈਂਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ।

ਫ਼ਾਈਲ ਫ਼ੋਟੋ

By

Published : Mar 26, 2019, 8:17 PM IST

ਚੰਡੀਗੜ੍ਹ: ਵਿਜੀਲੈਂਸ ਬਿਊਰੋ ਨੇ ਮਾਲ ਹਲਕਾ ਕੜਿਆ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਾਇਨਾਤ ਪਟਵਾਰੀ ਸ਼ਵਿੰਦਰਜੀਤ ਸਿੰਘ ਨੂੰ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਦਰਅਸਲ, ਪਟਵਾਰੀ ਨੇ ਸ਼ਿਕਾਇਤਕਰਤਾ ਨਵਦੀਪ ਸਿੰਘ ਕੋਲੋਂ ਉਸ ਦੀ ਰਿਸ਼ਤੇਦਾਰ ਦੀ ਜ਼ਮੀਨ ਦਾ ਇੰਤਕਾਲ ਕਰਨ ਲਈ 3500 ਰੁਪਏ ਦੀ ਮੰਗ ਕੀਤੀ ਗਈ ਸੀ ਤੇ ਸੌਦਾ 3 ਹਜ਼ਾਰ ਰੁਪਏ ਵਿੱਚ ਤੈਅ ਕੀਤਾ ਗਿਆ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਦੋਸ਼ੀ ਪਟਵਾਰੀ ਨੂੰ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 3 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਚਾ ਗਿਆ। ਵਿਜੀਲੈਂਸ ਵਿਭਾਗ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ABOUT THE AUTHOR

...view details