ਪੰਜਾਬ

punjab

ETV Bharat / city

ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ ਵਿੱਚ ਤਿੰਨ ਖਿਲਾਫ ਮਾਮਲਾ ਦਰਜ, ਦੋ ਮਿੱਲ ਮਾਲਕ ਗ੍ਰਿਫਤਾਰ - ਪੰਜਾਬ ਵਿਜੀਲੈਂਸ ਬਿਊਰੋ

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੈਸਰਜ਼ ਦੁਰਗਾ ਰਾਈਸ ਐਂਡ ਜਨਰਲ ਮਿੱਲ ਸਾਹਨੇਵਾਲ, ਲੁਧਿਆਣਾ ਦੇ ਹਿੱਸੇਦਾਰ ਮਰਹੂਮ ਗਣਪਤ ਰਾਏ ਅਤੇ ਉਸ ਦੇ ਦੋ ਪੁੱਤਰਾਂ ਦਿਨੇਸ਼ ਕੁਮਾਰ ਅਤੇ ਰਾਜੇਸ਼, ਜੋ ਉਪਰੋਕਤ ਮਿੱਲ ਦੇ ਹਿੱਸੇਦਾਰ ਵੀ ਹਨ। ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ।

ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ ਵਿੱਚ ਤਿੰਨ ਖਿਲਾਫ ਮਾਮਲਾ ਦਰਜ
ਝੋਨਾ ਖੁਰਦ ਬੁਰਦ ਕਰਨ ਦੇ ਦੋਸ਼ ਵਿੱਚ ਤਿੰਨ ਖਿਲਾਫ ਮਾਮਲਾ ਦਰਜ

By

Published : Oct 11, 2022, 8:22 PM IST

ਲੁਧਿਆਣਾ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਿੰਨ ਚੌਲ ਮਿੱਲ ਮਾਲਕਾਂ ਖਿਲਾਫ 1.80 ਕਰੋੜ ਰੁਪਏ ਦੇ ਝੋਨੇ ਦੀ ਹੇਰਾਫੇਰੀ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਉਨਾਂ ਵਿੱਚੋਂ ਦੋ ਮਾਲਕਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਮੈਸਰਜ਼ ਦੁਰਗਾ ਰਾਈਸ ਐਂਡ ਜਨਰਲ ਮਿੱਲ ਸਾਹਨੇਵਾਲ, ਲੁਧਿਆਣਾ ਦੇ ਹਿੱਸੇਦਾਰ ਮਰਹੂਮ ਗਣਪਤ ਰਾਏ ਅਤੇ ਉਸ ਦੇ ਦੋ ਪੁੱਤਰਾਂ ਦਿਨੇਸ਼ ਕੁਮਾਰ ਅਤੇ ਰਾਜੇਸ਼, ਜੋ ਉਪਰੋਕਤ ਮਿੱਲ ਦੇ ਹਿੱਸੇਦਾਰ ਵੀ ਹਨ, ਖਿਲਾਫ ਆਈਪੀਸੀ ਦੀ ਧਾਰਾ 409, 420, 120-ਬੀ ਤਹਿਤ ਐਫਆਈਆਰ ਨੰਬਰ 13 ਮਿਤੀ 11-10-2022 ਨੂੰ ਦਰਜ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਬਿਊਰੋ ਨੇ ਦਿਨੇਸ਼ ਕੁਮਾਰ ਅਤੇ ਰਾਜੇਸ਼ ਦੋਵਾਂ ਭਰਾਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ:ਲੁਧਿਆਣਾ 'ਚ ਪਹਿਲੀ ਨਵੰਬਰ ਨੂੰ ਹੋਵੇਗਾ ‘ਖੇਡਾਂ ਵਤਨ ਪੰਜਾਬ ਦੀਆਂ' ਦਾ ਸਮਾਪਤੀ ਸਮਾਰੋਹ

ABOUT THE AUTHOR

...view details