ਚੰਡੀਗੜ੍ਹ: ਆਈਏਐਸ ਅਧਿਕਾਰੀ ਸੰਜੇ ਪੋਪਲੀ ਦੇ ਪੁੱਤ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਵਿਰੋਧੀਆਂ ਵੱਲੋੈਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਇਲਜ਼ਾਮ ਲਗਾਏ ਜਾ ਰਹੇ ਹਨ ਉੱਥੇ ਹੀ ਦੂਜੇ ਪਾਸੇ ਮ੍ਰਿਤਕ ਦੀ ਮਾਂ ਵੱਲੋਂ ਵਿਜੀਲੈਂਸ ਦੀ ਟੀਮ ’ਤੇ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ। ਇਸ ਮਾਮਲੇ ’ਚ ਵਿਜੀਲੈਂਸ ਦੀ ਟੀਮ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ।
IAS ਸੰਜੇ ਪੋਪਲੀ ਘਰੋਂ ਵੱਡੀ ਬਰਾਮਦਗੀ IAS ਸੰਜੇ ਪੋਪਲੀ ਘਰੋਂ ਵੱਡੀ ਬਰਾਮਦਗੀ ਵਿਜੀਲੈਂਸ ਦਾ ਵੱਡਾ ਖੁਲਾਸਾ: ਵਿਜੀਲੈਂਸ ਦੀ ਟੀਮ ਵੱਲੋਂ ਮਾਮਲੇ ਸਬੰਧੀ ਡੇਟਾ ਜਾਰੀ ਕੀਤਾ ਗਿਆ ਹੈ। ਛਾਪੇਮਾਰੀ ਦੌਰਾਨ ਸੋਨੇ ਦੀਆਂ ਕਿੱਲੋ ਕਿੱਲੋਂ ਦੀਆਂ 9 ਇੱਟਾਂ, ਸੋਨੇ ਦੇ 49 ਬਿਸਕੁੱਟ 12 ਸਿੱਕੇ, ਚਾਂਦੀ ਦੀਆਂ ਕਿੱਲੋ ਕਿੱਲੋ ਦੀਆਂ 3 ਇੱਟਾਂ ਅਤੇ 3,50,000 ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।
IAS ਸੰਜੇ ਪੋਪਲੀ ਘਰੋਂ ਵੱਡੀ ਬਰਾਮਦਗੀ IAS ਸੰਜੇ ਪੋਪਲੀ ਘਰੋਂ ਵੱਡੀ ਬਰਾਮਦਗੀ ਸੰਜੇ ਪੋਪਲੀ ਦੇ ਘਰ ਪਹੁੰਚੀ ਸੀ ਵਿਜੀਲੈਂਸ ਦੀ ਟੀਮ: ਦੱਸ ਦਈਏ ਕਿ ਚੰਡੀਗੜ੍ਹ ਦੀ ਵਿਜੀਲੈਂਸ ਦੀ ਟੀਮ ਵੱਲੋਂ ਛਾਪੇਮਾਰੀ ਕਰਨ ਦੇ ਲਈ ਸੰਜੇ ਪੋਪਲੀ ਦੇ ਘਰ ਪਹੁੰਚੀ ਸੀ। ਇਸ ਦੌਰਾਨ ਇਹ ਘਟਨਾ ਸਾਹਮਣੇ ਆਈ। ਦੱਸਿਆ ਜਾ ਰਿਹਾ ਹੈ ਕਿ ਵਿਜੀਲੈਂਸ ਦੀ ਟੀਮ ਰਿਕਵਰੀ ਦੇ ਲਈ ਪਹੁੰਚੀ ਸੀ।
IAS ਸੰਜੇ ਪੋਪਲੀ ਘਰੋਂ ਵੱਡੀ ਬਰਾਮਦਗੀ IAS ਸੰਜੇ ਪੋਪਲੀ ਘਰੋਂ ਵੱਡੀ ਬਰਾਮਦਗੀ ਪਰਿਵਾਰ ਨੇ ਲਗਾਏ ਇਲਜ਼ਾਮ: ਮਾਮਲੇ ਸਬੰਧੀ ਚੰਡੀਗੜ੍ਹ ਦੇ ਐਸਐਸਪੀ ਕੁਲਦੀਪ ਚਾਹਲ ਨੇ ਦੱਸਿਆ ਕਿ ਕਾਰਤਿਕ ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਦੂਜੇ ਪਾਸੇ ਪਰਿਵਾਰ ਦਾ ਇਲਜ਼ਾਮ ਹੈ ਕਿ ਉਸ ਨੂੰ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਵਿਜੀਲੈਂਸ ਉਸ 'ਤੇ ਝੂਠੇ ਬਿਆਨ ਦੇਣ ਲਈ ਦਬਾਅ ਪਾ ਰਹੀ ਸੀ। ਜਿਸ ਕਾਰਨ ਬੇਟੇ ਨੇ ਇਹ ਕਦਮ ਚੁੱਕਿਆ। ਦੱਸ ਦਈਏ ਕਿ ਪਿਛਲੇ ਹਫਤੇ ਹੀ ਵਿਜੀਲੈਂਸ ਦੀ ਟੀਮ ਨੇ ਸੰਜੇ ਪੋਪਲੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਸੀ। ਜਿਸ ਨੂੰ ਅੱਜ ਮੁਹਾਲੀ ਅਦਾਲਤ ਚ ਪੇਸ਼ ਕੀਤਾ ਜਾਣਾ ਹੈ।
IAS ਸੰਜੇ ਪੋਪਲੀ ਘਰੋਂ ਵੱਡੀ ਬਰਾਮਦਗੀ 'ਸੰਜੇ ਪੋਪਲੀ ਨੇ ਖੁਦ ਨੂੰ ਮਾਰੀ ਗੋਲੀ': ਦੂਜੇ ਪਾਸੇ ਮਾਮਲੇ ਸਬੰਧੀ ਐਸਐਸਪੀ ਕੁਲਦੀਪ ਸਿੰਘ ਚਹਿਲ ਨੇ ਦੱਸਿਆ ਕਿ ਸੰਜੇ ਪੋਪਲੀ ਦੇ ਬੇਟੇ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਸਦੀ ਮੌਤ ਹੋ ਗਈ। ਉਸ ਨੇ ਲਾਇਸੈਂਸੀ ਰਿਵਾਲਵਰ ਦੇ ਨਾਲ ਗੋਲੀ ਚਲਾਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਛਾਣ ਕਾਰਤਿਕ ਵਜੋਂ ਹੋਈ ਹੈ, ਜਿਸ ਦੀ ਉਮਰ 28 ਸਾਲ ਦੱਸੀ ਜਾ ਰਹੀ ਹੈ।
ਵਿਜੀਲੈਂਸ ਦਾ ਬਿਆਨ:ਹਾਲਾਂਕਿ ਇਸ ਪੂਰੇ ਮਾਮਲੇ ਨੂੰ ਲੈ ਕੇ ਵਿਜੀਲੈਂਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਅਧਿਕਾਰੀਆਂ ਨੇ ਕਿਹਾ ਕਿ ਵਿਜੀਲੈਂਸ ਦੀ ਟੀਮ ਛਾਪੇਮਾਰੀ ਕਰ ਸੰਜੇ ਪੋਪਲੀ ਦੇ ਘਰੋਂ ਵਾਪਸ ਆ ਗਈ ਸੀ ਜਿਸ ਤੋਂ ਬਾਅਦ ਸੰਜੇ ਪੋਪਲੀ ਦੇ ਪੁੱਤ ਨੇ ਖੁਦ ਨੂੰ ਗੋਲੀ ਮਾਰੇ ਖੁਦਕੁਸ਼ੀ ਕਰ ਲਈ।
ਪੋਪਲੀ ’ਤੇ ਲੱਗੇ ਹਨ ਰਿਸ਼ਵਤ ਲੈਣ ਦੇ ਇਲਜ਼ਾਮ:ਆਈਏਐਸ ਅਧਿਕਾਰੀ ਸੰਜੇ ਪੋਪਲੀ ’ਤੇ ਸੀਵਰੇਜ ਠੇਕੇਦਾਰਾਂ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਇਲਜ਼ਾਮ ਲੱਗੇ ਸਨ ਕਿ ਆਈਏਐਸ ਪੋਪਲੀ ਨੇ ਵਾਟਰ ਐਂਡ ਸੀਵਰੇਜ ਬੋਰਡ ਦੇ ਸੀਈਓ ਸਨ ਤਾਂ ਉਸ ਸਮੇਂ ਉਨ੍ਹਾਂ ਦੇ ਨਾਲ ਆਏ ਸਹਾਇਕ ਸਕੱਤਰ ਸੰਦੀਪ ਵਤਸ ਨੇ ਨਵਾਂਸ਼ਹਿਰ ਦੇ ਇੱਕ ਠੇਕੇਦਾਰ ਤੋਂ 7.30 ਰੁਪਏ ਦੀ ਅਦਾਇਗੀ ਦੇ ਬਦਲੇ ਕੁੱਲ ਰਕਮ ਵਿੱਚੋਂ 7 ਫੀਸਦੀ ਦੀ ਮੰਗ ਕੀਤੀ ਸੀ। ਦੱਸ ਦਈਏ ਕਿ ਇੱਕ ਰਿਕਾਰਡਿੰਗ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਸੰਜੇ ਪੰਪਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜੋ:ਗੋਲੀ ਲੱਗਣ ਕਾਰਨ ਪੋਪਲੀ ਦੇ ਪੁੱਤ ਦੀ ਮੌਤ, ਮ੍ਰਿਤਕ ਦੀ ਮਾਂ ਨੇ ਰੋ-ਰੋ ਲਾਏ ਵਿਜੀਲੈਂਸ ’ਤੇ ਗੰਭੀਰ ਇਲਜ਼ਾਮ