ਚੰਡੀਗੜ੍ਹ:ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਭਾਜਪਾ ਆਗੂ ਵਿਜੇ ਸਾਂਪਲਾ ਦੀ ਮੁਲਾਕਾਤ ਹੋਈ ਹੈ, ਇਸ ਦੌਰਾਨ ਭਾਜਪਾ ਆਗੂ ਵਿਿਨਤ ਜ਼ੋਸ਼ੀ ਵੀ ਸ਼ਾਮਿਲ ਰਹੇ। ਜ਼ਿਕਰਯੋਗ ਹੈ ਕਿ ਇਹ ਮੁਲਾਕਾਤ ਚ ਵਿਜੇ ਸਾਂਪਲਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਬੇਟੇ ਦੇ ਵਿਆਹ ਦਾ ਸੱਦਾ ਦਿੱਤਾ ਹੈ।
ਵਿਜੇ ਸਾਂਪਲਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ - ਵਿਜੇ ਸਾਂਪਲਾ
ਪੰਜਾਬ ਭਾਜਪਾ ਆਗੂ ਵਿਜੇ ਸਾਂਪਲਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੋਹਾਲੀ ਸਥਿਤ ਸਿਸਵਾ ਫਾਰਮ ਵਿਖੇ ਮੁਲਾਕਾਤ ਕੀਤੀ।
ਵਿਜੇ ਸਾਂਪਲਾ ਨੇ ਕੀਤੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ
ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਉਦੋਂ ਤੋਂ ਹੀ ਸੁਰਖੀਆਂ ਵਿੱਚ ਨੇ, ਇਹੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਨੇ ਕਿ ਕੈਪਟਨ ਅਮਰਿੰਦਰ ਸਿੰਘ ਹੁਣ ਭਾਜਪਾ ਦਾ ਪੱਲ੍ਹਾ ਫੜਨਣਗੇ। ਕੈਪਟਨ ਦੀ ਇਸ ਮੁਲਾਕਾਤ ਤੋਂ ਬਾਅਦ ਸਿਆਸੀ ਗਲਿਆਰਿਆਂ ਚ ਕੀ ਚਰਚਾ ਹੁੰਦੀ ਹੈ ਆਉਣ ਵਾਲਾ ਸਮਾਂ ਹੀ ਦੱਸੇਗਾ।
Last Updated : Nov 16, 2021, 6:54 PM IST