ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਕੈਬਨਿਟ ਮੰਤਰੀ ਵਿਜੇ ਸਿੰਗਲਾ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਸਿਹਤ ਮੰਤਰੀ ਵਿਜੇ ਸਿੰਗਲਾ ਵੱਲੋਂ ਠੇਕੇ ’ਤੇ ਆਏ ਅਧਿਕਾਰੀਆਂ ਤੋਂ ਇੱਕ ਫੀਸਦ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ਼ਨ ਲੈਂਦੇ ਹੋਏ ਵਿਜੇ ਸਿੰਗਲਾ ਤੋਂ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ। ਇਸ ਸਮੇਂ ਵਿਜੇ ਸਿੰਗਲਾ ਪੁਲਿਸ ਦੀ ਗ੍ਰਿਫ਼ਤ 'ਚ ਹੈ।
ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਆਦੇਸ਼ ਦਿੱਤੇ ਗਏ ਸਨ ਕਿ ਉਹ ਆਪਣੇ ਉਮੀਦਵਾਰਾਂ ਜਿਨ੍ਹਾਂ ਦੇ ਖਿਲਾਫ ਅਪਰਾਧਿਕ ਮਾਮਲੇ ਦਰਜ ਹਨ, ਉਨ੍ਹਾਂ ਦੀ ਜਾਣਕਾਰੀ ਆਪਣੀ ਵੈੱਬਸਾਈਟ ਅਤੇ ਅਖ਼ਬਾਰਾਂ ਵਿਚ ਦੇਣ। ਚੋਣ ਕਮਿਸ਼ਨ ਵਲੋਂ ਸਿਆਸੀ ਪਾਰਟੀਆਂ ਨੂੰ ਸੁਨਿਸ਼ਚਿਤ ਕਰਨ ਲਈ ਕਿਹਾ ਗਿਆ ਸੀ ਕਿ ਇਹ ਜਾਣਕਾਰੀ ਦਿੱਤੀ ਜਾਵੇ। ਜਿਨ੍ਹਾਂ ਦੇ ਖਿਲਾਫ ਅਪਰਾਧਿਕ ਮਾਮਲੇ ਚੱਲ ਰਹੇ ਹਨ ਉਨ੍ਹਾਂ ਨੂੰ ਟਿਕਟ ਕਿਉਂ ਦਿੱਤੀ ਗਈ।
ਤਿੰਨ ਆਦੇਸ਼ਾਂ ਨੂੰ ਵੇਖਦੇ ਹੋਏ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਜਾਣਕਾਰੀ ਸਾਂਝੀ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੇ 32 ਉਮੀਦਵਾਰਾਂ 'ਤੇ ਅਪਰਾਧਿਕ ਮਾਮਲੇ ਦਰਜ ਹਨ। ਸ਼੍ਰੋਮਣੀ ਅਕਾਲੀ ਦਲ ਦੇ 62 ਉਮੀਦਵਾਰਾਂ, ਭਾਜਪਾ ਦੇ 6 ਦੇ ਖਿਲਾਫ਼ ਮਾਮਲੇ ਦਰਜ ਹਨ ਅਤੇ ਹੁਣ ਪੰਜਾਬ ਕਾਂਗਰਸ ਵੱਲੋਂ ਵੀ ਆਪਣੇ ਉਮੀਦਵਾਰਾਂ ਦੀ ਜਾਣਕਾਰੀ ਦਿੱਤੀ ਗਈ ਹੈ ਜਿਸ ਵਿਚ 12 ਉਮੀਦਵਾਰਾਂ ਦੇ ਨਾਮ ਸ਼ਾਮਿਲ ਹਨ, ਜਿਨ੍ਹਾਂ ਦੇ ਖਿਲਾਫ਼ ਅਪਰਾਧਿਕ ਮਾਮਲੇ ਦਰਜ ਹਨ।
ਚੋਣ ਕਮਿਸ਼ਨ ਵੱਲੋਂ ਸਿਆਸੀ ਪਾਰਟੀਆਂ ਨੂੰ ਆਦੇਸ਼ ਦਿੱਤੇ ਗਏ ਸਨ ਕਿ ਉਸ ਵਿੱਚ ਚੋਣ ਜ਼ਾਬਤਾ ਲੱਗਣ ਤੋਂ 48 ਘੰਟਿਆਂ ਵਿੱਚ ਸਿਆਸੀ ਪਾਰਟੀਆਂ ਨੂੰ ਆਪਣੇ ਉਮੀਦਵਾਰਾਂ ਦੇ ਅਪਰਾਧਿਕ ਰਿਕਾਰਡ ਦੀ ਸਾਰੀ ਜਾਣਕਾਰੀ ਆਪਣੀ ਵੈੱਬਸਾਈਟ ਪ੍ਰਿੰਟ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਕਈ ਦਿੱਗਜਾਂ 'ਤੇ ਖ਼ਿਲਾਫ਼ ਮਾਮਲੇ ਦਰਜ ਹਨ। ਪੰਜਾਬ ਵਿਧਾਨ ਸਭਾ ਚੋਣਾਂ ਦੇ ਵਿੱਚ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਚੋਣ ਲੜ ਰਹੇ ਸਨ, ਪਰ ਇਨ੍ਹਾਂ ਵਿੱਚੋਂ ਕਈਆਂ ਦੇ ਖਿਲਾਫ਼ ਵੱਖ ਵੱਖ ਥਾਣਿਆਂ ਦੇ ਵਿੱਚ ਮਾਮਲੇ ਦਰਜ ਹਨ ਅਤੇ ਕਈਆਂ ਉੱਤੇ ਮਾਮਲੇ ਕੋਰਟ ਵਿਚ ਚੱਲ ਰਹੇ ਹਨ। ਕਈ ਵੱਡੇ ਨਾਮ ਅਤੇ ਦਿੱਗਜ ਸਿਆਸਤਦਾਨਾਂ ਦੇ ਖ਼ਿਲਾਫ਼ ਕਈ ਅਪਰਾਧਿਕ ਮਾਮਲੇ ਦਰਜ ਹਨ।
ਬਿਕਰਮ ਮਜੀਠੀਆ ਦੇ ਖਿਲਾਫ਼ 6 ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਖਿਲਾਫ਼ ਇੱਕ ਮਾਮਲਾ ਦਰਜ: ਅਕਾਲੀ ਦਲ ਤੋਂ ਬਿਕਰਮ ਮਜੀਠੀਆ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਮਾਮਲੇ ਦਰਜ ਹਨ। ਹਾਲਾਂਕਿ 117 ਉਮੀਦਵਾਰਾਂ ਵਿੱਚੋਂ ਸਭ ਤੋਂ ਜ਼ਿਆਦਾ 62 ਉਮੀਦਵਾਰ ਅਕਾਲੀ ਦਲ ਦੇ ਅਜਿਹੇ ਹਨ, ਜਿਨ੍ਹਾਂ ਦੇ ਖ਼ਿਲਾਫ਼ ਵੱਖ ਵੱਖ ਮਾਮਲੇ ਦਰਜ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਈਸਟ ਅਤੇ ਮਜੀਠਾ ਤੋਂ ਹਾਰੇ ਬਿਕਰਮ ਮਜੀਠੀਆ ਦੇ ਖਿਲਾਫ਼ 6 ਐਫਆਈਆਰ ਦੇ ਤਹਿਤ ਮਾਮਲੇ ਕੋਰਟਾਂ ਵਿੱਚ ਚੱਲ ਰਹੇ ਹਨ, ਇਸ ਸਮੇਂ ਜੇਲ੍ਹ ਅੰਦਰ ਹਨ।
ਸਾਬਕਾ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਲੰਬੀ ਤੋਂ ਉਮੀਦਵਾਰ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਹੁਸ਼ਿਆਰਪੁਰ ਵਿਚ ਇਕ ਮਾਮਲਾ ਚੱਲ ਰਿਹਾ ਹੈ।
ਭਾਜਪਾ ਦੇ 6 ਉਮੀਦਵਾਰਾਂ ਖ਼ਿਲਾਫ਼ ਮਾਮਲੇ ਦਰਜ : ਚੋਣ ਕਮਿਸ਼ਨ ਨੂੰ ਦਿੱਤੀ ਜਾਣਕਾਰੀ ਦੇ ਮੁਤਾਬਿਕ ਭਾਰਤੀ ਜਨਤਾ ਪਾਰਟੀ ਦੇ ਛੇ ਉਮੀਦਵਾਰ ਜਿਨ੍ਹਾਂ ਵਿੱਚੋਂ, ਫ਼ਗਵਾੜਾ ਤੋਂ ਵਿਜੇ ਸਾਂਪਲਾ, ਬਾਬਾ ਬਕਾਲਾ ਤੋਂ ਮਨਜੀਤ ਸਿੰਘ, ਲੁਧਿਆਣਾ ਨੌਰਥ ਤੋਂ ਪ੍ਰਵੀਨ ਬੰਸਲ, ਬਰਨਾਲਾ ਤੋਂ ਧੀਰਜ ਕੁਮਾਰ, ਸ਼ਾਹਕੋਟ ਤੋਂ ਨਰਿੰਦਰਪਾਲ ਸਿੰਘ ਚੰਦੀ, ਨਾਭਾ ਤੋਂ ਗੁਰਪ੍ਰੀਤ ਸਿੰਘ ਸ਼ਾਹਪੁਰ ਦੇ ਖ਼ਿਲਾਫ਼ ਵੱਖ ਵੱਖ ਮਾਮਲੇ ਦਰਜ ਹਨ।
ਆਪ ਪਾਰਟੀ ਦੇ ਵਿਧਾਇਕਾਂ 'ਤੇ ਮਾਮਲੇ ਦਰਜ :ਚੋਣ ਕਮਿਸ਼ਨ ਨੂੰ ਦਿੱਤੀ ਜਾਣਕਾਰੀ ਦੇ ਮੁਤਾਬਕ ਆਮ ਆਦਮੀ ਪਾਰਟੀ ਦੇ 117 ਉਮੀਦਵਾਰਾਂ ਵਿੱਚੋਂ 32 ਉਮੀਦਵਾਰ ਦੇ ਖਿਲਾਫ਼ ਮਾਮਲੇ ਦਰਜ ਹਨ। ਜਿਨ੍ਹਾਂ ਵਿੱਚੋਂ ਵੱਡੇ ਨਾਮ ਹਨ, ਭੋਆ ਤੋਂ ਉਮੀਦਵਾਰ ਲਾਲ ਚੰਦ ਕਟਾਰੂ ਚੱਕ, ਕਾਦੀਆਂ ਤੋਂ ਜਗਰੂਪ ਸਿੰਘ ਸੇਖਵਾਂ, ਮਜੀਠਾ ਤੋਂ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਅੰਮ੍ਰਿਤਸਰ ਈਸਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ।
ਇਸ ਤੋਂ ਇਲਾਵਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ, ਕੋਟਕਪੂਰਾ ਤੋਂ ਵਿਧਾਇਕ ਅਤੇ ਉਮੀਦਵਾਰ ਕੁਲਤਾਰ ਸਿੰਘ ਸੰਧਵਾਂ, ਤਲਵੰਡੀ ਸਾਬੋ ਤੋਂ ਵਿਧਾਇਕ ਅਤੇ ਉਮੀਦਵਾਰ ਬਲਜਿੰਦਰ ਕੌਰ, ਬੁਢਲਾਡਾ ਤੋਂ ਵਿਧਾਇਕ ਅਤੇ ਉਮੀਦਵਾਰ ਪ੍ਰਿੰਸੀਪਲ ਬੁੱਧਰਾਮ ਦਿੜਬਾ ਤੋਂ ਵਿਰੋਧੀ ਧਿਰ ਦੇ ਨੇਤਾ ਅਤੇ ਉਮੀਦਵਾਰ ਹਰਪਾਲ ਸਿੰਘ ਚੀਮਾ, ਸੁਨਾਮ ਤੋਂ ਅਮਨ ਅਰੋੜਾ ਦੇ ਖਿਲਾਫ ਮਾਮਲੇ ਦਰਜ ਹਨ।
ਇਹ ਵੀ ਪੜੋ:-ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ, ਚੁੱਕੇ ਵੱਡੇ ਸਵਾਲ