ਚੰਡੀਗੜ੍ਹ:ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ (Sidhu Musewala murder) ਤੋਂ ਬਾਅਦ ਜਿੱਥੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਲੋਕ ਉਹਨਾਂ ਨੇ ਪਿੰਡ ਪਹੁੰਚ ਪਰਿਵਾਰ ਨਾਲ ਦੁਖ ਜਤਾ ਰਹੇ ਹਨ, ਉਥੇ ਹੀ ਸਿਆਸੀ ਆਗੂ ਵੀ ਲਗਾਤਾਰ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਪਰਿਵਾਰ ਨਾਲ ਸੋਗ ਜਤਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵਿੱਚ ਅੱਜ ਮਾਨਸਾ ਦੇ ਪਿੰਡ ਮੂਸਾ ਵਿਖੇ ਸਿੱਧੂ ਮੂਸੇਵਾਲਾ ਦੇ ਘਰ ਜਾਣਗੇ, ਜਿੱਥੇ ਉਹ ਪਰਿਵਾਰ ਨਾਲ ਦੁਖ ਸਾਂਝਾ ਕਰਨਗੇ।
ਇਹ ਵੀ ਪੜੋ:ਮੂਸੇਵਾਲਾ ਕਤਲਕਾਂਡ : ਤਿਹਾੜ ਜੇਲ੍ਹ 'ਚ ਪੰਜਾਬ ਪੁਲਿਸ ਨੇ ਸੰਪਤ ਨਹਿਰਾ ਤੋਂ ਕੀਤੀ ਪੁੱਛਗਿੱਛ
ਮੂਸੇਵਾਲਾ ਦੇ ਘਰ ਪਹੁੰਚੇ ਆਪ ਵਿਧਾਇਕ ਦਾ ਵਿਰੋਧ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਵਿਧਾਇਕ ਦਾ ਹੋਇਆ ਵਿਰੋਧ:ਦੱਸ ਦਈਏ ਕਿ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਸਨ, ਜਿਹਨਾਂ ਦਾ ਲੋਕਾਂ ਨੇ ਵਿਰੋਧ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਵਿਧਾਇਕ ਨੇ ਲੋਕਾਂ ਨੂੰ ਹੱਥ ਜੋੜਕੇ ਮਾਫੀ ਵੀ ਮੰਗੀ, ਪਰ ਲੋਕਾਂ ਨੇ ਉਹਨਾਂ ਨੂੰ ਘਰ ਦੇ ਅੰਦਰ ਨਹੀਂ ਜਾਣ ਦਿੱਤਾ। ਲੋਕਾਂ ਨੇ ਇਲਜ਼ਾਮ ਲਗਾਏ ਕਿ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾ ਪੂਰੇ ਪਿੰਡ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤੇ ਸਾਨੂੰ ਵੀ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ, ਜਿਸ ਕਾਰਨ ਸਾਡੇ ਦਿਲਾਂ ਵਿੱਚ ਰੋਸ ਹੈ ਤੇ ਅਸੀਂ ਇਥੇ ਕਿਸੇ ਵੀ ਸਿਆਸੀ ਆਗੂ ਨੂੰ ਨਹੀਂ ਆਉਣ ਦੇਵਾਂਗੇ।
ਮੁੱਖ ਮੰਤਰੀ ਦਾ ਵੀ ਕਰਾਂਗੇ ਵਿਰੋਧ:ਇਸ ਮੌਕੇ ਲੋਕਾਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਦਾ ਵੀ ਵਿਰੋਧ ਕਰਾਂਗੇ, ਸਾਰੇ ਇਥੇ ਸਿਆਸਤ ਚਮਕਾਉਣ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਪਹਿਲਾਂ ਵੀ ਇਥੇ ਸਿਆਸੀ ਲੋਕ ਆਏ ਅਸੀਂ ਸਭ ਦਾ ਸਤਿਕਾਰ ਕੀਤਾ, ਪਰ ਅੱਜ ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਸਾਰਾ ਪਿੰਡ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਤੇ ਸਾਡੇ ਰਿਸ਼ਤੇਦਾਰਾਂ ਨੂੰ ਵੀ ਮੋੜਿਆ ਜਾ ਰਿਹਾ ਹੈ, ਜਿਸ ਕਾਰਨ ਸਾਡੇ ਵਿੱਚ ਰੋਸ ਹੈ ਤੇ ਅਸੀਂ ਹੁਣ ਇਥੇ ਕਿਸੇ ਵੀ ਸਿਆਸੀ ਲੀਡਰ ਨੂੰ ਨਹੀਂ ਵੜਨ ਦੇਵਾਂਗੇ।
ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪੁਲਿਸ ਛਾਉਣੀ ਵਿੱਚ ਬਦਲਿਆ ਪਿੰਡ ਮੂਸਾ ਇਸ ਤਰ੍ਹਾਂ ਵਾਪਸੀ ਘਟਨਾ:ਮਸ਼ਹੂਰ ਗਾਇਕ ਅਤੇ ਅਦਾਕਾਰ ਸ਼ੁਭਜੀਤ ਸਿੰਘ ਉਰਫ ਸਿੱਧੂ ਮੂਸੇਵਾਲਾ ਦਾ ਦਿਨ ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ’ਤੇ ਇਹ ਹਮਲਾ ਪਿੰਡ ਜਵਾਹਰਕੇ ਨੇੜੇ ਹੋਇਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਲੱਗਣ ਤੋਂ ਬਾਅਦ ਇਸ ਨੂੰ ਗੰਭੀਰ ਜ਼ਖਮੀ ਹਾਲਾਤ ਵਿੱਚ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਵਾਰਦਾਤ ਦੌਰਾਨ ਹਮਲਾਵਰਾਂ ਨੇ ਲਗਭਗ 30 ਤੋਂ 35 ਰੋਂਦ ਫਾਇਰ ਕੀਤੇ, ਜਿਸ ਵਿਚ ਸਿੱਧੂ ਦੇ ਲਗਭਗ 7 ਗੋਲ਼ੀਆਂ ਲੱਗੀਆਂ ਸਨ।
ਇਹ ਵੀ ਪੜੋ:ਪਾਬੰਧੀ ਦੇ ਬਾਵਜੂਦ ਜਾਨ ’ਤੇ ਖੇਡ ਨਹਿਰ ਵਿੱਚ ਨਹਾ ਰਹੇ ਨੇ ਬੱਚੇ