ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਦਾ ਨਵਾਂ ਏਜੀ ਨਿਯੁਕਤ ਕੀਤਾ ਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਵਿਨੋਦ ਘਈ ਪੰਜਾਬ ਦਾ ਨਵਾਂ ਏਜੀ ਬਣਾਇਆ ਗਿਆ ਹੈ। ਇਸ ਨਿਯੁਕਤੀ ਤੋਂ ਬਾਅਦ ਵਿਨੋਦ ਘਈ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਆਪਣੀ ਨਿਯੁਕਤੀ ’ਤੇ ਬੋਲਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਮੈਰਿਟ ਦੇ ਆਧਾਰ ’ਤੇ ਨਿਯੁਕਤ ਕੀਤਾ ਗਿਆ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੋ ਉਨ੍ਹਾਂ ’ਤੇ ਭਰੋਸਾ ਜਤਾਇਆ ਗਿਆ ਹੈ ਉਹ ਉਨ੍ਹਾਂ ਦੀਆਂ ਉਮੀਦਾਂ ’ਤੇ ਖਰਾ ਉੱਤਰਨਗੇ। ਇਸ ਦੌੌਰਾਨ ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਨੂੰ ਨਹੀਂ ਜਾਣਦੇ ਅਤੇ ਕਿਸੇ ਵੀ ਪਾਰਟੀ ਦੇ ਆਗੂ ਨਾਲ ਉਨ੍ਹਾਂ ਦਾ ਕਿਸੇ ਵੀ ਤਰ੍ਹਾਂ ਦਾ ਸਬੰਧ ਹੈ।
ਏਜੀ ਨੇ ਕਿਹਾ ਕਿ ਇਸ ਨਿਯੁਕਤੀ ਨੂੰ ਲੈਕੇ ਉਨ੍ਹਾਂ ਕਿਸੇ ਵੀ ਪਾਰਟੀ ਕੋਲ ਪਹੁੰਚ ਵੀ ਨਹੀਂ ਕੀਤੀ ਬਲਕਿ ਉਨ੍ਹਾਂ ਦੀ ਇਹ ਨਿਯੁਕਤੀ ਉਨ੍ਹਾਂ ਦੀ ਮੈਰਿਟ ਦੇ ਆਧਾਰ ’ਤੇ ਹੀ ਹੋਈ ਹੈ। ਇਸਦੇ ਨਾਲ ਹੀ ਉਨ੍ਹਾਂ ਕਿ ਸਰਕਾਰ ਦੀ ਕਰੱਪਸ਼ ਫਰੀ ਪਾਲਿਸੀ ਮੁਤਾਬਕ ਉਹ ਕੰਮ ਕਰਨਗੇ। ਪੰਜਾਬ ਸਰਕਾਰ ਦੀ ਚੁਣੌਤੀਆਂ ’ਤੇ ਉਨ੍ਹਾਂ ਬੋਲਦਿਆਂ ਕਿਹਾ ਕਿ 33 ਸਾਲਾਂ ਤੋਂ ਚੈਲੰਜ਼ ਦਾ ਹੀ ਸਾਹਮਣਾ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜੋ ਜ਼ਿੰਮੇਵਾਰੀ ਦਿੱਤੀ ਹੈ ਉਸਨੂੰ ਜ਼ਿੰਮੇਵਾਰੀ ਨਾਲ ਨਿਭਾਵਾਂਗਾ।
5 ਐਡਵੋਕੇਟ ਜਨਰਲ ਬਦਲਣ ਦਾ ਕੀ ਰਿਹਾ ਕਾਰਨ?: ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ 10 ਮਹੀਨਿਆਂ ਵਿੱਚ 5 ਐਡਵੋਕੇਟ ਜਨਰਲ ਬਦਲੇ ਜਾ ਚੁੱਕੇ ਹਨ। ਕਾਂਗਰ ਦੀ ਕੈਪਟਨ ਸਰਕਾਰ ਸਮੇਂ ਐਡਵੋਕੇਟ ਅਤੁਲ ਨੰਦਾ ਏਜੀ ਸਨ ਕੈਪਟਨ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਕੇ ਚਰਨਜੀਤ ਚੰਨੀ ਨੂੰ ਬਿਠਾਇਆ ਗਿਆ ਤਾਂ ਸਰਕਾਰ ਨੇ ਐਡਵੋਕੇਟ ਏਪੀਐਸ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਵਜੋਂ ਨਿਯੁਕਤ ਕੀਤਾ ਗਿਆਹੈ ਜਿਸ ਦੀ ਨਿਯੁਕਤੀ ’ਤੇ ਪੰਜਾਬ ਕਾਂਗਰਸ ਦੇ ਤਤਕਾਲੀ ਪ੍ਰਧਾਨ ਨਵਜੋਤ ਸਿੱਧੂ ਨੇ ਖੁੱਲ੍ਹ ਕੇ ਵਿਰੋਧ ਕੀਤਾ। ਸਿੱਧੂ ਦੇ ਵਿਰੋਧ ਨੂੰ ਲੈਕੇ ਡੀਐਸ ਪਟਵਾਲੀਆ ਨੂੰ ਐਡਵੋਕੇਟ ਜਨਰਲ ਬਣਾ ਦਿੱਤਾ ਗਿਆ।