ਚੰਡੀਗੜ੍ਹ:ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ (Transport Minister Amarinder Singh Raja Waring) ਨੇ ਕਿਹਾ ਕਿ ਸਟੇਟ ਟਰਾਂਸਪੋਰਟ ਅਪੀਲੈਟ ਟ੍ਰਿਬਿਊਨਲ (State Transport Appellate Tribunal) ਦਾ ਆਇਆ ਫੈਸਲਾ ਹੈ। ਇਸ ਮੌਕੇ ਗ਼ੈਰ-ਕਾਨੂੰਨੀ ਢੰਗ ਨਾਲ ਬੱਸ ਪਰਮਿਟਾਂ ਵਿੱਚ ਕਈ ਵਾਰ ਕੀਤੇ ਗਏ ਵਾਧੇ ਖ਼ਿਲਾਫ਼ ਪੰਜਾਬ ਸਰਕਾਰ (Government of Punjab) ਵੱਲੋਂ ਕੀਤੀ ਗਈ ਕਾਰਵਾਈ ’ਤੇ ਮੋਹਰ ਲਗਾਉਂਦਾ ਹੈ, ਜਿਸ ਨੇ ਪੰਜਾਬ ਅਤੇ ਇਸ ਦੇ ਲੋਕਾਂ ਨੂੰ ਆਪਣੇ ਨਿੱਜੀ ਮੁਫ਼ਾਦਾਂ ਲਈ ਲੁੱਟਣ ਵਾਲਿਆਂ ਦੇ ਚਿਹਰੇ ਤੋਂ ਨਕਾਬ ਹਟਾ ਦਿੱਤਾ ਹੈ।
ਪੰਜਾਬ ਭਵਨ (Punjab Bhawan) ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਜੁਝਾਰ ਟਰਾਂਸਪੋਰਟ ਪੈਸੇਂਜਰ ਸਣੇ ਗ਼ੈਰ-ਕਾਨੂੰਨੀ ਤੌਰ ‘ਤੇ ਚੱਲਣ ਵਾਲੇ 806 ਪਰਮਿਟ ਰੱਦ ਕਰਨ ਦੀ ਟਰਾਂਸਪੋਰਟ ਵਿਭਾਗ (Department of Transportation) ਦੀ ਕਾਰਵਾਈ ‘ਤੇ ਟ੍ਰਿਬਿਊਨਲ ਨੇ ਜਾਇਜ਼ ਠਹਿਰਾਇਆ ਹੈ। ਇਸ ਅਹਿਮ ਫ਼ੈਸਲੇ ਵਿੱਚ ਸਟੇਟ ਟਰਾਂਸਪੋਰਟ ਅਪੀਲੈਟ ਟ੍ਰਿਬਿਊਨਲ (State Transport Appellate Tribunal) ਨੇ ਪੰਜਾਬ ਟਰਾਂਸਪੋਰਟ ਵਿਭਾਗ (Department of Transportation) ਦੇ ਉਨ੍ਹਾਂ ਹੁਕਮਾਂ ਨੂੰ ਬਰਕਰਾਰ ਰੱਖਿਆ ਹੈ, ਜਿਨ੍ਹਾਂ ਵਿੱਚ ਜਸਟਿਸ ਸੂਰਿਆ ਕਾਂਤ ਦੇ ਫ਼ੈਸਲੇ ਅਨੁਸਾਰ ਸੂਬੇ ਵਿੱਚ ਵੱਡੀ ਗਿਣਤੀ ‘ਚ ਟਰਾਂਸਪੋਰਟਰਾਂ (Transportation) ਦੇ 24 ਕਿਲੋਮੀਟਰ ਤੋਂ ਵੱਧ ਦੇ ਅਸਲ ਪਰਮਿਟਾਂ ਦੇ ਵਿਸਥਾਰ ਨੂੰ ਰੱਦ ਕਰ ਦਿੱਤਾ ਗਿਆ ਸੀ।
ਰਾਜਾ ਵੜਿੰਗ (Raja Waring) ਨੇ ਬਾਦਲਾਂ ਵੱਲੋਂ ਲਗਾਏ ਬਦਲਾਖੋਰੀ ਦੇ ਇਲਜ਼ਾਮਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਟਰਾਂਸਪੋਰਟ (Transportation) ਵਿਭਾਗ ਦਾ 14 ਕਰੋੜ ਰੁਪਏ ਦੇ ਟੈਕਸ ਅਦਾ ਕਰਨਾ ਪਿਆ ਹੈ, ਉਹ ਹੁਣ ਬਦਲਾਖੋਰੀ ਦਾ ਝੂਠੇ ਇਲਜ਼ਾਮ ਲਗਾ ਰਹੇ ਹਨ।
ਉਨ੍ਹਾਂ ਨੇ ਕਿਹਾ ਕਿ ਅਖੀਰ ਸੱਚ ਦੀ ਹੀ ਜਿੱਤ ਹੁੰਦੀ ਹੈ ਅਤੇ ਪੰਜਾਬ ਨੂੰ ਲੁੱਟਣ ਲਈ ਜ਼ਿੰਮੇਵਾਰ ਠਹਿਰਾਏ ਜਾਣ ‘ਤੇ ਸੁਖਬੀਰ ਬਾਦਲ ਹੁਣ ਤਰਲੋ ਮੱਛੀ ਹੋ ਰਹੇ ਹਨ। ਵੜਿੰਗ ਨੇ ਕਿਹਾ ਕਿ ਸੁਖਬੀਰ ਬਦਾਲ (Sukhbir Badal) ਵੱਲੋਂ ਉਨ੍ਹਾਂ ਖ਼ਿਲਾਫ਼ ਵਰਤੀ ਜਾ ਰਹੀ ਭੱਦੀ ਸ਼ਦਾਬਲੀ ਦਾ ਮੈਂ ਜਵਾਬ ਦੇਣਾ ਜ਼ਰੂਰੀ ਨਹੀਂ ਸਮਝਦਾ।