ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਦੇ ਇਜਲਾਸ ਦਾ ਪੰਜਵਾਂ ਦਿਨ ਕਾਫੀ ਹੰਗਾਮਾ ਭਰਪੂਰ ਰਿਹਾ। ਪੰਜਵੇਂ ਦਿਨ ਦੀ ਕਾਰਵਾਈ ਦੌਰਾਨ ਕਈ ਮੁੱਦਿਆ ਨੂੰ ਲੈ ਕੇ ਹੰਗਾਮਾ ਹੋਇਆ। ਇਸ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ 'ਚ ਸ਼ਾਮਲ ਹੋਣ ਵਾਲਿਆਂ ਨੂੰ ਸਿਧੀ ਚਿਤਾਵਨੀ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਵਿਧਾਨ ਸਭਾ ’ਚ ਬੋਲਦੇ ਹੋਏ ਕਿਹਾ ਕਿ ਤੁਸੀਂ ਭਾਵੇਂ ਕਿਸੇ ਵੀ ਵੱਡੀ ਸੱਤਾਧਾਰੀ ਪਾਰਟੀ ਵਿੱਚ ਚਲੇ ਜਾਓ, ਪਰ ਜੇਕਰ ਕੋਈ ਵੀ ਭ੍ਰਿਸ਼ਟਾਚਾਰ ਕੀਤਾ ਹੋਇਆ ਤਾਂ ਕਾਰਵਾਈ ਤੋਂ ਨਹੀਂ ਬਚੋਂਗੇ ਤੇ ਜੇਲ੍ਹ ਵੀ ਭੇਜਿਆ ਜਾਵੇਗਾ।
ਇਹ ਵੀ ਪੜੋ:ਵਿਧਾਨ ਸਭਾ ’ਚ ਹੰਗਾਮਾ: ਦਿੱਲੀ ਏਅਰਪੋਰਟ ਤੱਕ ਸਰਕਾਰੀ ਬੱਸਾਂ ਚਲਾਉਣ ’ਤੇ ਵਿਰੋਧੀਆਂ ਨੇ ਘੇਰੀ 'ਆਪ' ਸਰਕਾਰ
ਭ੍ਰਿਸ਼ਟਾਚਾਰੀ ਜਾਵੇਗਾ ਜੇਲ੍ਹ: ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕਾਂਗਰਸ ਦੇ 4 ਆਗੂ ਭਾਜਪਾ ਵਿੱਚ ਸ਼ਾਮਲ ਹੋਏ ਹਨ ਜਿਹਨਾਂ ਵਿੱਚ ਸਾਬਕਾ ਮੰਤਰੀ ਬਲਬੀਰ ਸਿੱਧੂ, ਸ਼ਾਮ ਸੁੰਦਰ ਅਰੋੜਾ, ਰਾਜਕੁਮਾਰ ਵੇਰਕਾ ਅਤੇ ਗੁਰਪ੍ਰੀਤ ਕਾਂਗੜ ਦਾ ਨਾਂ ਸ਼ਾਮਲ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਾਬਕਾ ਮੰਤਰੀ ਹਾਈਕੋਰਟ ਜਾ ਰਹੇ ਹਨ, ਜੇਕਰ ਉਹਨਾਂ ਨੇ ਅੰਦਰ ਡਰ ਹੈ ਤਾਂ ਹੀ ਉਹ ਜਾਨ ਬਚਾਉਣ ਲਈ ਭੱਜ ਰਹੇ ਹਨ। ਉਹਨਾਂ ਨੇ ਕਿਹਾ ਕਿ ਕਿਸੇ ਵੀ ਵਿਧਾਇਕ, ਸਿਆਸਤਦਾਨ, ਉੱਚ ਪੱਧਰੀ ਜਾਂ ਨੌਕਰਸ਼ਾਹ ਜੋ ਵੀ ਭ੍ਰਿਸ਼ਟਾਚਾਰ ਵਿੱਚ ਲਿਪਤ ਹੋਇਆ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਪੰਜਾਬ ਦੀ ਲੁੱਟ ਦੀ ਕੀਤੀ ਜਾਵੇਗੀ ਵਸੂਲੀ:ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਵੀ ਕਿਸੇ ਨੇ ਪੰਜਾਬ ਨੂੰ ਲੁੱਟਿਆ ਹੈ, ਉਸ ਦੀ ਵਸੂਲੀ ਕੀਤੀ ਜਾਵੇਗੀ। ਉਹਨਾਂ ਨੇ ਕਿਹਾ ਕਿ ਵਿਰੋਧੀ ਪੁੱਛ ਰਹੇ ਹਨ ਕਿ ਪੰਜਾਬ ਦੇ ਵਿਕਾਸ ਲਈ ਪੈਸਾ ਕਿੱਥੋਂ ਆਵੇਗਾ ਤਾਂ ਮੁੱਖ ਮੰਤਰੀ ਮਾਨ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਜਿਹਨਾਂ ਨੇ ਪੰਜਾਬ ਦਾ ਖਜਾਨੇ ਨੂੰ ਖਾਲੀ ਕੀਤਾ ਹੈ, ਹੁਣ ਖਜਾਨਾ ਮੁੜ ਉਹਨਾਂ ਤੋਂ ਹੀ ਭਰਿਆ ਜਾਵੇਗਾ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਜੋ ਬਜਟ ਬਣਾਇਆ ਹੈ ਵਿਰੋਧੀਆਂ ਨੂੰ ਉਸ ਵਿੱਚ ਖਾਮਿਆ ਲੱਭਣ ਲਈ ਕਾਫੀ ਸੰਘਰਸ਼ ਕਰਨਾ ਪੈ ਰਿਹਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਜਿੱਥੋਂ ਮਰਜੀ ਪੈਸੇ ਲੈ ਕੇ ਆਇਆ, ਪਰ ਹਰ ਵਾਅਦਾ ਪੂਰਾ ਕਰਾਗੇ।
ਔਰਤਾਂ ਨਾਲ ਕੀਤਾ ਵਾਅਦਾ ਕੀਤਾ ਜਾਵੇਗਾ ਪੂਰਾ:ਉਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੋ ਅਸੀਂ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਹੈ, ਉਹ ਵੀ ਜਲਦ ਤੋਂ ਜਲਦ ਪੂਰਾ ਕੀਤਾ ਜਾਵੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਸਾਰਾ ਡਾਟਾ ਇਕੱਠਾ ਕਰ ਲਿਆ ਹੈ, ਜਿਵੇਂ ਹੀ ਸਾਡੇ ਸਰੋਤ ਪੂਰੇ ਹੋ ਗਏ, ਸਭ ਤੋਂ ਅਗਲੀ ਗਾਰੰਟੀ ਮਹਿਲਾਵਾਂ ਨੂੰ 1000 ਰੁ. ਦੇਣ ਦੀ ਹੋਵੇਗੀ।
ਇਹ ਵੀ ਪੜੋ:ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਤਿਹਾੜ ਤੋਂ ਪੰਜਾਬ ਲੈ ਕੇ ਆ ਰਹੀ ਹੈ ਪੁਲਿਸ