ਪੰਜਾਬ

punjab

ETV Bharat / city

ਸੂਬੇ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਪੈਰਾਂ 'ਤੇ ਖੜਨ ਦੇ ਯੋਗ ਬਣਾਵਾਂਗੇ: ਕੈਪਟਨ - ਸੂਬੇ ਦੇ ਨੌਜਵਾਨਾਂ ਨੂੰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਇਸ ਮੌਕੇ ਇਹ ਵਿਸ਼ਵਾਸ ਜ਼ਾਹਰ ਕੀਤਾ ਕਿ ਸੂਬਾ ਵਾਸੀ ਝੂਠੇ ਵਾਅਦਿਆਂ ਅਤੇ ਸਬਜ਼ਬਾਗ ਦਿਖਾਉਣ ਵਾਲੇ ਪੰਜਾਬ ਤੇ ਪੰਜਾਬੀਅਤ ਤੋਂ ਕੋਰੇ ਅਣਜਾਨ ਕੁਝ ਆਗੂਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ।

ਤਸਵੀਰ
ਤਸਵੀਰ

By

Published : Mar 5, 2021, 10:11 PM IST

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ। ਉਨ੍ਹਾਂ ਇਸ ਮੌਕੇ ਇਹ ਵਿਸ਼ਵਾਸ ਜ਼ਾਹਰ ਕੀਤਾ ਕਿ ਸੂਬਾ ਵਾਸੀ ਝੂਠੇ ਵਾਅਦਿਆਂ ਅਤੇ ਸਬਜ਼ਬਾਗ ਦਿਖਾਉਣ ਵਾਲੇ ਪੰਜਾਬ ਤੇ ਪੰਜਾਬੀਅਤ ਤੋਂ ਕੋਰੇ ਅਣਜਾਨ ਕੁਝ ਆਗੂਆਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕ ਪਾਰਦਰਸ਼ਤਾ 'ਤੇ ਜ਼ਿੰਮੇਵਾਰੀ ਵਾਲੀ ਸਰਕਾਰ ’ਚ ਵਿਸ਼ਵਾਸ ਕਾਇਮ ਰੱਖਣਾ ਜਾਰੀ ਰੱਖਣਗੇ ਇਹ ਐਲਾਨ ਕਰਦਿਆਂ ਕਿ ਉਨ੍ਹਾਂ ਦੀ ਸਰਕਾਰ 'ਲੋਕਾਂ ਦੀ ਸਰਕਾਰ' ਜਿਹੜੀ 'ਕਾਮਯਾਬ ਤੇ ਖੁਸ਼ਹਾਲ ਪੰਜਾਬ' ਬਣਾਉਣਾ ਨਿਰੰਤਰ ਜਾਰੀ ਰੱਖੇਗੀ।

ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਨੇ ਕਿਹਾ, ''ਅਸੀਂ ਇਸ ਸਦਨ ਦੇ ਮੈਂਬਰਾਂ ਵੱਲੋਂ ਪ੍ਰਗਟਾਈ ਹਰ ਸੱਚੀ ਚਿੰਤਾ ਨੂੰ ਨੋਟ ਕੀਤਾ ਹੈ ਅਤੇ ਅਸੀਂ ਪੰਜਾਬ ਦੇ ਲੋਕਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ਾਂ ਕਰਾਂਗੇ।'' ਹਾਲਾਂਕਿ ਉਨ੍ਹਾਂ ਕਿਹਾ, ''ਇਸ ਲਈ ਕੁਝ ਹੋਰ ਸਮੇਂ ਦੀ ਲੋੜ ਹੈ ਅਤੇ ਮੈਨੂੰ ਇਹ ਯਕੀਨ ਹੈ ਕਿ ਪੰਜਾਬ ਦੇ ਲੋਕ ਇਸ ਪ੍ਰਤੀ ਸੁਚੇਤ ਹਨ।'' ਇਹ ਗੱਲ ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਉਤੇ ਪੇਸ਼ ਕੀਤੇ ਧੰਨਵਾਦ ਦੇ ਮਤੇ ਉਤੇ ਬਹਿਸ ਦੇ ਜਵਾਬ ਵਿੱਚ ਆਪਣੇ ਭਾਸ਼ਣ ਦੌਰਾਨ ਕਹੀ।ਆਪਣੀ ਦੋ ਘੰਟੇ ਲੰਬੀ ਤਕਰੀਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦਾ ਹਾਲ ਹੀ ਵਿੱਚ ਹੋਈਆਂ ਮਿਉਂਸਪਲ ਚੋਣਾਂ ਵਿੱਚ ਕਾਂਗਰਸ ਦੇ ਹੱਕ ਵਿੱਚ ਭਾਰੀ ਫਤਵਾ ਦੇ ਕੇ ਸੂਬਾ ਸਰਕਾਰ ਵਿੱਚ ਵਿਸ਼ਵਾਸ ਪ੍ਰਗਟ ਕਰਨ ਲਈ ਧੰਨਵਾਦ ਕੀਤਾ। ਅਸੀਂ ਸੂਬੇ ਦੇ ਹਰੇਕ ਪਿੰਡ ਤੇ ਸ਼ਹਿਰ ਨੂੰ ਇਸ ਤਰੀਕੇ ਨਾਲ ਵਿਕਸਤ ਕਰਾਂਗੇ ਤਾਂ ਜੋ ਹਰੇਕ ਨੂੰ ਗੁਣਵੱਤਾ ਭਰਪੂਰ ਜ਼ਿੰਦਗੀ ਜਿਉਣ ਲਈ ਬਰਾਬਰ ਮੌਕੇ ਮਿਲਣ।ਸੂਬਾ ਸਰਕਾਰ ਦੀਆਂ ਗਰੀਬ ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਦਾ ਸਾਰ ਦਿੰਦਿਆਂ ਮੁੱਖ ਮੰਤਰੀ ਨੇ ਇਹ ਗੱਲ ਦੁਹਰਾਈ ਕਿ ਕਿਸਾਨਾਂ, ਘਰੇਲੂ ਤੇ ਉਦਯੋਗਿਕ ਗਾਹਕਾਂ ਨੂੰ ਮੁਫਤ/ਸਬਸਿਡੀ ਉਤੇ ਬਿਜਲੀ ਮੁਹੱਈਆ ਕਰਵਾਉਣ ਦੇ ਨਾਲ ਕਿਸਾਨਾਂ ਅਤੇ ਖੇਤ ਵਰਕਰਾਂ ਦੀ ਕਰਜ਼ਾ ਮੁਆਫੀ ਜਾਰੀ ਰਹੇਗੀ।

ABOUT THE AUTHOR

...view details