ਚੰਡੀਗੜ੍ਹ:ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ। ਅਗਲੇ 24 ਘੰਟਿਆਂ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀਆਂ ਗਤੀਵਿਧੀਆਂ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜੋ:ਚਰਚ ਵਿੱਚ ਮਾਂ ਮਰੀਅਮ ਮੂਰਤੀ ਦੀ ਬੇਅਦਬੀ, ਕਾਰ ਨੂੰ ਵੀ ਲਾਈ ਅੱਗ, ਦੇਖੋ ਵੀਡੀਓ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।