ਚੰਡੀਗੜ੍ਹ: ਦੇਸ਼ ਭਰ ਵਿੱਚ ਬੀਤੇ ਦਿਨ ਭਾਰੀ ਮੀਂਹ ਪੈਣ ਕਾਰਨ ਕਈ ਥਾਈਂ ਅਜੇ ਵੀ ਹੜ੍ਹਾਂ ਵਰਗੇ ਹਾਲਾਤ ਬਣੇ ਹੋਏ ਹਨ ਤੇ ਲੋਕਾਂ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬੇਸ਼ੱਕ ਮੌਸਮ ਸਾਫ ਹੋ ਗਿਆ ਹੈ, ਪਰ ਮੀਂਹ ਕਾਰਨ ਬਹੁਤ ਥਾਵਾਂ ਉੱਤੇ ਪਾਣੀ ਭਰ ਗਿਆ ਹੈ। ਉਥੇ ਹੀ ਮੀਂਹ ਕਾਰਨ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ ਤੇ ਠੰਡ ਵਧਣ ਲੱਗ ਗਈ ਹੈ।
ਮੀਂਹ ਕਾਰਨ ਕਿਸਾਨ ਪਰੇਸ਼ਾਨ:ਭਾਰੀ ਮੀਂਹ ਨੇ ਕਿਸਾਨਾਂ ਦੀਆਂ ਮੁਸ਼ਕਿਲਾ ਵਧਾ ਦਿੱਤੀਆਂ ਹਨ। ਜਿੱਥੇ ਝੋਨਾ ਦੀ ਵਢਾਈ ਦਾ ਸੀਜਨ ਜ਼ੋਰਾਂ ਉੱਤੇ ਚੱਲ ਰਿਹਾ ਹੈ, ਪਰ ਮੀਂਹ ਕਾਰਨ ਇਹ ਰੁਕ ਗਈ ਹੈ ਤੇ ਖੇਤਾਂ ਵਿੱਚ ਖੜੀ ਫਸਲ ਬਰਬਾਦ ਹੋ ਰਹੀ ਹੈ।
ਇਹ ਵੀ ਪੜੋ:Daily Love Rashifal: ਨਵੇਂ ਰਿਸ਼ਤੇ ਦੀ ਹੋਵੇਗੀ ਸ਼ੁਰੂਆਤ, ਜਾਣੋ ਕਿਹੋ ਜਿਹੀ ਰਹੇਗੀ ਅੱਜ ਤੁਹਾਡੀ ਲਵ ਲਾਈਫ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 17 ਡਿਗਰੀ ਰਹੇਗਾ।