ਚੰਡੀਗੜ੍ਹ:ਪੰਜਾਬ ਸਣੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆ (Weather of Punjab) ਗਈ ਹੈ। ਉਥੇ ਹੀ ਬੀਤੇ ਦਿਨ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਲਕਾ ਮੀਂਹ ਪਿਆ ਹੈ, ਜਿਸ ਨਾਲ ਤਾਪਮਾਨ ਵਿੱਚ ਹੋਰ ਗਿਰਾਵਟ ਆ ਗਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅੱਜ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਸਵੇਰ-ਸ਼ਾਮ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਇਕ ਵਾਰ ਅੰਦਾਜ਼ਾ ਇਹ ਲਗਾਇਆ ਜਾ ਰਿਹਾ ਹੈ ਕਿ 15 ਨਵੰਬਰ ਤੋਂ ਠੰਡ ਜ਼ੋਰ ਫੜ੍ਹ ਸਕਦੀ ਹੈ। ਦੱਸ ਦੇਈਏ ਕਿ ਹੁਣ ਸਵੇਰ ਦੇ ਸਮੇਂ ਧੁੱਪ ਚੰਗੀ ਲੱਗਣ ਲੱਗੀ ਹੈ। ਹੁਣ ਤਾਪਮਾਨ 20 ਤੋਂ 25 ਡਿਗਰੀ ਸੈਲਸੀਅਸ ਵਿਚਕਾਰ ਰਹਿੰਦਾ ਹੈ।
ਇਹ ਵੀ ਪੜ੍ਹੋ:National Air Show in Chandigarh: ਵੱਖ-ਵੱਖ ਤਰ੍ਹਾਂ ਦੇ 80 ਜਹਾਜ਼ਾਂ ਨੇ ਦਿਖਾਈ ਆਪਣੀ ਤਾਕਤ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹੇਗਾ।