ਚੰਡੀਗੜ੍ਹ: ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਇਸੇ ਤਰ੍ਹਾਂ ਹੀ ਗਰਮੀ ਪਵੇਗੀ।
ਇਹ ਵੀ ਪੜੋ:Love Horoscope,ਇਨ੍ਹਾਂ ਰਾਸ਼ੀ ਵਾਲੇ ਵਿਅਕਤੀਆਂ ਨੂੰ ਰਹਿਣਾ ਹੋਵੇਗਾ ਸਾਵਧਾਨ, ਪੜ੍ਹੋ ਅੱਜ ਦਾ ਲਵ ਰਾਸ਼ੀਫ਼ਲ
ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ। ਜੇਕਰ ਚੰਡੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਚੰਡੀਗੜ੍ਹ ਵਿੱਚ ਸਵੇਰੇ ਹਲਕਾ ਹਲਕਾ ਮੀਂਹ ਪਿਆ ਹੈ, ਜਿਸ ਕਾਰਨ ਤਾਪਮਾਨ ਵਿੱਚ ਬੇਸ਼ੱਕ ਗਿਰਾਵਟ ਆ ਗਈ ਹੈ, ਪਰ ਹੁਮਸ ਹੋਰ ਵਧ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਰਹੇਗਾ।