ਚੰਡੀਗੜ੍ਹ:ਦੇਸ਼ ਦੇ ਕੁਝ ਸੂਬਿਆਂ ਵਿੱਚ ਲੋਕ ਹੜ੍ਹਾਂ ਦੀ ਮਾਰ ਝੱਲ ਰਹੇ ਹਨ ਉਥੇ ਹੀ ਪੰਜਾਬ ਵਿੱਚ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ (Weather of Punjab) ਹੋ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਕੁਝ ਦਿਨ ਇਸੇ ਤਰ੍ਹਾਂ ਹੀ ਗਰਮੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ।
ਇਹ ਵੀ ਪੜੋ:Love Horoscope : ਇਨ੍ਹਾਂ ਰਾਸ਼ੀਆਂ ਦਾ ਹਫ਼ਤੇ ਦਾ ਅੰਤ ਨਵੀਂ ਦੋਸਤੀ, ਪੜ੍ਹੋ ਅੱਜ ਦਾ ਲਵ ਰਾਸ਼ੀਫਲ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।