ਚੰਡੀਗੜ੍ਹ:ਪੰਜਾਬ ਸਮੇਤ ਚੰਡੀਗੜ੍ਹ ਦੇ ਲੋੋਕ ਗਰਮੀ ਕਾਰਨ ਕਾਫੀ ਪਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ (Weather Report) ਅਨੁਸਾਰ ਅਗਲੇ ਕੁਝ ਦਿਨਾਂ ਤਕ ਲੋਕਾਂ ਨੂੰ ਇਸੇ ਤਰ੍ਹਾਂ ਗਰਮੀ ਦੀ ਮਾਰ ਝੱਲਣੀ ਪਵੇਗੀ। ਮੌਸਮ ਵਿਭਾਗ ਅਨੁਸਾਰ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ ਮੌਸਮ ਵਿੱਚ ਆਉਣ ਵਾਲੇ ਚਾਰ ਦਿਨਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਦੇਖਿਆ ਗਿਆ ਹੈ ਤੇ ਇਸੇ ਤਰ੍ਹਾਂ ਗਰਮੀ ਦਾ ਕਹਿਰ ਜਾਰੀ ਰਹੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਅਗਲੇ ਸ਼ਨੀਵਾਰ ਯਾਨੀ 10 ਸਤੰਬਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜੋ:ਦਿੱਲੀ ਦੀ ਤਰਜ ਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹੋਵੇਗੀ Parent teacher ਮੀਟਿੰਗ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।