ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ ਕੁਝ ਸ਼ਹਿਰਾਂ ਵੀ ਭਾਰੀ ਮੀਂਹ ਪਿਆ, ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉਥੇ ਹੀ ਅੱਜ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਵਨਾ ਹੈ, ਪਰ ਬਹੁਤੇ ਸ਼ਹਿਰਾਂ ਵਿੱਚ ਗਰਮੀ ਦਾ ਪਰਕੋਪ ਜਾਰੀ ਰਹੇਗਾ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 31 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਨਾਲ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।