ਚੰਡੀਗੜ੍ਹ:ਪੂਰੇ ਉੱਤਰ ਭਾਰਤ ਵਿੱਚ ਗਰਮੀ ਲਗਾਤਾਰ ਵਧਦੀ ਜਾ ਰਹੀ ਹੈ, ਗਰਮੀ ਨੂੰ ਦੇਖਦੇ ਹੋਏ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਪੰਜਾਬ ਦਾ ਤਾਪਮਾਨ ਵਿੱਚ 2 ਤੋਂ 3 ਡਿਗਰੀ ਦਾ ਵਾਧਾ ਹੋ ਸਕਦਾ ਹੈ ਅਤੇ ਪਾਰਾ 47 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਉਥੇ ਹੀ ਸੰਭਾਵਨਾ ਹੈ ਕਿ ਸ਼ੁੱਕਰਵਾਰ ਨੂੰ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ:Petrol and Diesel Prices: ਜਾਣੋ, ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 43 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਦੇ ਅਨੂਸਾਰ ਅੱਜ ਗਰਮੀ ਦੇ ਨਾਲ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਬੱਦਲਵਾਈ ਰਹੇਗੀ।