ਪੰਜਾਬ

punjab

ETV Bharat / city

Weather Report: ਪੰਜਾਬ ’ਚ ਅੱਜ ਫੇਰ ਪਵੇਗਾ ਮੀਂਹ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ - WEATHER REPORT ON 17 JULY

Weather Report: ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ। ਸੂਬੇ ਭਰ ਵਿੱਚ ਜਿੱਥੇ ਬੱਦਲ ਛਾਏ ਹੋਏ ਹਨ ਤੇ ਕਈ ਥਾਈਂ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

By

Published : Jul 17, 2022, 7:10 AM IST

ਚੰਡੀਗੜ੍ਹ: ਦੇਰ ਰਾਤ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਭਾਰੀ ਮੀਂਹ ਪਿਆ। ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆਈ ਹੈ। ਉਥੇ ਹੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਦੀ ਸੰਭਵਨਾ ਹੈ, ਪਰ ਬਹੁਤੇ ਸ਼ਹਿਰਾਂ ਵਿੱਚ ਗਰਮੀ ਦਾ ਪਰਕੋਪ ਜਾਰੀ ਰਹੇਗਾ।

ਚੰਡੀਗੜ੍ਹ ਵਿੱਚ ਵੀ ਮੀਂਹ: ਦੇਰ ਰਾਤ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪਿਆ, ਉਥੇ ਹੀ ਸਿਟੀ ਬਿਊਟੀਫੁੱਲ ਵਿੱਚ ਵੀ ਦੇਰ ਰਾਤ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ ਤੇ ਹੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੀਂਹ ਪੈਣ ਦੀ ਸੰਭਾਵਨਾ ਲਗਾਈ ਜਾ ਰਹੀ ਹੈ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ। ਮੌਸਸ ਵਿਭਾਗ ਵੱਲੋਂ ਮੀਂਹ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ ਤੇ ਮੀਂਹ ਪੈਣ ਦੀ ਵੀ ਸੰਭਾਵਨਾ ਹੈ।

ਇਹ ਵੀ ਪੜ੍ਹੋ:Weekly Horoscope : ਇਸ ਹਫ਼ਤੇ ਬਦਲੇਗੀ ਗ੍ਰਹਿਆਂ ਦੀ ਚਾਲ, ਇਨ੍ਹਾਂ ਰਾਸ਼ੀਆਂ ਨੂੰ ਹੋਵੇਗਾ ਫ਼ਾਇਦਾ

ABOUT THE AUTHOR

...view details