ਪੰਜਾਬ

punjab

ETV Bharat / city

Weather Update: ਮੀਂਹ ਤੋਂ ਬਾਅਦ ਮੌਸਮ ਸਾਫ਼, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ - Weather Report

Weather Report: ਮੀਂਹ ਪੈਣ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਆ ਗਈ ਹੈ ਤੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ ਹੈ। ਮੌਸਮ ਵਿਭਾਗ ਵੱਲੋਂ ਕਿਹਾ ਗਿਆ ਹੈ ਕਿ ਹੁਣ ਇੱਕ ਵਾਰ ਫਿਰ ਗਰਮੀ ਵਧੇਗੀ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

By

Published : Aug 2, 2022, 6:40 AM IST

ਚੰਡੀਗੜ੍ਹ:ਬੀਤੇ ਦਿਨ ਸੂਬੇ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈਣ ਤੋਂ ਬਾਅਦ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਤਾਪਮਾਨ ਵਿੱਚ ਵੀ ਗਿਰਾਵਟ ਆ ਗਈ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੱਤੀ ਗਈ ਹੈ ਕਿ ਅੱਜ ਸੂਬੇ ਭਰ ਵਿੱਚ ਮੌਸਮ ਸਾਫ ਰਹੇਗਾ ਤੇ ਬੱਦਲ ਛਾਏ ਰਹਿਣਗੇ।

ਇਹ ਵੀ ਪੜੋ:VC ’ਤੇ ਭੜਕੇ ਸਿਹਤ ਮੰਤਰੀ ਦਾ ਇੱਕ ਹੋਰ ਵੀਡੀਓ ਆਇਆ ਸਾਹਮਣੇ !

ਮੀਂਹ ਨਾਲ ਲੋਕ ਪਰੇਸ਼ਾਨ:ਲੋੜ ਤੋਂ ਵੱਧ ਮੀਂਹ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੀਂਹ ਕਾਰਨ ਬਹੁਤ ਸਾਰੀਆਂ ਥਾਵਾਂ ’ਤੇ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਕਿਸਾਨਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ


ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ:ਹਿਮਾਚਲ ਦੀ ਗੋਬਿੰਦ ਸਾਗਰ ਝੀਲ 'ਚ ਪੰਜਾਬ ਦੇ 7 ਨੌਜਵਾਨਾਂ ਦੀ ਡੁੱਬਣ ਨਾਲ ਮੌਤ, ਲਾਸ਼ਾਂ ਬਰਾਮਦ

ABOUT THE AUTHOR

...view details