ਚੰਡੀਗੜ੍ਹ:ਮੀਂਹ ਤੋਂ ਬਾਅਦ ਇੱਕ ਵਾਰ ਫਿਰ ਗਰਮੀ ਵਧ ਗਈ ਹੈ। ਇਸ ਹੁਮਸ ਭਰੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਬੇਸ਼ੱਕ ਸੂਬੇ ਭਰ ਵਿੱਚ ਬੱਦਲ ਛਾਏ ਹੋਏ ਹਨ, ਪਰ ਫਿਰ ਵੀ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ।
ਇਹ ਵੀ ਪੜੋ:ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ GST ਦੇ ਘੇਰੇ ’ਚ ਲਿਆਉਣ ਦੇ ਫੈਸਲੇ ਨੂੰ ਵਾਪਸ ਲਵੇ ਸਰਕਾਰ- ਮੁੱਖ ਮੰਤਰੀ
ਮੀਂਹ ਤੋਂ ਬਾਅਦ ਲੋਕ ਪਰੇਸ਼ਾਨ:ਲੋੜ ਤੋਂ ਵੱਧ ਮੀਂਹ ਨੇ ਆਮ ਜਨਜੀਵਨ ਪ੍ਰਭਾਵਿਤ ਕਰ ਦਿੱਤਾ ਹੈ। ਮੀਂਹ ਕਾਰਨ ਬਹੁਤ ਸਾਰੀਆਂ ਥਾਵਾਂ ’ਤੇ ਪਾਣੀ ਭਰ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਕਿਸਾਨਾਂ ਦਾ ਵੀ ਕਾਫੀ ਨੁਕਸਾਨ ਹੋਇਆ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 35 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹੇਗਾ।