ਚੰਡੀਗੜ੍ਹ:ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ। ਹੁਣ ਮੁੜ ਮੌਸਮ ਸਾਫ਼ ਹੋ ਗਿਆ ਹੈ ਤੇ ਮੁੜ ਗਰਮੀ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਜਾਣਕਾਰੀ ਦਿੰਦੇ ਕਿਹਾ ਹੈ ਕਿ ਪੰਜਾਬ ਵਿੱਚ ਹਲਕੀ ਬਾਰਿਸ਼ ਪੈਣ ਦੀ ਸੰਭਵਨਾ ਹੈ ਜਿਸ ਨਾਲ ਗਰਮੀ ਵਧ ਸਕਦੀ ਹੈ।
ਇਹ ਵੀ ਪੜੋ:ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 36 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।