ਚੰਡੀਗੜ੍ਹ:ਪੰਜਾਬ ਵਿੱਚ ਇੱਕ ਵਾਰ ਫਿਰ ਗਰਮੀ ਵਧ ਗਈ ਹੈ ਅਤੇ ਗਰਮੀ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਪਰ ਇੱਕ ਵਾਰ ਫਿਰ ਤਾਪਮਾਨ ਵਧ ਗਿਆ ਹੈ ਤੇ ਕੜਾਕੇ ਦੀ ਗਰਮੀ ਪੈ ਰਹੀ ਹੈ। ਮੌਸਮ ਵਿਭਾਗ ਵੱਲੋਂ ਐਤਵਾਰ ਯਾਨੀ ਭਲਕੇ ਮੀਂਹ ਪੈਣ ਦੀ ਚਿਤਾਵਨੀ ਦਿੱਤੀ ਗਈ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।