ਚੰਡੀਗੜ੍ਹ:ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਤਾਪਮਾਨ ਕਾਫ਼ੀ ਵੱਧ ਗਿਆ ਸੀ। ਮੌਸਮ 'ਚ ਅੱਜ ਕੁਝ ਤਬਦੀਲੀ ਆਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ। ਭਾਵੇਂ ਕਿ ਬਦਲਵਾਈ ਕਾਰਨ ਮੀਂਹ ਦਾ ਮਾਹੌਲ ਬਣਿਆ ਹੋਇਆ ਹੈ ਪਰ ਤਾਪਮਾਨ ਜਿਓਂ ਦਾ ਤਿਓਂ ਹੈ। ਕਈ ਜ਼ਿਲ੍ਹਿਆਂ 'ਚ ਤਾਪਮਾਨ 40 ਡਿਗਰੀ ਤੋਂ ਪਾਰ ਲੰਘ ਚੁੱਕਿਆ ਹੈ। ਇਸ ਲਈ ਇਹ ਵੀ ਕਿਹਾ ਜਾਂਦਾ ਹੈ ਕਿ ਜੇਕਰ ਮੀਂਹ ਨਾ ਪਿਆ ਤਾਂ ਇਹ ਤਾਪਮਾਨ 45 ਡਿਗਰੀ ਤੋਂ ਪਾਰ ਹੋਵੇਗਾ।
ਇਹ ਵੀ ਪੜ੍ਹੋ:ਸਰਹੱਦ ’ਤੇ BSF ਨੇ ਡਰੋਨ ਕੀਤਾ ਢੇਰ, 2 ਪੈਕੇਟ ਹੋਰੈਇਨ ਵੀ ਬਰਾਮਦ
ਅੰਮ੍ਰਿਤਸਰ:ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 42 ਡਿਗਰੀ ਅਤੇ ਘੱਟ ਤੋਂ ਘੱਟ 28 ਡਿਗਰੀ ਰਹੇਗਾ। ਅੰਮ੍ਰਿਤਸਰ 'ਚ ਘੱਟੋ ਘੱਟ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 27 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਜਲੰਧਰ 'ਚ ਤਾਪਮਾਨ ਕੁਝ ਵਧਿਆ ਹੈ ਤਾਂ ਘੱਟੋ ਘੱਟ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ।