ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਤਾਪਮਾਨ ਕਾਫ਼ੀ ਵੱਧ ਗਿਆ ਸੀ। ਮੌਸਮ 'ਚ ਅੱਜ ਕੁਝ ਤਬਦੀਲੀ ਆਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲ ਸਕਦੀ ਹੈ। ਕਈ ਜ਼ਿਲ੍ਹਿਆਂ 'ਚ ਤਾਪਮਾਨ ਜਿਥੇ 40 ਡਿਗਰੀ ਤੋਂ ਪਾਰ ਲੰਘ ਚੁੱਕਿਆ ਸੀ, ਹੁਣ ਕੁਝ ਰਾਹਤ ਭਰਿਆ ਨਜ਼ਰ ਆ ਰਿਹਾ ਹੈ।
ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ। ਅੰਮ੍ਰਿਤਸਰ 'ਚ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਨਾਲ ਹੀ ਮੀਂਹ ਦੀ ਸੰਭਾਵਨਾ ਰਹੇਗੀ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਜਲੰਧਰ 'ਚ ਵੀ ਤਾਪਮਾਨ 'ਚ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਜਲੰਧਰ 'ਚ ਮੀਂਹ ਪੈਣ ਦੀ ਸੰਭਾਵਨਾ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹੇਗਾ ਤੇ ਮੌਸਮ ਮੀਂਹ ਵਾਲਾ ਰਹੇਗਾ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਤਾਪਮਾਨ 'ਚ ਕੁਝ ਗਿਰਾਵਟ ਦਰਜ ਕੀਤੀ ਗਈ ਹੈ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ। ਪਟਿਆਲਾ 'ਚ ਤਾਪਮਾਨ ਕੱਲ੍ਹ ਨਾਲੋਂ ਕਾਫ਼ੀ ਹੇਠਾਂ ਆਇਆ ਹੈ। ਇਸ ਦੇ ਨਾਲ ਹੀ ਮੀਂਹ ਪੈਣ ਦੀ ਸੰਭਾਵਨਾ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ 26 ਡਿਗਰੀ ਰਹਿਣ ਦੀ ਉਮੀਦ ਹੈ। ਜ਼ਿਲ੍ਹੇ ਦੀ ਗੱਲ ਕੀਤੀ ਜਾਵੇ ਤਾਂ ਤਾਪਮਾਨ 'ਚ ਬੀਤੇ ਕੱਲ੍ਹ ਨਾਲੋਂ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਬਠਿੰਡਾ 'ਚ ਵੀ ਮੀਂਹ ਵਾਲਾ ਮਾਹੌਲ ਰਹੇਗਾ।
ਇਹ ਵੀ ਪੜ੍ਹੋ:Petrol and diesel prices: ਜਾਣੋ, ਪੰਜਾਬ ਵਿੱਚ ਕੀ ਰੇਟ ਵਿਕ ਰਿਹੈ ਪੈਟਰੋਲ ਅਤੇ ਡੀਜ਼ਲ