ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ 17 ਤੋਂ 19 ਅਪ੍ਰੈਲ ਦੌਰਾਨ ਪੰਜਾਬ, ਰਾਜਸਥਾਨ, ਹਰਿਆਣਾ, ਚੰਡੀਗੜ੍ਹ ਤੇ ਦਿੱਲੀ ਵਿੱਚ ਬਹੁਤ ਜਿਆਦਾ ਗਰਮੀ ਦੀ ਸੰਭਾਵਨਾ ਹੈ। 19 ਅਪ੍ਰੈਲ ਤੱਕ ਇਨ੍ਹਾਂ ਇਲਾਕਿਆਂ 'ਚ ਵੱਖ-ਵੱਖ ਥਾਵਾਂ 'ਤੇ ਹੀਟ ਵੇਵ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ 18 ਅਪ੍ਰੈਲ ਤੱਕ, ਜੰਮੂ ਡਿਵੀਜ਼ਨ 'ਤੇ. 17 ਤੋਂ 19 ਅਪ੍ਰੈਲ ਤਕ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਸਕਾਈਮੇਟ ਵੇਦਰ ਡਾਟ ਕਾਮ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਪੰਜਾਬ, ਹਰਿਆਣਾ, ਰਾਜਸਥਾਨ, ਪੱਛਮੀ ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਵੱਖ-ਵੱਖ ਹਿੱਸਿਆਂ ਵਿੱਚ ਗਰਮੀ ਦੀ ਲਹਿਰ ਦੇ ਹਾਲਾਤ ਬਣ ਸਕਦੇ ਹਨ। ਆਈਐਮਡੀ ਦੇ ਅਨੁਸਾਰ, ਅਗਲੇ 24 ਘੰਟਿਆਂ ਦੌਰਾਨ ਮੱਧ ਭਾਰਤ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਮਹੱਤਵਪੂਰਨ ਤਬਦੀਲੀ ਦੀ ਸੰਭਾਵਨਾ ਨਹੀਂ ਹੈ। ਇਸ ਤੋਂ ਬਾਅਦ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਇਹ ਵੀ ਪੜੋ:ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪੁੱਟੇ ਚਿੱਪ ਵਾਲੇ ਮੀਟਰ
ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਦੀ ਸੰਭਾਵਨਾ ਨਹੀਂ ਹੈ। ਜਦੋਂ ਕਿ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਭਾਰੀ ਬਾਰਸ਼ ਹੋ ਸਕਦੀ ਹੈ।
ਪੰਜਾਬ ਵਿੱਚ ਤਾਪਮਾਨ:ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 21 ਡਿਗਰੀ ਅਤੇ ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ। ਇਸ ਤੋਂ ਇਲਾਵਾ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 22 ਡਿਗਰੀ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 23 ਡਿਗਰੀ ਅਤੇ ਬਠਿੰਡਾ ਸਭ ਤੋਂ ਗਰਮ ਜ਼ਿਲ੍ਹਾ ਰਹੇਗਾ ਜਿੱਥੇ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 25 ਡਿਗਰੀ ਤੱਕ ਰਹਿ ਸਕਦਾ ਹੈ।
ਦਿੱਲੀ ਵਾਸੀਆਂ ਨੂੰ ਫਿਰ ਗਰਮ ਦਿਨ ਨਾਲ ਨਜਿੱਠਣਾ ਪਵੇਗਾ:ਦਿੱਲੀ ਦੇ ਗੁਰੂਗ੍ਰਾਮ ਅਤੇ ਨਜਫਗੜ੍ਹ ਨੂੰ ਛੱਡ ਕੇ ਸ਼ੁੱਕਰਵਾਰ ਨੂੰ ਦਿੱਲੀ-ਐਨਸੀਆਰ ਵਿੱਚ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਸੈਲਸੀਅਸ ਤੋਂ ਹੇਠਾਂ ਰਿਹਾ। ਦਿੱਲੀ ਦੇ ਬੇਸ ਸਟੇਸ਼ਨ ਸਫਦਰਜੰਗ 'ਚ ਸ਼ੁੱਕਰਵਾਰ ਨੂੰ ਤਾਪਮਾਨ 38.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਆਈਐਮਡੀ ਦੇ ਅੰਕੜੇ ਦਰਸਾਉਂਦੇ ਹਨ ਕਿ ਪੂਰਬੀ ਦਿੱਲੀ ਵਿੱਚ ਮਯੂਰ ਵਿਹਾਰ ਦੇ ਨਾਲ-ਨਾਲ ਦੱਖਣੀ ਦਿੱਲੀ ਦੀਆਂ ਆਬਜ਼ਰਵੇਟਰੀਜ਼ ਜਿਵੇਂ ਪਾਲਮ, ਲੋਧੀ ਰੋਡ ਅਤੇ ਅਯਾ ਨਗਰ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਘੱਟ ਦਰਜ ਕੀਤਾ ਗਿਆ। ਜੋ ਕਿ ਪਿਛਲੇ ਹਫਤੇ ਦੇ 42 ਤੋਂ 43 ਡਿਗਰੀ ਸੈਲਸੀਅਸ ਨਾਲੋਂ ਘੱਟ ਹੈ।
ਫਿਰ ਵੀ ਇਹ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਵੱਧ ਹੈ। ਆਈਐਮਡੀ ਦੇ ਇੱਕ ਵਿਗਿਆਨੀ ਨੇ ਕਿਹਾ ਕਿ ਇਹ ਸਥਿਤੀ ਮੀਂਹ ਦੀ ਕਮੀ ਕਾਰਨ ਪੈਦਾ ਹੋਈ ਹੈ। IMD ਨੇ ਮੁੱਖ ਤੌਰ 'ਤੇ ਆਸਮਾਨ ਸਾਫ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜੋ:ਮੁਫਤ ਬਿਜਲੀ ਦੇ ਐਲਾਨ ’ਤੇ ਰਾਜਾ ਵੜਿੰਗ ਨੇ ਘੇਰੀ ਮਾਨ ਸਰਕਾਰ !