ਪੰਜਾਬ

punjab

ETV Bharat / city

Weather Report: ਰਾਹਤ ਤੋਂ ਬਾਅਦ ਮੁੜ ਪਵੇਗੀ ਗਰਮੀ, ਜਾਣੋ ਆਪਣੇ ਸ਼ਹਿਰ ਦਾ ਤਾਪਮਾਨ

ਅੱਜ ਮੌਸਮ ਸਾਫ ਹੋ ਗਿਆ ਹੈ ਤੇ ਕੜਾਕੇ ਦੀ ਗਰਮੀ ਪੈਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਹੁਣ ਫਿਰ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਵੇਗਾ ਤੇ ਕੜਾਕੇ ਦੀ ਗਰਮੀ ਪਵੇਗੀ।

ਸ਼ਹਿਰ ਦਾ ਤਾਪਮਾਨ
ਸ਼ਹਿਰ ਦਾ ਤਾਪਮਾਨ

By

Published : Jun 28, 2022, 7:41 AM IST

ਚੰਡੀਗੜ੍ਹ: ਪਿਛਲੇ ਕਈ ਦਿਨਾਂ ਤੋਂ ਮੀਂਹ ਅਤੇ ਬੱਦਲਵਾਈ ਕਾਰਨ ਤਾਪਮਾਨ ਵਿੱਚ ਗਿਰਾਵਟ ਆ ਗਈ ਸੀ, ਅੱਜ ਮੌਸਮ ਸਾਫ ਹੋ ਗਿਆ ਹੈ ਤੇ ਕੜਾਕੇ ਦੀ ਗਰਮੀ ਪੈਣ ਦੇ ਅਸਾਰ ਹਨ। ਮੌਸਮ ਵਿਭਾਗ ਅਨੁਸਾਰ ਹੁਣ ਫਿਰ ਤਾਪਮਾਨ 45 ਡਿਗਰੀ ਤੋਂ ਪਾਰ ਹੋ ਜਾਵੇਗਾ ਤੇ ਕੜਾਕੇ ਦੀ ਗਰਮੀ ਪਵੇਗੀ।

ਅੰਮ੍ਰਿਤਸਰ: ਅੰਮ੍ਰਿਤਸਰ ਦਾ ਤਾਪਮਾਨ ਵੱਧ ਤੋਂ ਵੱਧ 42 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 31 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਸ਼ਹਿਰ ਦਾ ਤਾਪਮਾਨ

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਅਤੇ ਘੱਟ ਤੋਂ ਘੱਟ 30 ਡਿਗਰੀ ਰਹੇਗਾ ਤੇ ਮੌਸਮ ਸਾਫ਼ ਰਹੇਗਾ।

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ 30 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ : ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ 32 ਡਿਗਰੀ ਰਹਿਣ ਦੀ ਉਮੀਦ ਹੈ।

ਇਹ ਵੀ ਪੜ੍ਹੋ:ਪੰਜਾਬ ਸਰਕਾਰ ਦੇ ਬਜਟ ਤੋਂ ਸਾਈਕਲ ਉਦਯੋਗ ਨਾਖੁਸ਼, ਜਾਣੋ ਕਿਉਂ ?

ABOUT THE AUTHOR

...view details