ਪੰਜਾਬ

punjab

ETV Bharat / city

Weather Update : ਇਸ ਹਫ਼ਤੇ ਪੰਜਾਬ 'ਚ ਪਵੇਗਾ ਭਾਰੀ ਮੀਂਹ - ਮੌਨਸੂਨ

ਭਾਰਤੀ ਮੌਸਮ ਵਿਭਾਗ ਨੇ ਅਗਮੀ ਚਾਰ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਵੱਲੋਂ ਜਾਰੀ ਤਾਜ਼ਾ ਬੁਲਿਟਨ ਮੁਤਾਬਕ 3 ਤੇ 4 ਅਗਸਤ 2021 ਤੱਕ, ਮੱਧ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਭਾਰੀ ਮੀਂਹ ਪੈਣ ਦੀ ਦੀ ਸੰਭਾਵਨਾ ਹੈ।ਅਗਸਤ ਦੇ ਪਹਿਲੇ ਹਫ਼ਤੇ ਪੰਜਾਬ 'ਚ ਭਾਰੀ ਮੀਂਹ ਪਵੇਗਾ।

ਪੰਜਾਬ 'ਚ ਪਵੇਗਾ ਭਾਰੀ ਮੀਂਹ
ਪੰਜਾਬ 'ਚ ਪਵੇਗਾ ਭਾਰੀ ਮੀਂਹ

By

Published : Aug 2, 2021, 4:51 PM IST

ਚੰਡੀਗੜ੍ਹ : ਦੇਸ਼ ਦੇ ਕਈ ਸੂਬਿਆਂ ਵਿੱਚ ਮੌਨਸੂਨ ਆਪਣੇ ਪੂਰੇ ਰੰਗ ਵਿੱਚ ਹੈ। ਰਾਜਧਾਨੀ ਦਿੱਲੀ ਵਿੱਚ ਵੀ ਲਗਾਤਾਰ ਮੀਂਹ ਪੈ ਰਿਹਾ ਹੈ। ਹਿਮਾਚਲ ਵਿੱਚ ਮੀਂਹ ਕਾਰਨ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵੱਧ ਰਹੀਆਂ ਹਨ। ਸਕਾਈਮੇਟ ਮੌਸਮ ਦੀ ਰਿਪੋਰਟ ਮੁਤਾਬਕ ਪੰਜਾਬ ਸਣੇ ਉੱਤਰੀ ਭਾਰਤ ਦੇ ਕਈ ਸੂਬਿਆਂ 'ਚ ਅਗਸਤ ਦੇ ਪਹਿਲਾ ਹਫ਼ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦਾ ਮੌਸਮ ਇੱਕ ਵਾਰ ਮੁੜ ਬਦਲ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਤੇ ਹਰਿਆਣਾ ਦੇ ਕੁੱਝ ਹਿੱਸਿਆਂ 'ਚ ਅਗਲੇ ਚਾਰ ਦਿਨ ਬੱਦਲ ਛਾਏ ਰਹਿਣਗੇ। ਹਾਲਾਂਕਿ ਪਹਿਲਾਂ ਇਹ ਅਨੁਮਾਨ ਲਾਇਆ ਗਿਆ ਸੀ ਕਿ ਸ਼ੁੱਕਰਵਾਰ ਤੋਂ ਮੌਸਮ ਸਾਫ਼ ਹੋ ਜਾਵੇਗਾ, ਪਰ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆ ਵਿੱਚ ਅਗਲੇ ਚਾਰ ਦਿਨਾਂ ਤੱਕ ਬੱਦਲ ਛਾਏ ਰਹਿਣਗੇ ਅਤੇ ਕੁੱਝ ਥਾਵਾਂ 'ਤੇ ਦਰਮਿਆਨੀ ਤੇ ਭਾਰੀ ਮੀਂਹ ਦੀ ਸੰਭਾਵਨਾ ਹੋ ਸਕਦੀ ਹੈ।

ਪੰਜਾਬ 'ਚ ਪਵੇਗਾ ਭਾਰੀ ਮੀਂਹ

ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਦੇ ਤਾਜ਼ਾ ਬੁਲਿਟਨ ਮੁਤਾਬਕ ਅਗਲੇ 48 ਘੰਟਿਆਂ 'ਚ ਪੰਜਾਬ ਸਣੇ ਕਈ ਸੂਬਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਆਪਣੇ ਤਾਜ਼ਾ ਟਵੀਟ ਵਿੱਚ ਅਗਲੇ ਚਾਰ ਦਿਨਾਂ ਲਈ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ

ਇਹ ਵੀ ਪੜ੍ਹੋ :ਜੰਮੂ ਕਸ਼ਮੀਰ : ਬੜਗਾਮ ਦੇ ਮਾਗਮ ਇਲਾਕੇ 'ਚ ਸ਼ੱਕੀ ਟਿਫ਼ਨ ਬਰਾਮਦ

ABOUT THE AUTHOR

...view details