ਚੰਡੀਗੜ੍ਹ: ਕੋਰੋਨਾ ਮਹਾਂਮਾਰੀ ਦੇ ਵਧਦੇ ਸੰਕਰਮਣ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ ਸਰਕਾਰ ਨੇ ਆਪਣੇ ਸੂਬਿਆਂ ਵਿੱਚ ਵੀਕੈਂਡ ਲੌਕਡਾਊਨ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧ ਵਿੱਚ ਚੰਡੀਗੜ੍ਹ ਦੇ ਪ੍ਰਸ਼ਾਸਨ ਨੇ ਫੈਸਲਾ ਕੀਤਾ ਕਿ ਚੰਡੀਗੜ੍ਹ ਵਿੱਚ ਵੀਕੈਂਡ ਲੌਕਡਾਊਨ ਨਹੀਂ ਲੱਗੇਗਾ।
ਚੰਡੀਗੜ੍ਹ ਪ੍ਰਸ਼ਾਸਨ ਨੇ ਇਹ ਫੈਸਲਾ ਅੱਜ ਦੀ ਇੱਕ ਮੀਟਿੰਗ ਵਿੱਚ ਲਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਪਹਿਲਾਂ ਹੀ ਓਡ ਈਵਨ ਦਾ ਸਿਸਟਮ ਲਾਗੂ ਹੈ, ਇਸ ਕਰਕੇ ਚੰਡੀਗੜ੍ਹ ਵਿੱਚ ਵੀਕੈਂਡ ਲੌਕਡਾਊਨ ਦੀ ਲੋੜ ਨਹੀਂ ਹੈ। ਇਸ ਲਈ ਚੰਡੀਗੜ੍ਹ ਵਿੱਚ ਪੂਰੇ ਹਫ਼ਤੇ ਦੁਕਾਨਾਂ ਤੇ ਸ਼ਰਾਬ ਦੇ ਠੇਕੇ ਖੁੱਲ੍ਹੇ ਰਹਿਣਗੇ।