ਚੰਡ਼ੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਕਿਸਾਨ ਜਥੇਬੰਦੀਆਂ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਕਿਸਾਨ ਜਥੇਬੰਦੀਆਂ ਨੇ ਫੈਸਲਾ ਕੀਤਾ ਹੈ ਕਿ ਬੀਜੇਪੀ ਤੋਂ ਬਿਨ੍ਹਾਂ ਹੋਰ ਕਿਸੇ ਪਾਰਟੀ ਦਾ ਕੋਈ ਵੀ ਵਿਰੋਧ ਨਾ ਕੀਤਾ ਜਾਵੇ।ਉਨ੍ਹਾਂ ਨੇ ਕਿਹਾ ਹੈ ਕਿ ਉਗਰਾਹਾ ਦਾ ਕਹਿਣਾ ਹੈ ਕਿ ਉਹ ਸਿਰਫ਼ ਬੀਜੇਪੀ ਦਾ ਘਿਰਾਓ ਕਰਨਗੇ ਅਤੇ ਅਕਾਲੀ ਦਲ ਅਤੇ ਬੀਐਸਪੀ ਦੇ ਰੈਲੀ ਵਿੱਚ ਵਿਘਨ ਸ਼ਰਾਰਤੀ ਤੱਤਾਂ ਨੇ ਪਾਇਆ ਹੈ। ਚੀਮਾ ਨੇ ਕਿਹਾ ਹੈ ਕਿ ਇਸ ਬਿਆਨ ਦਾ ਸਵਾਗਤ ਕਰਦੇ ਹਨ। ਉਨ੍ਹਾਂ ਨੇ ਕਿਹਾ ਅਸੀਂ ਹਮੇਸ਼ਾ ਕਿਸਾਨਾਂ ਦੇ ਨਾਲ ਹਾਂ ਅਤੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਪੰਜਾਬ ਵਿਚ ਖੇਤੀਬਾੜੀ ਕਾਲੇ ਕਾਨੂੰਨਾਂ ਉਤੇ ਮੁਕੰਮਲ ਤੌਰ ਤੇ ਰੋਕ ਲਗਾਈ ਜਾਵੇ।
ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਜਲ੍ਹਿਆਂਵਾਲਾ ਬਾਗ ਦੇ ਰੇਨੋਵੇਸ਼ਨ ਤੇ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਤੇ ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਨੇ ਹਾਲੇ ਤੱਕ ਜਲ੍ਹਿਆਂਵਾਲਾ ਦਾ ਰੈਨੋਵੇਸ਼ਨ ਦੇਖਿਆ ਨਹੀਂ ਹੈ ਪਰ ਇਹ ਗੱਲ ਸੱਚੀ ਹੈ ਕਿ ਪੁਰਾਣੀ ਵਿਰਾਸਤ ਦੇ ਨਾਲ ਛੇੜਛਾੜ ਨਹੀਂ ਕਰਨੀ ਚਾਹੀਦੀ ਹੈ।
ਚੀਮਾ ਦਾ ਕਹਿਣਾ ਹੈ ਕਿ ਦਿੱਲੀ ਦੇ ਵਿੱਚ ਜਿਹੜੀ ਇਤਿਹਾਸਿਕ ਜਿੱਤ ਗੁਰਦੁਆਰਾ ਸਿੱਖ ਪ੍ਰਬੰਧਕ ਕਮੇਟੀ ਦੀ ਹੋਈ ਹੈ । ਅਤੇ ਜਿਹੜੇ ਉਨ੍ਹਾਂ ਨੇ ਕਿਸਾਨ ਅੰਦੋਲਨ ਵਿੱਚ ਕਿਸਾਨਾਂ ਦੀ ਮਦਦ ਕੀਤੀ ਅਤੇ ਦਿੱਲੀ ਲਾਲ ਕਿਲਾ ਹਿੰਸਾ ਵਿਚ ਨਿਰਦੋਸ਼ਾਂ ਨੂੰ ਸਲਾਖਾਂ ਦੇ ਪਿੱਛੇ ਕੀਤਾ ਗਿਆ ਸੀ ਉਨ੍ਹਾਂ ਦੀ ਸਹੀ ਤਰੀਕੇ ਨਾਲ ਪੈਰਵੀ ਕਰਨ ਦੇ ਚਲਦੇ ਹੀ ਸਿੱਖ ਸੰਗਤ ਨੇ ਉਨ੍ਹਾਂ ਨੂੰ ਜਿੱਤ ਦਿਵਾਈ ਹੈ।
ਦਲਜੀਤ ਚੀਮਾ ਨੇ ਕਿਹਾ ਕਿ ਇਸ ਵੇਲੇ ਪੰਜਾਬ ਵਿੱਚ ਹਰ ਮੰਤਰੀ ਸਕੈਂਡਲ ਦੇ ਵਿੱਚ ਹਨ ਪੰਜਾਬ ਵਿੱਚ ਅਰਾਜਕਤਾ ਫੈਲੀ ਹੋਈ ਹੈ ਕੋਈ ਕਾਨੂੰਨ ਵਿਵਸਥਾ ਨਹੀਂ ਹੈ। ਇਸ ਕਰਕੇ ਪੰਜਾਬ ਸਰਕਾਰ ਤੋਂ ਮੰਗ ਹੈ ਕਿ ਵਿਧਾਨ ਸਭਾ ਦਾ ਮੌਨਸੂਨ ਸੈਸ਼ਨ ਨੇ ਉਸ ਨੂੰ ਵਧਾਇਆ ਜਾਵੇ ਜਿਸ ਵਿੱਚ ਤਿੰਨ ਖੇਤੀ ਕਾਨੂੰਨਾਂ ਨੂੰ ਵੀ ਰੱਦ ਕੀਤਾ ਜਾਵੇ।