ਚੰਡੀਗੜ੍ਹ:ਪੰਜਾਬ ਵਿੱਚ ਸਿਆਸੀ ਗਲਿਆਰਿਆਂ ਕਾਂਗਰਸ ਦੀ ਪ੍ਰਧਾਨਗੀ ਨੂੰ ਲੈਕੇ ਵੱਡੀ ਚਰਚਾ ਚੱਲ ਰਹੀ ਹੈ। ਜੇਕਰ ਪੰਜਾਬ ਕਾਂਗਰਸ ਦੇ ਇਤਿਹਾਸ ਵੱਲ ਨਜ਼ਰ ਮਾਰੀ ਜਾਵੇ ਤਾਂ ਪੰਜਾਬ ਕਾਂਗਰਸ ਪ੍ਰਧਾਨ ਨੂੰ ਹੀ ਮੁੱਖਮੰਤਰੀ ਵਜੋਂ ਚੁਣਿਆ ਗਿਆ ਹੈ।
ਚਰਚਾਵਾਂ ਇਹ ਵੀ ਰਹੀਆਂ ਹਨ ਕਿ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੂੰ ਆਪਸੀ ਖਿੱਚੋਤਾਣ ਕਾਰਨ ਹੀ ਵਿਧਾਨਸਭਾ ਚੋਣਾਂ ਵਿੱਚ ਖੰਨਾ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਜੇਕਰ ਗੱਲ ਕੀਤੀ ਜਾਵੇ ਮੌਜੂਦਾ ਦੌਰ ਦੀ ਤਾਂ ਕਾਂਗਰਸ ਹਾਈਕਮਾਨ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਕਾਰ ਚੱਲ ਰਹੀ ਖਿੱਚੋਤਾਣ ਨੂੰ ਖ਼ਤਮ ਕਰਨ ਲਈ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਬਤੌਰ ਮੁੱਖਮੰਤਰੀ ਵੱਜੋਂ ਐਲਾਨ ਕਰ ਆਪਸੀ ਰੇੜਕੇ ਨੂੰ ਖ਼ਤਮ ਕੀਤਾ ਜਾ ਰਿਹਾ ਹੈ।