ਚੰਡੀਗੜ੍ਹ:ਝੋਨੇ ਦੀ ਸਰਕਾਰੀ ਖ੍ਰੀਦ ਨੂੰ ਲੈਕੇ ਕਿਸਾਨਾਂ ਵੱਲੋਂ ਪੰਜਾਬ ਤੇ ਹਰਿਆਣਾ 'ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨਾਂ ਦੇ ਪ੍ਰਦਰਸ਼ਨ ਨੂੰ ਦੇਖਦਿਆਂ ਕੇਂਦਰ ਸਰਕਾਰ ਨੇ 3 ਅਕਤੂਬਰ ਤੋਂ ਪੰਜਾਬ ਅਤੇ ਹਰਿਆਣਾ 'ਚ ਝੋਨੇ ਦੀ ਸਰਕਾਰੀ ਦਾ ਐਲਾਨ ਕਰ ਦਿੱਤਾ ਹੈ।
ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੇ ਰੋਸ ਅੱਗੇ ਸਰਕਾਰ ਝੁਕੀ ਹੈ ਝੌਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ 3 ਅਕਤੂਬਰ ਨੂੰ ਸਰਕਾਰੀ ਖਰੀਦ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਕਿਸਾਨਾਂ ਦੀ ਜਿੱਤ ਮੰਨਿਆ ਜਾ ਰਿਹਾ ਹੈ।
ਕਿਸਾਨਾਂ ਦੀ ਇਸ ਜਿੱਤ ਉੱਪਰ ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਿਸਾਨਾਂ ਦੇ ਰੋਸ ਅੱਗੇ ਸਰਕਾਰ ਝੁਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਤਾ ਨਹੀਂ ਕੀ ਮਿਲਦਾ ਵਾਰ ਵਾਰ ਕਿਸਾਨਾਂ ਨੂੰ ਸੜਕਾਂ ਉੱਤੇ ਲਿਆ ਕੇ।
ਕਿਸਾਨਾਂ ਦੇ ਪ੍ਰਦਰਸ਼ਨ ਦੇ ਦੌਰਾਨ ਕੇਂਦਰ ਸਰਕਾਰ ਨੇ ਝੌਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਫਰਮਾਨ ਜਾਰੀ ਕੀਤਾ ਸੀ, ਉਹ ਵਾਪਸ ਲੈ ਲਿਆ। ਕੱਲ ਨੂੰ ਜਾਨੀ 3 ਅਕਤੂਬਰ ਨੂੰ ਝੌਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਜਾਵੇਗੀ। ਸਰਕਾਰ ਦੇ ਇਸ ਫੈਸਲੇ ਉੱਤੇ ਅਕਾਲੀ ਦਲ ਦੇ ਲੀਡਰ ਦਿਲਜੀਤ ਚੀਮੇ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਦਰਸ਼ਨ ਤੋਂ ਬਾਅਦ ਸਰਕਾਰ ਨੇ ਫੈਸਲਾ ਵਾਪਸ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਚੰਗਾ ਫੈਸਲਾ ਲਿਆ ਜੋ ਕਿਸਾਨ ਹੱਕੀ ਹੈ। ਉਨ੍ਹਾਂ ਸਰਕਾਰ ਨੂੰ ਝਾਰ ਪਾਉਂਦੇ ਕਿਹਾ ਕਿ ਇਹ ਮੌਸਮ ਦਾ ਕਰਕੇ ਨਹੀਂ ਸਗੋਂ ਕਿਸਾਨਾਂ ਨੂੰ ਤੰਗ ਕਰਨ ਲਈ ਕੀਤਾ ਗਿਆ ਸੀ।
ਕਿਸਾਨਾਂ ਦੀ ਜਿੱਤ ਤੋਂ ਬਾਅਦ ਸਿਆਸਤਦਾਨਾਂ ਤੇ ਕਿਸਾਨਾਂ ਦਾ ਕੀ ਕਹਿਣਾ ਇਹ ਵੀ ਪੜ੍ਹੋ:ਕਿਸਾਨਾਂ ਦੀ ਹੋਈ ਵੱਡੀ ਜਿੱਤ, ਸਰਕਾਰ ਫੈਸਲਾ ਬਦਲਣ ਲਈ ਹੋਈ ਮਜਬੂਰ
ਇਸ ਉਪਰ ਆਪ ਦੇ ਲੀਡਰ ਕੁਲਤਾਰ ਸੰਧਵਾ ਨੇ ਕਿਹਾ ਕਿ ਸਰਕਾਰ ਦੇ ਫੈਸਲੇ ਦਾ ਸਵਾਗਤ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਮੀਂਹ ਕਾਰਨ ਫਸਲ ਖਰਾਬ ਹੋਈ ਆ ਉਸਦੀ ਭਰਪਾਈ ਕਰੇ ਪੰਜਾਬ ਸਰਕਾਰ ਤੇ ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾਣ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਤੰਗ ਨਹੀਂ ਕਰਨਾ ਚਾਹੀਂਦਾ ਕਿਸਾਨ ਪਹਿਲਾਂ ਹੀ ਇਸ ਚੀਜ ਤੋਂ ਅੱਕ ਚੁੱਕਿਆ ਹੈ।