ਪੰਜਾਬ

punjab

ETV Bharat / city

ਕੋਰੋਨਾ ਨੂੰ ਲੈਕੇ ਪੰਜਾਬ ਤੋਂ ਕੀ ਆਈ ਰਾਹਤ ਦੀ ਖ਼ਬਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਕੋਰੋਨਾ ਨੂੰ ਲੈਕੇ ਪੰਜਾਬ 'ਚ ਕੁਝ ਰਾਹਤ ਦੇਖਣ ਨੂੰ ਮਿਲੀ ਹੈ। ਬੀਤੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ 45 ਨਵੇਂ ਮਾਮਲੇ ਦਰਜ ਕੀਤੇ ਗਏ ਹਨ ਅਤੇ 24 ਘੰਟਿਆਂ 'ਚ ਕੋਈ ਵੀ ਮੌਤ ਦਰਜ ਨਹੀਂ ਕੀਤੀ ਗਈ।

ਕੋਰੋਨਾ ਨੂੰ ਲੈਕੇ ਪੰਜਾਬ ਤੋਂ ਕੀ ਆਈ ਰਾਹਤ ਦੀ ਖ਼ਬਰ ?
ਕੋਰੋਨਾ ਨੂੰ ਲੈਕੇ ਪੰਜਾਬ ਤੋਂ ਕੀ ਆਈ ਰਾਹਤ ਦੀ ਖ਼ਬਰ ?

By

Published : Jul 28, 2021, 7:48 AM IST

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਨੂੰ ਲੈਕੇ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਬੀਤੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ 45 ਕੋਰੋਨਾ ਦੇ ਨਵੇਂ ਪੌਜ਼ੀਟਿਵ ਕੇਸ ਦਰਜ ਕੀਤੇ ਗਏ ਹਨ। ਜਦਕਿ 93 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ। ਇਸ ਦੇ ਨਾਲ ਹੀ ਰਾਹਤ ਦੀ ਵੱਡੀ ਖ਼ਬਰ ਇਹ ਵੀ ਹੈ ਕਿ 24 ਘੰਟਿਆਂ 'ਚ ਪੁਰੇ ਪੰਜਾਬ 'ਚ ਕੋਈ ਮੌਤ ਦਰਜ ਨਹੀਂ ਕੀਤੀ ਗਈ।

ਦੱਸ ਦਈਏ ਕਿ ਕਰੀਬ ਇੱਕ ਸਾਲ ਬਾਅਦ ਅਜਿਹਾ ਹੋਇਆ ਜਦੋਂ ਪੰਜਾਬ 'ਚ ਕੋਰੋਨਾ ਕਾਰਨ ਕਿਸੇ ਦੀ ਮੌਤ ਨਹੀਂ ਹੋਈ। ਸਿਹਤ ਵਿਭਾਗ ਅਨੁਸਾਰ ਇਸ ਤੋਂ ਪਹਿਲਾਂ 10 ਜੂਨ 2020 ਨੂੰ ਵੀ ਕੋਰੋਨਾ ਕਾਰਨ ਪੰਜਾਬ 'ਚ ਕਿਸੇ ਦੀ ਵੀ ਮੌਤ ਦਰਜ ਨਹੀਂ ਕੀਤੀ ਗਈ ਸੀ। ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਉਦਮ ਨੂੰ ਲੈਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਮੁੱਚੀ ਸਿਹਤ ਵਿਭਾਗ ਦੀ ਟੀਮ ਨੂੰ ਵਧਾਈ ਦਿੱਤੀ ਹੈ।

ਇਸ ਦੇ ਨਾਲ ਹੀ ਜੇਕਰ ਪੰਜਾਬ 'ਚ ਕੋਰੋਨਾ ਦੇ ਕੁੱਲ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਹੁਣ ਤੱਕ 5,98,882 ਕੋਰੋਨਾ ਦੇ ਮਾਮਲੇ ਆ ਚੁੱਕੇ ਹਨ। ਜਿਨਾਂ 'ਚ 5,82,018 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਪੰਜਾਬ 'ਚ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ 16,281 ਤੱਕ ਪਹੁੰਚ ਚੁੱਕਿਆ ਹੈ। ਪੰਜਾਬ 'ਚ ਐਕਟਿਵ ਕੇਸਾਂ ਦੀ ਗੱਲ ਕੀਤੀ ਜਾਵੇ ਤਾਂ ਮੌਜੂਦਾ ਸਮੇਂ 583 ਕੋਰੋਨਾ ਦੇ ਪੌਜ਼ੀਟਿਵ ਕੇਸ ਹਨ।

ਇਹ ਵੀ ਪੜ੍ਹੋ:ਗ਼ਰੀਬ ਪਰਿਵਾਰ ਦੀ ਧੀ ਦੀ ਇਸ ਕਲਾਂ ਦੇ ਤੁਸੀ ਵੀ ਹੋ ਜਾਵੋਗੇ ਮੁਰੀਦ

ABOUT THE AUTHOR

...view details