ਚੰਡੀਗੜ੍ਹ:ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਕਾਂਗਰਸ ਭਵਨ ਵਿੱਚ 13 ਨਗਰ ਨਿਗਮਾਂ ਨਾਲ ਸੰਬੰਧਤ ਵਿਧਾਇਕਾਂ ਤੇ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸ਼ਹਿਰਾਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ ਅਤੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ਬਾਰੇ ਵੀ ਗੱਲਾਂ ਕੀਤੀਆਂ ਗਈਆਂ। 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਨੂੰ ਲੈਕੇ ਵਿਸ਼ੇਸ਼ ਚਰਚਾ ਕੀਤੀ ਗਈ।
ਵਿਧਾਇਕਾਂ ਤੇ ਮੰਤਰੀਆਂ ਨਾਲ ਸਿੱਧੂ ਦੀ ਮੀਟਿੰਗ ਦੇ ਕੀ ਮਾਇਨੇ? ਹਾਲਾਂਕਿ ਇਸ ਮੀਟਿੰਗ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਮੂਲੀਅਤ ਨਹੀਂ ਕੀਤੀ ਗਈ। ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ, ਕਿ ਜੋ ਵੀ ਸ਼ਹਿਰਾਂ ਦੀਆਂ ਸਮੱਸਿਆਵਾਂ ਹਨ। ਉਸ ਬਾਰੇ ਵਿਚਾਰ ਚਰਚਾ ਕੀਤੀ ਗਈ ਹੈ।
ਉਨ੍ਹਾਂ ਨੇ ਕਿਹਾ, ਕਿ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਲਈ ਰਣਨੀਤੀ ਤਿਆਰ ਕਰਨ ਦੀ ਵਿਉਤ ਬਣਾਈ ਗਈ ਹੈ। ਤਾਂ ਜੋ ਲੋਕਾਂ ਨੂੰ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾਂ ਦਵਾਇਆ ਜਾ ਸਕੇ।
ਉੱਥੇ ਹੀ ਵਿਧਾਇਕ ਪਰਗਟ ਸਿੰਘ ਨੇ ਕਿਹਾ, ਕਿ ਜਿੱਥੇ 4-5 ਮੁੱਦੇ ਵਿਚਾਰੇ ਗਏ ਹਨ। ਉਥੇ ਹੀ ਬਿਜਲੀ ਸਮਝੌਤੇ ਰੱਦ ਕਰਨ ਦੀ ਗੱਲ ਵੀ ਨਵਜੋਤ ਸਿੰਘ ਸਿੱਧੂ ਅੱਗੇ ਰੱਖੀ ਗਈ ਹੈ, ਤਾਂ ਜੋ ਕਿ ਪੰਜਾਬ ਦੇ ਲੋਕਾਂ ਨੂੰ ਮਹਿੰਗੀ ਬਿਜਲੀ ਤੋਂ ਰਾਹਤ ਦਿੱਤੀ ਜਾ ਸਕੇ।
ਉਨ੍ਹਾਂ ਨੇ ਕਿਹਾ, ਕਿ ਪੰਜਾਬ ਸਰਕਾਰ ਦਾ ਕੰਮ ਪੰਜਾਬ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਹੈ, ਤਾਂ ਜੋ ਪੰਜਾਬੀਆਂ ਨੂੰ ਇੱਕ ਵਧੀਆ ਜੀਵਨ ਜਿਉਣ ਦਾ ਅੰਨਾਦ ਮਿਲ ਸਕੇ।
ਇਹ ਵੀ ਪੜ੍ਹੋ:ਨਵਜੋਤ ਸਿੰਘ ਸਿੱਧੂ ਨੇ ਅੱਜ ਇਹਨਾਂ ਆਗੂਆਂ ਨਾਲ ਕੀਤੀ ਬੈਠਕ