ਚੰਡੀਗੜ੍ਹ: ਅੱਜ 15 ਅਗਸਤ ਭਾਵ ਭਾਰਤ ਦਾ ਆਜ਼ਾਦੀ ਦਿਵਸ ਹੈ। ਇਸ ਮੌਕੇ ਦੇਸ਼ ਵਿੱਚ ਤਿਰੰਗਾ ਲਹਿਰਾਇਆ ਗਿਆ। ਤਾਂ ਦੂਜੇ ਪਾਸੇ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਯੂਥ ਵੱਲੋਂ ਇੱਕ ਮਾਰਚ ਕੱਢਿਆ ਗਿਆ। ਇਸ ਮਾਰਚ ਦੀ ਅਗਵਾਈ ਪੰਜਾਬ ਕਾਂਗਰਸ ਯੂਥ ਆਗੂ ਵਰਿੰਦਰ ਸਿੰਘ ਢਿੱਲੋਂ ਵੱਲੋਂ ਕੀਤੀ ਗਈ। ਇਸ ਮੌਕੇ ਕਾਂਗਰਸ ਦੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸਿਰਕਤ ਕੀਤੀ। ਨਾਲ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਮੁੱਖ ਮਹਿਮਾਨ ਵਜੋਂ ਸਿਰਕਤ ਕੀਤੀ ਗਈ। ਇਹ ਮਾਰਚ ਕਾਂਗਰਸ ਭਵਨ ਤੋਂ ਲੈਕੇ ਸੈਕਟਰ 25 ਦੀ ਰੈਲੀ ਗਰਾਊਂਡ ਤੱਕ ਕੱਢਿਆ ਗਿਆ।
ਆਜ਼ਾਦੀ ਦਿਵਸ ਮੌਕੇ ਕਾਂਗਰਸ ਦੇ ਪ੍ਰਦਰਸ਼ਨ ਦੇ ਕੀ ਮਾਇਨੇ.. ਕਾਂਗਰਸ ਦੇ ਇਸ ਮਾਰਚ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਵੀ ਨਹੀਂ ਰੋਕਿਆ ਗਿਆ। ਇਸ ਮੌਕੇ ਕਾਂਗਰਸੀ ਆਗੂ ਵਰਿੰਦਰ ਸਿੰਘ ਢਿੱਲੋਂ ਵੱਲੋਂ ਅਕਾਲੀ ਦਲ ਤੇ ਆਮ ਆਦਮੀ ਪਾਰਟੀ ‘ਤੇ ਸ਼ਬਦੀ ਹਮਲੇ ਕੀਤੇ ਗਏ।
ਵਰਿੰਦਰ ਸਿੰਘ ਢਿੱਲੋਂ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ‘ਤੇ ਜਮ ਕੇ ਨਿਸ਼ਾਨੇ ਸਾਧੇ ਕਿਹਾ, ਬਿਕਰਮ ਸਿੰਘ ਮਜੀਠੀਆ ਪੰਜਾਬ ਦਾ ਸਭ ਤੋਂ ਵੱਡਾ ਗੈਂਗਸਟਰ ਹੈ। ਜਿਸ ਨੇ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੇ ਰਾਸਤੇ ‘ਤੇ ਤੁਰਿਆ ਹੈ।
ਵਰਿੰਦਰ ਸਿੰਘ ਢਿੱਲੋਂ ਨੇ ਇਸ ਮੌਕੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵੀ ਰੱਜ ਕੇ ਪ੍ਰਸੰਸਾ ਕੀਤੀ। ਉਨ੍ਹਾਂ ਨੇ ਕਿਹਾ, ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਨਾਲ ਪੰਜਾਬ ਕਾਂਗਰਸ ਹੋਰ ਮਜ਼ਬੂਰ ਹੋਵੇਗੀ।
ਉਨ੍ਹਾਂ ਨੇ ਕਿਹਾ, ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਇੱਕ ਵਾਰ ਫਿਰ ਤੋਂ ਕਾਂਗਰਸ ਪਾਰਟੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਹੀ ਹੈ। ਇਸ ਮੌਕੇ ਵਰਿੰਦਰ ਸਿੰਘ ਢਿੱਲੋਂ ਨੇ ਅਕਾਲੀ ਦਲ ਦੇ ਕਈ ਆਗੂਆਂ ‘ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ ਮੰਤਰੀ ਨੂੰ ਦਿਖਾਈਆਂ ਕਾਲੀਆਂ ਝੰਡੀਆਂ