ਪੰਜਾਬ

punjab

ETV Bharat / city

ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਲੈਕੇ ਕਿਸਾਨਾਂ ਦੀ ਕੀ ਰਣਨੀਤੀ ? ਵੇਖੋ ਖਾਸ ਰਿਪੋਰਟ

ਤਿੰਨ ਖੇਤੀ ਕਾਨੂੰਨਾਂ (Three agricultural laws) ਨੂੰ ਰੱਦ ਕਰਵਾਉਣ ਦੇ ਲਈ ਲਗਾਤਾਰ ਕਿਸਾਨ ਧਰਨਿਆਂ ‘ਤੇ ਬੈਠੇ ਹਨ। ਦਿੱਲੀ ਦੇ ਬਾਰਡਰ ਹਾਲੇ ਵੀ ਕਿਸਾਨਾਂ ਨਾਲ ਭਰੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ (Demands) ਪੂਰੀਆਂ ਨਹੀਂ ਹੁੰਦੀਆਂ ਹਨ ਉਹ ਇਸੇ ਤਰ੍ਹਾਂ ਹੀ ਧਰਨਿਆਂ ‘ਤੇ ਡਟੇ ਰਹਿਣਗੇ।

ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਲੈਕੇ ਕਿਸਾਨਾਂ ਦੀ ਕੀ ਰਣਨੀਤੀ
ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਲੈਕੇ ਕਿਸਾਨਾਂ ਦੀ ਕੀ ਰਣਨੀਤੀ

By

Published : Aug 30, 2021, 10:48 PM IST

ਚੰਡੀਗੜ੍ਹ:ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈਕੇ ਕਿਸਾਨਾਂ ਦੇ ਵੱਲੋਂ ਪੰਜਾਬ, ਹਰਿਆਣਾ ਤੇ ਹੋਰ ਸੂਬਿਆਂ ਦੇ ਵਿੱਚ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਭਾਜਪਾ ਤੋਂ ਇਲਾਵਾ ਹੋਰ ਰਾਜਨੀਤਿਕ ਪਾਰਟੀਆਂ ਨੂੰ ਵੀ ਘੇਰਨਾ ਸ਼ੁਰੂ ਕਰ ਦਿੱਤਾ ਗਿਆ ਹਾਲਾਂਕਿ ਭਾਜਪਾ ਦਾ ਕਿਸਾਨਾਂ ਵੱਲੋਂ ਜ਼ਿਆਦਾ ਕੀਤਾ ਜਾ ਰਿਹਾ ਹੈ । ਇਸ ਬਾਰੇ ਕਿਸਾਨ ਖੁਦ ਕਹਿੰਦੇ ਸੁਣੇ ਜਾ ਰਹੇ ਹਨ।

ਸਿਆਸੀ ਪਾਰਟੀਆਂ ਦੇ ਵਿਰੋਧ ਨੂੰ ਲੈਕੇ ਕਿਸਾਨਾਂ ਦੀ ਕੀ ਰਣਨੀਤੀ

ਕਿਸਾਨਾਂ ਦਾ ਧਰਨਾ ਸਿਆਸੀ ਪਾਰਟੀਆਂ ਲਈ ਬਣਿਆ ਵੱਡੀ ਸਿਰਦਰਦੀ

ਦੂਜੇ ਪਾਸੇ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਹੁਣ ਘਰੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਸਾਰੀਆਂ ਹੀ ਸਿਆਸੀ ਪਾਰਟੀਆਂ ਖੁਦ ਨੂੰ ਕਿਸਾਨ ਹਿਤੈਸ਼ੀ ਦੱਸ ਰਹੀਆਂ ਹਨ। ਸਿਆਸੀ ਹਲਕਿਆਂ ਦੇ ਵਿੱਚ ਚਰਚਾ ਚੱਲ ਰਹੀ ਹੈ ਕਿ ਕਿਸਾਨ ਕਿਸ ਪਾਰਟੀ ਨੂੰ ਆਪਣਾ ਸਮਰਥਨ ਕਰਨਗੇ। ਇਸ ਮਸਲੇ ਨੂੰ ਲੈਕੇ ਕਿਸਾਨ ਕਈ ਵਾਰ ਮੀਡੀਆ ਦੇ ਸਾਹਮਣੇ ਆ ਕੇ ਸਪੱਸ਼ਟ ਕਰ ਚੁੱਕੇ ਹਨ ਕਿ ਉਹ ਕਿਸੇ ਵੀ ਸਿਆਸੀ ਪਾਰਟੀ ਦੇ ਨਾਲ ਸਬੰਧ ਨਹੀਂ ਰੱਖਦੇ। ਕਿਸਾਨਾਂ ਦੇ ਇਸ ਬਿਆਨ ਕਰਕੇ ਇਸ ਸਬੰਧੀ ਅਜੇ ਕੋਈ ਵੀ ਤਸਵੀਰ ਸਪੱਸ਼ਟ ਨਹੀਂ ਹੋ ਸਕੀ ਹੈ। ਕਿਸਾਨਾਂ ਦਾ ਕਹਿਣੈ ਕਿ ਆਉਣ ਵਾਲੇ ਸਮੇਂ ਦੇ ਵਿੱਚ ਜੇਕਰ ਕਾਨੂੰਨ ਰੱਦ ਨਹੀਂ ਹੁੰਦੇ ਉਹ ਭਾਜਪਾ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰੱਖਣਗੇ ਨਾਲ ਹੀ ਦੂਜੀਆਂ ਪਾਰਟੀਆਂ ਦਾ ਵੀ ਉਹ ਵਿਰੋਧ ਕਰਨਗੇ ਪਰ ਵੱਧ ਭਾਜਪਾ ਦਾ ਕਰਨਗੇ।

ਕਿਸਾਨ ਸਿਆਸੀ ਪਾਰਟੀਆਂ ਦਾ ਕਰ ਰਹੇ ਵਿਰੋਧ

ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਰਮਵੀਰ ਗੁਰਾਇਆ ਨੇ ਕਿਹਾ ਕਿ ਜਿਹੜੇ ਵੀ ਕਿਸਾਨ ਦਿੱਲੀ ਦੇ ਵਿੱਚ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਧਰਨੇ ‘ਤੇ ਬੈਠੇ ਹਨ ਉਹ ਕਿਸੀ ਨਾ ਕਿਸੀ ਰਾਜਨੀਤਿਕ ਪਾਰਟੀ ਦੇ ਨਾਲ ਜੁੜੇ ਹੋਏ ਹਨ ਤੇ ਜਦੋਂ ਚੋਣਾਂ ਆਉਣਗੀਆਂ ‘ਤੇ ਹਰ ਕਿਸਾਨ ਆਪਣੀ ਰਾਜਨੀਤਕ ਪਾਰਟੀ ਨੂੰ ਵੋਟ ਕਰਨਗੇ ਤੇ ਉਨ੍ਹਾਂ ਨੂੰ ਸਮਰਥਨ ਦੇਣਗੇ।

ਸਿਆਸੀ ਪਾਰਟੀਆਂ ਖੁਦ ਨੂੰ ਦੱਸ ਰਹੀਆਂ ਕਿਸਾਨ ਹਿਤੈਸ਼ੀ

ਆਮ ਆਦਮੀ ਪਾਰਟੀ ਨੇ ਖੇਤੀ ਕਾਨੂੰਨਾਂ ਨੂੰ ਲੈਕੇ ਵਿਰੋਧੀ ਪਾਰਟੀਆਂ ਨੂੰ ਨਿਸ਼ਾਨੇ ਉੱਪਰ ਲਿਆ ਹੈ। ਆਪ ਆਗੂ ਨੀਲ ਗਰਗ ਦਾ ਕਹਿਣੈ ਕਿ 1 ਸਾਲ ਤੋਂ ਕਿਸਾਨ ਮੋਰਚਾ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਿਹਾ ਹੈ ਪਰ ਦਿੱਲੀ ਦੀ ਕੇਂਦਰ ਸਰਕਾਰ ਨੂੰ ਕੋਈ ਫ਼ਰਕ ਨਹੀਂ ਪੈ ਰਿਹਾ। ਜਿਸ ਨੂੰ ਵੇਖਦੇ ਹੋਏ ਆਲ ਇੰਡੀਆ ਸੀਮਤ ਕਿਸਾਨ ਮੋਰਚੇ ਨੇ ਦੇਸ਼ ਭਰ ਵਿੱਚ ਬੀਜੇਪੀ ਦਾ ਬਾਈਕਾਟ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਕਿਸਾਨ ਕਾਂਗਰਸ ਤੇ ਅਕਾਲੀ ਦਲ ਦਾ ਵੀ ਘਿਰਾਓ ਕਰ ਰਹੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਆਪ ਕਿਸਾਨਾਂ ਦੇ ਨਾਲ ਸ਼ੁਰੂ ਤੋਂ ਹੈ ਤੇ ਹਰ ਸਮੇਂ ਕਿਸਾਨਾਂ ਦੀ ਮਦਦ ਕਰ ਰਹੀ ਹੈ।

ਭਾਜਪਾ ਨੇ ਮਾਹੌਲ ਖਰਾਬ ਕਰਨ ਵਾਲਿਆਂ ਖਿਲਾਫ ਮੰਗੀ ਕਾਰਵਾਈ

ਬੀਜੇਪੀ ਆਗੂ ਹਰਜੀਤ ਗਰੇਵਾਲ ਨੇ ਸਾਡੀ ਟੀਮ ਨਾਲ ਫੋਨ ਤੇ ਗੱਲਬਾਤ ਕਰਦੇ ਕਿਹਾ ਕਿ ਕਰਨਾਲ ਵਿਚ ਜੋ ਕੁਝ ਵੀ ਹੋਇਆ ਉਹ ਕਿਸਾਨਾਂ ਨੇ ਨਹੀਂ ਕੀਤਾ ਬਲਕਿ ਅਰਾਜਕਤਾ ਫੈਲਾਉਣ ਵਾਲੇ ਗੁੰਡਿਆਂ ਨੇ ਕੀਤਾ ਹੈ ਤੇ ਉਸ ਤੋਂ ਬਾਅਦ ਹੀ ਪੁਲਿਸ ਨੇ ਆਪਣੇ ਆਪ ਨੂੰ ਬਚਾਉਣ ਦੇ ਲਈ ਲਾਠੀਚਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜੋ ਲੋਕ ਮਾਹੌਲ ਖਰਾਬ ਕਰ ਰਹੇ ਹਨ ਉਨ੍ਹਾਂ ਖਿਲਾਫ਼ ਸਰਕਾਰ ਨੂੰ ਸਖ਼ਤੀ ਕਰਨੀ ਚਾਹੀਦੀ ਹੈ।

ਕਾਂਗਰਸ ਆਗੂ ਆਪਣੀ ਹੀ ਸਰਕਾਰ ਤੇ ਚੁੱਕ ਰਹੇ ਸਵਾਲ

ਕਾਂਗਰਸ ਦੇ ਬੁਲਾਰੇ ਜੀਐਸ ਬਾਲੀ ਨਾਲ ਵੀ ਸਾਡੀ ਟੀਮ ਵੱਲੋਂ ਕਿਸਾਨਾਂ ਦੇ ਮਸਲੇ ਨੂੰ ਲੈਕੇ ਫੋਨ ‘ਤੇ ਰਾਬਤਾ ਕੀਤਾ ਗਿਆ ਸੀ। ਇਸ ਦੌਰਾਨ ਉਨ੍ਹਾਂ ਆਪਣੀ ਸਰਕਾਰ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਅਸੀਂ ਕਿਸਾਨਾਂ ਦੇ ਲਈ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਨੇ ਹੁਣ ਗੰਨੇ ਦੀ ਫਸਲ ਵਿੱਚ ਵਾਧਾ ਕੀਤਾ ਹੈ ਪਰ ਇਸ ਤੋਂ ਪਹਿਲਾਂ ਸਾਡੀ ਸਰਕਾਰ ਵੱਲੋਂ ਕਿਸਾਨਾਂ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਗਏ ।

ਸੂਬੇ ਦੇ ਵਿੱਚ ਕਿਸਾਨਾਂ ਵੱਲੋਂ ਲਗਾਤਾਰ ਸਿਆਸੀ ਪਾਰਟੀਆਂ ਨੂੰ ਘੇਰਿਆ ਜਾ ਰਿਹਾ ਹੈ ਜਦਕਿ ਵਿਧਾਨ ਸਭਾ ਚੋਣਾਂ (Assembly elections) ਨੇੜੇ ਆ ਰਹੀਆਂ ਹਨ ਤੇ ਸਾਰੀਆਂ ਹੀ ਸਿਆਸੀ ਪਾਰਟੀਆਂ ਕਿਸਾਨਾਂ ਦੀਆਂ ਹਿਤੈਸ਼ੀ ਦੱਸ ਰਹੀਆਂ ਹਨ ਪਰ ਕਿਸਾਨਾਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਆਪ ਤੋਂ ਦੂਰ ਦੱਸ ਰਹੇ ਹਨ ਜਿਸ ਕਰਕੇ ਕਿਸਾਨਾਂ ਇਹ ਅੰਦੋਲਨ ਸਿਆਸੀ ਪਾਰਟੀਆਂ ਦੇ ਲਈ ਗਲੇ ਦੀ ਹੱਡੀ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ:ਲਾਠੀਚਾਰਜ ਮਾਮਲਾ: ਬੱਬੂ ਮਾਨ ਨੇ ਕਰਤਾ ਵੱਡਾ ਐਲਾਨ

ABOUT THE AUTHOR

...view details