ਚੰਡੀਗੜ੍ਹ:ਸਰਕਾਰੀ ਅਤੇ ਪ੍ਰਾਈਵੇਟ ਗੱਡੀਆਂ ਦੀ ਛੱਤ ‘ਤੇ ਲਾਲ ਤੇ ਨੀਲੀ ਬੱਤੀਆਂ ਦੇ ਗਲਤ ਇਸਤੇਮਾਲ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ‘ਤੇ ਚੀਫ ਜਸਟਿਸ ਰਵੀ ਸ਼ੰਕਰ ਝਾਅ ਅਤੇ ਜਸਟਿਸ ਅਰੁਣ ਪੱਲੀ ਦੇ ਡਿਵੀਜ਼ਨ ਬੈਂਚ ਨੇ 10 ਸਤੰਬਰ ਦੇ ਲਈ ਸੁਣਵਾਈ ਤੈਅ ਕੀਤੀ ਹੈ।
ਮੋਹਾਲੀ ਦੇ ਰਹਿਣ ਵਾਲੇ ਵਕੀਲ ਨਿਖਿਲ ਸਰਾਫ ਨੇ ਪਟੀਸ਼ਨ ਦਾਖ਼ਲ ਕਰ ਕਿਹਾ ਕਿ ਐਮਰਜੈਂਸੀ ਤੇ ਡਿਜ਼ਾਸਟਰ ਮੈਨੇਜਮੈਂਟ ਡਿਊਟੀ ਦੇ ਸਮੇਂ ਗੱਡੀਆਂ ਦੀ ਛੱਤ ਉੱਤੇ ਲਾਲ ਨੀਲੀ ਤੇ ਸਫੈਦ ਬੱਤੀਆਂ ਦੇ ਇਸਤੇਮਾਲ ਨੂੰ ਲੈ ਕੇ ਸੁਪਰੀਮ ਕੋਰਟ ਨੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਸਨ ।