ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਬਣੀ ਸਹਿਮਤੀ
ਆੜ੍ਹਤੀਆਂ ਵੱਲੋਂ ਆਪਣੀ ਹੜਤਾਲ ਕੀਤੀ ਗਈ ਰੱਦ
ਮੁੱਖ ਮੰਤਰੀ ਨੇ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਲਈ 131 ਕਰੋੜ ਰੁਪਏ ਜਾਰੀ ਕਰਨ ਦਾ ਕੀਤਾ ਐਲਾਨ
ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਹੋਣ ਦੀ ਉਮੀਦ ਸ਼ਾਮ ਛੇ ਵਜੇ ਸ਼ੁਰੂ ਹੋਵੇਗੀ ਖਰੀਦ
14:42 April 10
ਮੁੱਖ ਮੰਤਰੀ ਵੱਲੋਂ ਆੜ੍ਹਤੀਆਂ ਦੀ ਬਕਾਇਆ 131 ਕਰੋੜ ਰਾਸ਼ੀ ਜਾਰੀ ਕਰਨ ਦਾ ਐਲਾਨ
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਾਲ ਬਣੀ ਸਹਿਮਤੀ
ਆੜ੍ਹਤੀਆਂ ਵੱਲੋਂ ਆਪਣੀ ਹੜਤਾਲ ਕੀਤੀ ਗਈ ਰੱਦ
ਮੁੱਖ ਮੰਤਰੀ ਨੇ ਆੜ੍ਹਤੀਆਂ ਦੀ ਬਕਾਇਆ ਰਾਸ਼ੀ ਲਈ 131 ਕਰੋੜ ਰੁਪਏ ਜਾਰੀ ਕਰਨ ਦਾ ਕੀਤਾ ਐਲਾਨ
ਅੱਜ ਤੋਂ ਸਰਕਾਰੀ ਖਰੀਦ ਸ਼ੁਰੂ ਹੋਣ ਦੀ ਉਮੀਦ ਸ਼ਾਮ ਛੇ ਵਜੇ ਸ਼ੁਰੂ ਹੋਵੇਗੀ ਖਰੀਦ
14:08 April 10
ਆੜ੍ਹਤੀਆਂ ਐਸੋਸੀਏਸ਼ਨ ਦੀ ਬੈਠਕ 'ਚ ਮੁੜ ਤੋਂ ਭਾਰਤ ਭੂਸ਼ਣ ਆਸ਼ੂ ਪਹੁੰਚੇ
ਆੜ੍ਹਤੀਆਂ ਐਸੋਸੀਏਸ਼ਨ ਦੀ ਬੈਠਕ ਵਿੱਚ ਮੁੜ ਤੋਂ ਪੰਜਾਬ ਦੇ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਪਹੁੰਚੇ। ਜਲਦ ਨਤੀਜਾ ਨਿਕਲਣ ਦੀ ਉਮੀਦ ਹੈ।
13:28 April 10
ਆੜ੍ਹਤੀ ਐਸੋਸੀਏਸ਼ਨ ਦੀ ਹੜਤਾਲ ਦੇ ਚੱਲਦੇ ਮੰਡੀ ਕਣਕ ਤੋਂ ਸੱਖਣੀ
ਅੰਮ੍ਰਿਤਸਰ ਦੇ ਭਗਤਾਂਵਾਲਾ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਆਪਣੀਆਂ ਤਿਆਰੀਆਂ ਨੂੰ ਪੂਰੀ ਕੀਤੀਆਂ ਗਈਆਂ ਹਨ। ਆੜ੍ਹਤੀ ਐਸੋਸੀਏਸ਼ਨ ਦੀ ਹੜਤਾਲ ਦੇ ਚੱਲਦਿਆਂ ਕੋਈ ਵੀ ਅੱਜ ਕਣਕ ਦੀ ਢੇਰੀ ਅੰਮ੍ਰਿਤਸਰ ਨਹੀਂ ਪਹੁੰਚੀ।
12:24 April 10
ਆੜ੍ਹਤੀਆ ਐਸੋਸੀਏਸ਼ਨ ਦੀ ਭਾਰਤ ਭੂਸ਼ਣ ਆਸ਼ੂ ਨਾਲ ਗੱਲਬਾਤ ਜਾਰੀ
ਆੜ੍ਹਤੀਆ ਐਸੋਸੀਏਸ਼ਨ ਦੀ ਭਾਰਤ ਭੂਸ਼ਣ ਆਸ਼ੂ ਨਾਲ ਗੱਲਬਾਤ ਜਾਰੀ
12:18 April 10
ਆੜ੍ਹਤੀਆ ਦੀ ਹੜਤਾਲ ਕਰਕੇ ਨਹੀਂ ਹੋਵੇਗੀ ਕਣਕ ਦੀ ਖ਼ਰੀਦ ਸ਼ੁਰੂ
ਮਾਨਸਾ: ਕਿਸਾਨਾਂ ਨੇ ਕਿਹਾ ਕਿ ਮੰਡੀਆ ਵਿੱਚ ਖਰੀਦ ਸ਼ੁਰੂ ਨਾ ਹੋਣ ਕਾਰਨ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਕੁਮਾਰ ਬੱਬੀ ਦਾਨੇਵਾਲੀਆ ਨੇ ਕਿਹਾ ਕਿ ਸਿੱਧੀ ਅਦਾਇਗੀ ਦੇ ਚਲਦਿਆਂ ਆੜ੍ਹਤੀਆ ਵਰਗ ਵੱਲੋਂ ਦੋ ਦਿਨਾਂ ਦੀ ਹੜਤਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਸਰਕਾਰ ਵੱਲੋਂ ਫੈਸਲਾ ਆਵੇਗਾ, ਉਸ ਤੋਂ ਬਾਅਦ ਹੀ ਕਣਕ ਦੀ ਖਰੀਦ ਸ਼ੁਰੂ ਕੀਤੀ ਜਾਵੇਗੀ।
11:42 April 10
ਐਸੋਸੀਏਸ਼ਨ ਦੇ ਹੁਕਮਾਂ ਤੋਂ ਬਾਅਦ ਫਸਲ ਦੀ ਤੋਲ ਕੀਤੀ ਜਾਵੇਗੀ: ਆੜ੍ਹਤੀ
ਜਲੰਧਰ: ਸਰਕਾਰ ਨਾਲ ਆੜ੍ਹਤੀਆਂ ਦੀ ਖਿੱਚਾਤਣੀ ਵਿੱਚ ਅਜੇ ਤੱਕ ਪੰਜਾਬ ਦੀਆਂ ਮੰਡੀਆਂ ਖਾਲੀ ਨਜ਼ਰ ਆ ਰਹੀਆਂ ਹਨ। ਇਸ ਸਬੰਧੀ ਆੜ੍ਹਤੀ ਰਾਜ ਕੁਮਾਰ ਨੇ ਕਿਹਾ ਕਿ ਆੜ੍ਹਤੀਆਂ ਐਸੋਸੀਏਸ਼ਨ ਦੇ ਹੁਕਮ ਨਹੀਂ ਆਉਦੇ, ਉਨ੍ਹਾਂ ਚਿਰ ਫਸਲ ਦੀ ਤੋਲ ਨਹੀਂ ਕੀਤੀ ਜੇਵੇਗੀ।
11:39 April 10
ਆੜ੍ਹਤੀਆਂ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਭਾਰਤ ਭੂਸ਼ਣ ਆਸ਼ੂ ਪਹੁੰਚੇ
ਪੰਜਾਬ ਵਿੱਚ ਕਣਕ ਦੀ ਦੀ ਖ਼ਰੀਦ ਨੂੰ ਲੈ ਕੇ ਖੁਰਾਕ ਸਪਲਾਈ ਮੰਤਰੀ ਭਰਤ ਭੂਸ਼ਣ ਆਸ਼ੂ ਆੜ੍ਹਤੀਆਂ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਪਹੁੰਚੇ। ਮੁੱਖ ਮੰਤਰੀ ਵੀਡੀਉ ਕਾਨਫਾਰੰਸ ਰਾਹੀਂ ਆੜ੍ਹਤੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਤੋਂ ਬਾਅਦ ਵੱਡਾ ਫੈਸਲਾ ਲਇਆ ਜਾ ਸਕਦਾ ਹੈ।
10:40 April 10
ਪੰਜਾਬ ਆੜ੍ਹਤੀ ਐਸੋਸੀਏਸ਼ਨ ਦੀ ਬੈਠਕ ਜਾਰੀ
ਲੁਧਿਆਣਾ 'ਚ ਪੰਜਾਬ ਆੜ੍ਹਤੀ ਐਸੋਸੀਏਸ਼ਨ ਦੀ ਬੈਠਕ ਜਾਰੀ। ਮੰਡੀਆਂ ਦੇ ਵਿੱਚ ਰਣਨੀਤੀ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਬੈਠਕ ਦੀ ਅਗਵਾਈ ਕਰਨਗੇ। ਬੈਠਕ 'ਚ ਲਏ ਫ਼ੈਸਲੇ ਮੁਤਾਬਕ ਹੀ ਪੰਜਾਬ ਭਰ ਦੇ ਵਿੱਚ ਆੜ੍ਹਤੀ ਆਪਣਾ ਰੁਖ਼ ਅਖਤਿਆਰ ਕਰਨਗੇ। ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ
09:29 April 10
ਨਵੇਂ ਸਿਸਟਮ ’ਚ ਆੜ੍ਹਤੀਆਂ ਦੀ ਭਾਗੀਦਾਰੀ ਰਹੇਗੀ: ਆਸ਼ੂ
ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਸਿੱਧੀ ਅਦਾਇਗੀ ਵਾਲੇ ਨਵੇਂ ਸਿਸਟਮ ’ਚ ਆੜ੍ਹਤੀਆਂ ਦੀ ਭਾਗੀਦਾਰੀ ਰਹੇਗੀ ਜਿਸ ਲਈ ਮਹਿਕਮੇ ਤਰਫੋਂ ਨਵੇਂ ਸਿਸਟਮ ’ਤੇ ਕੰਮ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਆੜ੍ਹਤੀਆਂ ਅੱਗੇ ਨਵੀਂ ਤਜਵੀਜ਼ ਰੱਖੀ ਜਾਵੇਗੀ। ਮੁੱਖ ਮੰਤਰੀ ਕਿਸੇ ਸੂਰਤ ਵਿਚ ਆੜ੍ਹਤੀਆਂ ਨੂੰ ਨਵੇਂ ਪ੍ਰਬੰਧ ’ਚੋਂ ਬਾਹਰ ਨਹੀਂ ਕੱਢਣਾ ਚਾਹੁੰਦੇ। ਆਸ਼ੂ ਨੇ ਕਿਹਾ ਕਿ ਕੋਸ਼ਿਸ਼ ਹੋਵੇਗੀ ਕਿ ਸ਼ਨਿੱਚਰਵਾਰ ਸ਼ਾਮ ਜਾਂ ਫਿਰ ਐਤਵਾਰ ਨੂੰ ਕਣਕ ਦੀ ਖਰੀਦ ਸ਼ੁਰੂ ਕਰਾ ਦਿੱਤੀ ਜਾਵੇ।
09:08 April 10
'ਮੰਡੀ ਬੋਰਡ ਕਣਕ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਤਿਆਰ'
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਸ਼ੁੱਕਰਵਾਰ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਔਖੇ ਸਮੇਂ ਦੌਰਾਨ ਮੰਡੀ ਬੋਰਡ ਕਣਕ ਦੀ ਖ਼ਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਚੇਅਰਮੈਨ ਨੇ ਆੜ੍ਹਤੀਆਂ, ਕਿਸਾਨਾਂ, ਮਜ਼ਦੂਰਾਂ ਤੇ ਖ਼ਰੀਦ ਪ੍ਰਕਿਰਿਆ ’ਚ ਸ਼ਾਮਲ ਹੋਰਨਾਂ ਨੂੰ ਕੋਵਿਡ-19 ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਮੰਡੀਆਂ ’ਚੋਂ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਤੇ ਖ਼ਰੀਦ ਏਜੰਸੀਆਂ ਦੀ ਅਧਿਕਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਰੱਖਣ ਲਈ ਵੀ ਵਚਨਬੱਧ ਹੈ। ਸਿੰਘ ਨੇ ਕਿਹਾ ਕਿ ਮੰਡੀ ਬੋਰਡ ਵੱਲੋਂ ਵੀ ਮਾਸਕ ਅਤੇ ਸੈਨੀਟਾਈਜ਼ਰ ਮੁਹੱਈਆ ਕਰਵਾ ਕੇ ਕਰੋਨਾ ਤੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਪ੍ਰਬੰਧ ਕੀਤੇ ਗਏ ਹਨ।
09:07 April 10
ਕੇਂਦਰ ਦੀ ਮੀਟਿੰਗ ਤੋਂ ਮੁੱਖ ਮੰਤਰੀ ਕੈਪਟਨ ਨਾਲ ਆੜ੍ਹਤੀਆਂ ਦੀ ਮੀਟਿੰਗ
ਬੀਤੇ ਦਿਨ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਤੋਂ ਪੀਯੂਸ਼ ਗੋਇਲ ਨਾਲ ਮੀਟਿੰਗ ਕਰ ਵਾਪਸ ਪਰਤੇ ਤਿੰਨ ਵਜ਼ੀਰਾਂ ਅਤੇ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਤੋਂ ਇਲਾਵਾ ਆੜ੍ਹਤੀਆਂ ਨਾਲ ਮੀਟਿੰਗ ਕੀਤੀ।
ਚੰਡੀਗੜ੍ਹ: ਪੰਜਾਬ ’ਚ ਕਣਕ ਦੀ ਖ਼ਰੀਦ ਪ੍ਰਕਿਰਿਆ ਅੱਜ ਤੋਂ ਸ਼ੁਰੂ ਹੋ ਰਹੀ ਹੈ ਅਤੇ ਕੋਰੋਨਾ ਮਹਾਮਾਰੀ ਦੌਰਾਨ ਪੰਜਾਬ ਸਰਕਾਰ ਖ਼ਰੀਦ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸੇ ਦੌਰਾਨ ਸਾਰੀਆਂ 154 ਮਾਰਕੀਟ ਕਮੇਟੀਆਂ ’ਚ ਐਂਟੀ ਕੋਵਿਡ-19 ਟੀਕਾਕਰਨ ਕੈਂਪ ਲਾਉਣ ਦੀ ਪੂਰੀ ਤਿਆਰੀ ਕੀਤੀ ਗਈ ਹੈ। ਸੀਜ਼ਨ ਦੌਰਾਨ ਸਰਕਾਰ ਵੱਲੋਂ ਕਣਕ ਦੀ ਬੋਲੀ ਦਾ ਸਮਾਂ ਸਵੇਰੇ 10.00 ਵਜੇ ਤੋਂ 6.00 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ। ਹਾੜ੍ਹੀ ਦੇ ਸੀਜ਼ਨ 2021-22 ਦੌਰਾਨ ਖ਼ਰੀਦ ਕੀਤੀ ਗਈ ਕਣਕ ਦੀ ਅਦਾਇਗੀ ਆਨਲਾਈਨ ਵਿਧੀ ਨਾਲ ਰਾਹੀਂ ਕੀਤੀ ਜਾਵੇਗੀ।
ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸਨ ਆਸ਼ੂ ਨੇ ਦੱਸਿਆ ਕਿ ਪੰਜਾਬ ਵਿੱਚ 10 ਅਪ੍ਰੈਲ ਤੋਂ ਹਾੜ੍ਹੀ ਦੇ ਸੀਜ਼ਨ 2021-22 ਦੀ ਫ਼ਸਲ ਕਣਕ ਦੀ ਖਰੀਦ ਸ਼ੁਰੂ ਹੋ ਜਾਵੇਗੀ। ਇਸ ਸਬੰਧੀ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਰਾਜ ਦੀਆਂ ਮੰਡੀਆਂ ਵਿੱਚ 130 ਲੱਖ ਟਨ ਕਣਕ ਆਉਣ ਦੀ ਸੰਭਾਵਨਾ ਹੈ, ਜਿਸ ਵਿੱਚੋਂ 8.50 ਲੱਖ ਟਨ ਕਣਕ ਦੀ ਖਰੀਦ ਪਨਗਰੇਨ ਵੱਲੋਂ ਬਤੌਰ ਨੋਡਲ ਏਜੰਸੀ, ਰਾਜ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਅਧੀਨ ਯੋਗ ਲਾਭਪਾਤਰੀਆਂ ਨੂੰ ਵੰਡਣ ਲਈ ਅਤੇ 121.5 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਸੈਂਟਰਲ ਪੂਲ ਅਧੀਨ ਸਮੂਹ ਏਜੰਸੀਆਂ ਭਾਵ ਪਨਗਰੇਨ, ਮਾਰਕਫੈੱਡ, ਪਨਸਪ, ਵੇਅਰਹਾਊਸ ਅਤੇ ਐੱਫਸੀਆਈ ਵੱਲੋਂ ਕੀਤੀ ਜਾਵੇਗੀ।
ਆਸ਼ੂ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ ਪੁਲੀਸ ਪੰਜਾਬ ਨੂੰ ਇਨ੍ਹਾਂ ਖਰੀਦ ਕੇਂਦਰਾਂ ਵਿੱਚ ਸੀਜ਼ਨ ਦੌਰਾਨ ਸੁਰੱਖਿਆ ਦਾ ਪ੍ਰਬੰਧ ਕਰਨ ਲਈ ਲਿਖਿਆ ਜਾ ਚੁੱਕਾ ਹੈ। ਕਿਸਾਨਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਕੰਟਰੋਲ ਰੂਮ ਅਤੇ ਹਰ ਮੰਡੀ ’ਚ ਸ਼ਿਕਾਇਤ ਨਿਵਾਰਨ ਕਮੇਟੀਆਂ ਬਣਾਈਆਂ ਗਈਆਂ ਹਨ।
09:07 April 10
ਕੇਂਦਰ ਨੇ ਠੁਕਰਾਈ ਪੰਜਾਬ ਸਰਕਾਰ ਦੀ ਮੰਗ, ਕਿਸਾਨਾਂ ਨੂੰ ਹੋਵੇਗੀ ਸਿੱਧੀ ਅਦਾਇਗੀ
ਸਿੱਧੀ ਅਦਾਇਗੀ ਸਬੰਧੀ ਪੰਜਾਬ ਦੇ ਮੰਤਰੀਆਂ ਨੇ ਕੇਂਦਰੀ ਮੰਤਰੀਆਂ ਨਾਲ ਬੈਠਕ ਕੀਤੀ ਸੀ। ਇਸ ਮੀਟਿੰਗ ਤੋਂ ਬਾਅਦ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ 'ਚ ਨਵੇਂ ਪ੍ਰੋਕਿਊਰਮੈਂਟ ਸੀਜ਼ਨ ਦੌਰਾਨ ਆੜ੍ਹਤੀਆਂ ਜ਼ਰੀਏ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨ ਦੀ ਮੰਗ ਠੁਕਰਾ ਦਿੱਤੀ ਹੈ। ਹੁਣ ਮੋਦੀ ਸਰਕਾਰ ਸਿੱਧੀ ਅਦਾਇਗੀ ਦੇ ਆਪਣੇ ਫੈਸਲੇ ਤੋਂ ਪਿੱਛੇ ਨਹੀਂ ਹੱਟੇਗੀ। ਕੇਂਦਰ ਸਰਕਾਰ ਨੇ ਕਿਹਾ ਕਿ ਪ੍ਰੋਕਿਊਰਮੈਂਟ ਸੀਜ਼ਨ 'ਚ ਪੰਜਾਬ ਨੂੰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨੀ ਹੀ ਹੋਵੇਗੀ।
09:07 April 10
ਆੜ੍ਹਤੀਆਂ ਨੇ ਸੱਦੀ ਅੱਜ ਸੂਬਾ ਪੱਧਰੀ ਮੀਟਿੰਗ
ਲੁਧਿਆਣਾ: ਪੰਜਾਬ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਕਾਲੜਾ ਨੇ ਕਿਹਾ ਹੈ ਕਿ ਅੱਜ ਲੁਧਿਆਣਾ 'ਚ ਆੜ੍ਹਤੀਆਂ ਨਾਲ ਮੀਟਿੰਗ ਬੁਲਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤਰਫੋਂ ਹਾਲੇ ਸਿੱਧੀ ਅਦਾਇਗੀ ਦੇ ਮਾਮਲੇ 'ਤੇ ਕੋਈ ਤਜਵੀਜ਼ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਜਦੋਂ ਤੱਕ ਮਸਲਾ ਹੱਲ ਨਹੀਂ ਹੁੰਦਾ, ਉਦੋ ਤੱਕ ਹੜਤਾਲ ਜਾਰੀ ਰਹੇਗੀ।
09:05 April 10
ਆੜ੍ਹਤੀਆਂ ਦੀ ਮੁੱਖ ਮੰਤਰੀ ਨਾਲ ਸਹਿਮਤੀ ਪਿੱਛੋਂ ਸੂਬੇ 'ਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ
ਚੰਡੀਗੜ੍ਹ: ਕਿਸਾਨਾਂ ਨੂੰ ਸਿੱਧੀ ਅਦਾਇਗੀ ਹੋਣ ਦੇ ਕੇਂਦਰ ਸਰਕਾਰ ਦੇ ਐਲਾਨ ਤੋਂ ਬਾਅਦ, ਆੜ੍ਹਤੀਆਂ ਵੱਲੋਂ ਹੜਤਾਲ ਉੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਕੇਂਦਰ ਸਰਕਾਰ ਵਲੋਂ ਸੂਬਾ ਸਰਕਾਰ ਅਤੇ ਐਫਸੀਆਈ ਵਲੋਂ ਆੜ੍ਹਤੀਆਂ ਨੂੰ ਬਕਾਇਆ ਰਾਸ਼ੀ ਦਿਵਾਉਣ ਦਾ ਭਰੋਸਾ ਦਿੱਤਾ ਗਿਆ। ਕੇਂਦਰ ਸਰਕਾਰ ਵਲੋਂ ਆੜ੍ਹਤੀਏ ਜ਼ਰੀਏ ਅਦਾਇਗੀ ਤੋਂ ਇਨਕਾਰ ਕਰਨ ਮਗਰੋਂ ਪੰਜਾਬ ਸਰਕਾਰ ਪੂਰਾ ਦਿਨ ਸਿੱਧੀ ਅਦਾਇਗੀ ਲਈ ਤਕਨੀਕੀ ਨੁਕਤੇ ਵਿੱਚ ਉਲਝੀ ਰਹੀ। ਪਹਿਲੀ ਦਫਾ ਕਿਸਾਨਾਂ ਨੂੰ ਜਿਣਸ ਦੀ ਸਿੱਧੀ ਅਦਾਇਗੀ ਹੋਵੇਗੀ।