ਚੰਡੀਗੜ੍ਹ:ਪੰਜਾਬ ਵਿੱਚ ਰਾਜਨੀਤਿਕ ਪਾਰਟੀਆਂ ਵੱਲੋਂ ਲਗਾਤਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਸਿਆਸੀ ਮੁੱਦਾ ਵਜੋਂ ਉਭਾਰਿਆ ਜਾਂਦਾ ਰਿਹਾ ਹੈ 2012 ਤੋਂ 2017 ਤੱਕ ਸ਼੍ਰੋਮਣੀ ਅਕਾਲੀ ਦਲ ( Shiromani Akali Dal) ਬਾਦਲ ਅਤੇ ਭਾਜਪਾ ਦੀ ਸਰਕਾਰ ਸਮੇਂ ਮਾਲਵਾ ਵਿੱਚ ਹੋਈਆਂ ਬੇਅਦਬੀਆਂ ਤੋਂ ਬਾਅਦ ਲਗਾਤਾਰ ਸਿਆਸੀ ਮੁੱਦੇ ਵਜੋਂ ਬੇਅਦਬੀਆਂ ਦੇ ਮਾਮਲੇ ਉੱਭਰਦੇ ਰਹੇ ਹਨ।
ਬੇਅਦਬੀ ਦੇ ਮਾਮਲੇ ਵੱਧਣ ਕਾਰਨ ਸ਼੍ਰੋਮਣੀ ਅਕਾਲੀ ਦਲ ( Shiromani Akali Dal) ਨੂੰ 2017 ਵਿਧਾਨ ਸਭਾ ਚੋਣਾਂ ਦੌਰਾਨ ਹਾਰ ਦਾ ਮੂੰਹ ਵੇਖਣਾ ਪਿਆ ਸੀ ਅਤੇ ਇੱਕ ਤਰ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਹਾਸ਼ੀਏ 'ਤੇ ਚੱਲੀ ਗਈ ਸੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਅਹੁਦਾ ਤੱਕ ਗਵਾਉਣਾ ਪਿਆ ਸੀ। ਹੁਣ ਇੱਥੇ ਸੋਚਣ ਵਾਲੀ ਗੱਲ ਇਹ ਹੈ ਕਿ ਚੋਣਾਂ ਨੇੜੇ ਆਉਂਦਿਆਂ ਹੀ ਬੇਅਦਬੀ ਦੀਆਂ ਘਟਨਾਵਾਂ ਕਿਉਂ ਵਾਪਰਦੀਆਂ ਹਨ? ਅਤੇ ਕਿਉਂ ਰਾਜਨੀਤਿਕ ਪਾਰਟੀਆਂ ਵੱਲੋਂ ਬੇਅਦਬੀ ਦੇ ਮੁੱਦੇ ਤੇ ਸਿਆਸੀ ਰੋਟੀਆਂ ਸੇਕੀਆਂ ਜਾਂਦੀਆਂ ਹਨ।
ਪੰਜਾਬ 'ਚ ਚੋਣਾਂ ਨੇੜੇ ਆਉਂਦਿਆਂ ਹੀ ਕਿਉਂ ਵਾਪਰਦੀਆਂ ਹਨ ਬੇਅਦਬੀ ਦੀਆਂ ਘਟਨਾਵਾਂ ਆਮ ਆਦਮੀ ਪਾਰਟੀ (Aam Aadmi Party) ਦੇ ਸਪੋਕਸਮੈਨ ਨੀਲ ਗਰਗ ਦਾ ਕਹਿਣਾ ਹੈ, ਕਿ ਸ਼੍ਰੋਮਣੀ ਅਕਾਲੀ ਦਲ ( Shiromani Akali Dal) ਬਾਦਲ ਅਤੇ ਭਾਜਪਾ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਹਾਲੇ ਤੱਕ ਕਿਸੇ ਤਰ੍ਹਾਂ ਦੀ ਕੋਈ ਵੀ ਸਜ਼ਾ ਨਹੀਂ ਹੋਈ ਅਤੇ ਦੂਸਰੇ ਪਾਸੇ ਕਾਂਗਰਸ ਵੱਲੋਂ ਸੱਤਾ ਵਿੱਚ ਆਉਂਦਿਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਟਕਾ ਸਾਹਿਬ ਦੀ ਸਹੁੰ ਖਾਧੀ ਗਈ ਸੀ। ਪਰ ਉਨ੍ਹਾਂ ਵੱਲੋਂ ਬੇਅਦਬੀ ਦੇ ਦੋਸ਼ੀਆਂ ਨੂੰ ਕੋਈ ਵੀ ਸਜ਼ਾ ਨਹੀਂ ਦਿੱਤੀ ਗਈ ਅਤੇ ਨਾ ਹੀ ਨਸ਼ੇ ਨੂੰ ਠੱਲ੍ਹ ਪਾਈ ਗਈ।
ਪਰ ਸਾਢੇ ਚਾਰ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਕੈਪਟਨ ਵੱਲੋਂ ਇਨ੍ਹਾਂ ਮਸਲਿਆਂ ਦਾ ਕੋਈ ਵੀ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਵੀ ਬੇਅਦਬੀ ਦਾ ਮੁੱਦਾ ਭਾਰੂ ਹੈ। ਕਿਉਂਕਿ ਪੰਜਾਬ ਦੇ ਲੋਕਾਂ ਦੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਡੀ ਆਸਥਾ ਹੈ ਪੰਥਕ ਕਹਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਜਿੱਥੇ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ, ਉੱਥੇ ਹੀ ਕਾਂਗਰਸ ਵੱਲੋਂ ਵੀ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਅੱਜ ਵੀ ਪੰਜਾਬ ਦੀ ਸਿਆਸਤ ਵਿੱਚ ਬੇਅਦਬੀ ਦਾ ਮੁੱਦਾ ਜਿਉਂ ਦੀ ਤਿਉਂ ਬਣਿਆ ਹੈ।
ਬੇਅਦਬੀ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ( Shiromani Akali Dal) ਦੇ ਬੋਲਦਿਆਂ ਸੀਨੀਅਰ ਅਕਾਲੀ ਆਗੂ ਕਰਮਬੀਰ ਸਿੰਘ ਗੁਰਾਇਆ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਵੱਲੋਂ ਬੇਅਦਬੀ ਦੇ ਮੁੱਦੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਅਜਿਹੀਆਂ ਸਾਜ਼ਿਸ਼ਾਂ ਰਚੀਆਂ ਗਈਆਂ ਸਨ। ਉਨ੍ਹਾਂ ਕਾਂਗਰਸ ਸਰਕਾਰ 'ਤੇ ਸਵਾਲ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਹੋਈ ਬੇਅਦਬੀ ਲਈ ਕਿ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਬੇਅਦਬੀ ਦੇ ਮਾਮਲੇ ਵਿੱਚ ਅਜਿਹੀਆਂ ਘਟੀਆ ਸਿਆਸਤ ਨਹੀਂ ਕਰਨੀ ਚਾਹੀਦੀ, ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਹੀ ਬੇਅਦਬੀ ਦੇ ਮੁੱਦੇ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ।
ਚੋਣਾਂ ਦੇ ਨੇੜੇ ਹੀ ਬੇਅਦਬੀ ਦੀਆਂ ਘਟਨਾਵਾਂ ਕਿਉਂ ਵਾਪਰਦੀਆਂ ਹਨ 'ਤੇ ਬੋਲਦਿਆਂ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਗੁਰਦੇਵ ਸਿੰਘ ਇੰਸਾਂ (Gurdev Singh Insa) ਨੇ ਕਿਹਾ ਕਿ ਡੇਰਾ ਸਿਰਸਾ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ, ਕੋਈ ਵੀ ਡੇਰਾ ਪ੍ਰੇਮੀ ਅਜਿਹੀ ਹਰਕਤ ਨਹੀਂ ਕਰ ਸਕਦਾ। ਜਿਸ ਨਾਲ ਕਿਸੇ ਦੀ ਧਾਰਮਿਕ ਆਸਥਾ ਨੂੰ ਠੇਸ ਪਹੁੰਚੇ। ਉਨ੍ਹਾਂ ਦੇ ਗੁਰੂ ਦਾ ਉਪਦੇਸ਼ ਹੈ, ਕਿ ਸਭਨਾਂ ਨੂੰ ਇੱਕ ਨਜ਼ਰ ਨਾਲ ਵੇਖਣਾ ਅਤੇ ਇਨਸਾਨੀਅਤ ਨੂੰ ਪਿਆਰ ਕਰਨਾ ਹੈ, ਬੇਅਦਬੀ ਦੀਆਂ ਘਟਨਾਵਾਂ ਸਿਰਫ਼ ਰਾਜਨੀਤਕ ਪਾਰਟੀਆਂ (Political partyies) ਵੱਲੋਂ ਸਿਆਸੀ ਰੋਟੀਆਂ ਸੇਕਣ ਲਈ ਮੁੱਦਾ ਬਣਾਇਆ ਜਾਂਦਾ ਹੈ।
ਇਹ ਵੀ ਪੜ੍ਹੋ:- ਖੇਤੀ ਕਾਨੂੰਨਾਂ ਦੇ ਇੱਕ ਸਾਲ ਹੋਣ ‘ਤੇ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਘੇਰੀ ਮੋਦੀ ਸਰਕਾਰ