ਚੰਡੀਗੜ੍ਹ: ਅੱਜ ਪੰਜਾਬ ਭਵਨ ਵਿੱਚ 30 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਸਾਨਾਂ ਦੇ ਟਰੇਨਾਂ ਚਲਾਉਣ ਦੇ ਫੈਸਲੇ ਸ਼ਲਾਘਾ ਕੀਤੀ।
30 ਤਾਰੀਖ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀ ਕਰਾਂਗੇ: ਕਾਂਗੜ - ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ
ਅੱਜ ਪੰਜਾਬ ਭਵਨ ਵਿੱਚ 30 ਕਿਸਾਨ ਜਥੇਬੰਦੀਆਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਕੈਬਿਨੇਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਸਾਨਾਂ ਦੇ ਟਰੇਨਾਂ ਚਲਾਉਣ ਦੇ ਫੈਸਲੇ ਦੀ ਸ਼ਲਾਘਾ ਕੀਤੀ।
ਕੈਬਿਨੇਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੀਟਿੰਗ ਦੌਰਾਨ ਕਿਸਾਨਾਂ ਨੇ 15 ਦਿਨ ਦਾ ਅਲਟੀਮੇਟਮ ਦੇ ਕੇ ਮੁਸਾਫਰ ਅਤੇ ਮਾਲ ਗੱਡੀਆਂ ਟਰੇਨਾਂ ਚਲਾਉਣ ਦਾ ਫੈਸਲਾ ਕੀਤਾ ਹੈ ਇਹ ਬਹੁਤ ਹੀ ਸ਼ਲਾਘਾ ਯੋਗ ਹੈ। ਉਨ੍ਹਾਂ ਕਿਹਾ ਕਿ ਇਸ ਬੈਠਕ ਵਿੱਚ ਕਿਸਾਨਾਂ ਨੇ ਕੁਝ ਮੁਦਿਆਂ ਨੂੰ ਚੁਕਿਆ ਸੀ ਜਿਸ ਵਿੱਚ ਗੰਨਾ ਕਿਸਾਨਾਂ ਦੀ ਬਕਾਇਆ ਪੇਮੈਂਟ ਆਦਿ ਮੁੱਦਿਆਂ ਨੂੰ 30 ਤਾਰੀਖ ਤੱਕ ਹੱਲ ਕਰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀ ਪਾਰਟੀਆਂ ਉੱਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਵਿਰੋਧੀ ਧਿਰਾਂ ਨੂੰ ਰਾਜਪਾਲ ਕੋਲ ਮਿਲ ਕੇ ਜਾਣਾ ਰਾਸ ਨਹੀਂ ਆਇਆ ਵਿਧਾਨਸਭਾ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਨ ਤੋਂ ਬਾਅਦ ਵੀ ਕੁਝ ਇੱਕ ਸਿਆਸੀ ਪਾਰਟੀਆਂ ਕਿਸਾਨਾਂ ਦੇ ਮਸਲੇ ਨੂੰ ਲੈ ਕੇ ਬਿਆਨਬਾਜ਼ੀ ਕਰ ਰਹੀਆਂ ਹਨ।