ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਾਗਰਿਕਤਾ ਸੋਧ ਬਿੱਲ ਨੂੰ ਭਾਰਤ ਦੇ ਧਰਮ ਨਿਰਪੱਖ ਚਰਿੱਤਰ ਉੱਪਰ ਸਿੱਧਾ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਤਾ ਸੋਧ ਬਿੱਲ ਪੰਜਾਬ 'ਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਪੰਜਾਬ 'ਚ ਨਾਗਰਿਕਤਾ ਸੋਧ ਬਿੱਲ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ : ਕੈਪਟਨ - ਨਾਗਰਿਕਤਾ ਸੋਧ ਬਿੱਲ
ਨਾਗਰਿਕਤਾ ਸੋਧ ਬਿੱਲ ਨੂੰ ਗੈਰ ਸੰਵਿਧਾਨਕ ਅਤੇ ਵੰਡਣ ਵਾਲਾ ਕਰਾਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਿੱਲ ਨੂੰ ਸੂਬੇ ਵਿੱਚ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ
ਸੰਵਿਧਾਨ ਦੇ ਸਿਧਾਂਤਾਂ ਪ੍ਰਤੀ ਆਪਣੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਕਾਂਗਰਸ, ਜਿਸ ਨੂੰ ਸੂਬੇ ਦੀ ਵਿਧਾਨ ਸਭਾ ਵਿੱਚ ਬਹੁਮਤ ਹਾਸਲ ਹੈ, ਸਦਨ ਵਿੱਚ ਇਸ ਗੈਰ ਸੰਵਿਧਾਨਿਕ ਬਿਲ ਨੂੰ ਰੋਕੇਗੀ।
ਇਸ ਤੋਂ ਇਲਾਵਾ ਕੈਪਟਨ ਨੇ ਕਿਹਾ ਕਿ ਚੁਣੀ ਹੋਈ ਸਰਕਾਰ ਦਾ ਫ਼ਰਜ਼ ਹੁੰਦਾ ਹੈ ਕਿ ਉਹ ਸੰਵਿਧਾਨ ਦੇ ਮੂਲ ਸਿਧਾਂਤਾਂ ਦੀ ਰਾਖੀ ਕਰੇ ਨਾ ਕੇ ਉਨ੍ਹਾਂ ਨੂੰ ਤਬਾਹ ਕਰੇ। ਕੈਪਟਨ ਨੇ ਕਿਹਾ ਕਿ ਨਾਗਰਿਕਤਾ ਨੂੰ ਧਰਮ ਨਾਲ ਜੋੜਨ ਵਾਲਾ ਇਹ ਬਿੱਲ ਇਸ ਦੇਸ਼ ਦੀ ਬੁਨੀਆਦ 'ਤੇ ਹਮਲਾ ਹੈ।
Last Updated : Dec 12, 2019, 9:06 PM IST