ਚੰਡੀਗੜ੍ਹ: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਦੇਖਦਿਆਂ ਇਸ ਵਾਰ ਪੰਜਾਬ ਸਰਕਾਰ ਦੇ ਬਜਟ ਦੇ ਉੱਤੇ ਨਜ਼ਰ ਰਹੇਗੀ। ਕੈਪਟਨ ਸਰਕਾਰ ਆਪਣੇ ਆਖ਼ਰੀ ਬਜਟ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਲਈ ਵੱਡੇ ਐਲਾਨ ਕਰ ਸਕਦੀ ਹੈ ਤੇ ਇਸ ਵੱਡੀ-ਵੱਡੀ ਘੋਸ਼ਣਾ ਵਿੱਚ ਕਿਸਾਨਾਂ ਦੀ ਕਰਜ਼ ਮੁਆਫੀ ਸਣੇ ਇਸ ਸਾਲ ਅਤਿਰਿਕਤ ਕਰਜ਼ ਨਾ ਲੈਣਾ ਅਤੇ 2500 ਰੁਪਏ ਬੇਰੋਜ਼ਗਾਰੀ ਭੱਤਾ ਵਿਚਾਰ ਅਧੀਨ ਹੈ। ਇਸੇ ਦੌਰਾਨ ਚਰਚਾ ਇਹ ਵੀ ਹੈ ਕਿ ਵਿਧਾਨ ਸਭਾ ਸੈਸ਼ਨ ਵਿੱਚ ਬਿਜਲੀ ਵਿਭਾਗ ਵੱਲੋਂ ਭੇਜੀ ਗਈ ਫਾਈਲ ਵਿੱਚ ਇਕ ਰੁਪਿਆ ਪ੍ਰਤੀ ਯੂਨਿਟ ਘੱਟ ਕਰਨ ਦਾ ਪ੍ਰਸਤਾਵ ਦਿੱਤਾ ਗਿਆ।
ਪੰਜਾਬ ਸਰਕਾਰ ਘੱਟ ਕਰੇਗੀ ਇੱਕ ਰੁਪਿਆ ਪ੍ਰਤੀ ਬਿਜਲੀ ਯੂਨਿਟ!
ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਦੇਖਦਿਆਂ ਇਸ ਵਾਰ ਪੰਜਾਬ ਸਰਕਾਰ ਦੇ ਬਜਟ ਦੇ ਉੱਤੇ ਨਜ਼ਰ ਰਹੇਗੀ। ਕੈਪਟਨ ਸਰਕਾਰ ਆਪਣੇ ਆਖ਼ਰੀ ਬਜਟ ਵਿੱਚ ਕਿਸਾਨਾਂ ਅਤੇ ਨੌਜਵਾਨਾਂ ਲਈ ਵੱਡੇ ਐਲਾਨ ਕਰ ਸਕਦੀ ਹੈ ਤੇ ਇਸ ਵੱਡੀ-ਵੱਡੀ ਘੋਸ਼ਣਾ ਵਿੱਚ ਕਿਸਾਨਾਂ ਦੀ ਕਰਜ਼ ਮੁਆਫੀ ਸਣੇ ਇਸ ਸਾਲ ਅਤਿਰਿਕਤ ਕਰਜ਼ ਨਾ ਲੈਣਾ ਅਤੇ 2500 ਰੁਪਏ ਬੇਰੋਜ਼ਗਾਰੀ ਭੱਤਾ ਵਿਚਾਰ ਅਧੀਨ ਹੈ।
ਬਿਜਲੀ ਦਾ ਇੱਕ ਰੁਪਏ ਯੂਨਿਟ ਘੱਟ ਕਰਨ ਉੱਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ 14 ਵਾਰ ਬਿਜਲੀ ਦੇ ਰੇਟ ਵਧਾਏ ਹਨ ਤੇ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਮਹਿਜ਼ ਲੋਕਾਂ ਨੂੰ ਲੁਭਾਉਣ ਲਈ ਇਹ ਡਰਾਮਾ ਕੀਤਾ ਜਾ ਰਿਹਾ ਹੈ।
ਬਿਜਲੀ ਦਾ ਇੱਕ ਰੁਪਏ ਯੂਨਿਟ ਘੱਟ ਕਰਨ ਬਾਬਤ ਜਦੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਹਾਲੇ ਵਿਧਾਨ ਸਭਾ ਸੈਸ਼ਨ ਆਵੇਗਾ ਉਸ ਵਿਚ ਬਿਜਲੀ ਦੇ ਰੇਟ ਘੱਟ ਕਰਨ ਬਾਰੇ ਚਰਚਾ ਹੁੰਦੀ ਹੈ ਜਾਂ ਨਹੀਂ ਉਹ ਬਾਅਦ ਵਿੱਚ ਪਤਾ ਚੱਲੇਗਾ।