ਚੰਡੀਗੜ੍ਹ: ਪੰਜਾਬ ਵਿੱਚ ਇਕ ਪਾਸੇ ਜਿੱਥੇ ਰਾਜਨੀਤਕ ਤੌਰ ਤੇ ਕਈ ਬਦਲਾਅ ਦੇਖਣ ਨੂੰ ਮਿਲ ਰਹੇ ਹਨ ਉਥੇ ਹੀ ਭਾਜਪਾ ਲੀਡਰਾਂ ਤੇ ਹੋ ਰਹੇ ਹਮਲੇ ਕਈ ਸਾਰੇ ਸਵਾਲ ਖੜ੍ਹੇ ਕਰ ਰਹੇ ਹਨ। ਇੱਕ ਪਾਸੇ ਜਿਥੇ ਚਰਚਾ ਚੱਲ ਰਹੀ ਹੈ ਕਿ ਭਾਜਪਾ ਲੀਡਰਾਂ ਤੇ ਹੋ ਰਹੇ ਹਮਲਿਆਂ ਦੇ ਚੱਲਦੇ ਭਾਜਪਾ ਲੀਡਰਸ਼ਿਪ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਮੰਗ ਕਰ ਸਕਦੀ ਹੈ, ਉੱਥੇ ਹੀ ਕਾਂਗਰਸ ਵਿੱਚ ਉੱਠੀ ਉਥਲ ਪੁਥਲ ਨੂੰ ਲੈ ਕੇ ਪੰਜਾਬ ਦੇ ਲੋਕ ਤੇ ਖਾਸਕਰ ਕਾਂਗਰਸ ਵਰਕਰ ਚਿੰਤਤ ਹਨ ਕਿ ਪੰਜਾਬ ਕਾਂਗਰਸ ਵੱਲੋਂ ਕੈਪਟਨ ਕੌਣ ਹੋਵੇਗਾ।
ਇਹ ਵੀ ਪੜੋ: ਦਲਿਤ ਮੁੱਖ ਮੰਤਰੀ ਨੇ ਭਖਾਈ ਸਿਆਸਤ, ਦੇਖੋ ਭਾਜਪਾ ਦੀ ਖੇਡ...
ਚਰਚਾ ਵੀ ਚੱਲ ਰਹੀ ਹੈ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇਗਾ ਤਾਂ ਕੈਪਟਨ ਅਮਰਿੰਦਰ ਸਿੰਘ ਅੰਦਰਖਾਤੇ ਭਾਜਪਾ ਦੀ ਮਦਦ ਕਰ ਸਕਦੇ ਹਨ। ਬਰਹਾਲ ਇਨ੍ਹਾਂ ਸਾਰੇ ਸਵਾਲਾਂ ਦਾ ਜਵਾਬ ਜਾਣਨ ਲਈ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ ਗਈ।
ਇਹ ਤਮਾਮ ਚਰਚਾਵਾਂ ਉਪਰ ਵਿਸ਼ਰਾਮ ਲਾਉਂਦੇ ਹੋਏ ਕਾਂਗਰਸ ਬੁਲਾਰੇ ਨੇ ਕਿਹਾ ਕਿ ਬਹੁਤ ਸਾਰੀਆਂ ਅਫਵਾਹਾਂ ਉੱਡ ਰਹੀਆਂ ਹਨ, 2022 ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੋਣਗੇ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਹੀ ਹੋਣਗੇ।
ਕੀ ਸਿੱਧੂ ਹੋਣਗੇ ਕਾਂਗਰਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਉੱਥੇ ਹੀ ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਕਿਹਾ ਕਿ ਆਮ ਆਦਮੀ ਪਾਰਟੀ ਸ਼ੁਰੂ ਤੋਂ ਹੀ ਕਹਿੰਦੀ ਆ ਰਹੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਰਲ ਕੇ ਲੋਕਾਂ ਨੂੰ ਬੇਵਕੂਫ ਬਣਾ ਰਹੇ ਹਨ ਅਤੇ ਹੁਣ ਤਾਂ ਖੁਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਵੱਲੋਂ ਵੀ ਕਿਹਾ ਗਿਆ ਕਿ ਕਾਂਗਰਸ ਦੇ ਕਈ ਲੀਡਰ ਅਮਿਤ ਸ਼ਾਹ ਦੇ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਲੋਕ ਸਮਝ ਚੁੱਕੇ ਹਨ ਕਿ ਇਹ ਤਮਾਮ ਪਾਰਟੀਆਂ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਅਤੇ ਭਾਜਪਾ ਇਕੋ ਨੀਤੀ ਤੇ ਕੰਮ ਕਰ ਰਹੇ ਹਨ ਕਿ ਫੁੱਟ ਪਾਓ ਤੇ ਰਾਜ ਕਰੋ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਰਮਵੀਰ ਸਿੰਘ ਗੁਰਾਇਆ ਨੇ ਕਿਹਾ ਕਿ ਭਾਜਪਾ ਤੋਂ ਪੂਰੇ ਤਰੀਕੇ ਦੇ ਨਾਲ ਲੋਕਾਂ ਦਾ ਮੋਹ ਭੰਗ ਹੋਇਆ ਪਿਐ ਇਹ ਜੋ ਮਰਜ਼ੀ ਕਰਵਾ ਲੈਣ ਪੰਜਾਬ ਦੇ ਲੋਕ ਕਿਸੇ ਗੱਲੋਂ ਨਹੀਂ ਡਰਦੇ।
ਕੀ ਸਿੱਧੂ ਹੋਣਗੇ ਕਾਂਗਰਸ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਾਜਪਾ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਫਿਲਹਾਲ ਅਸੀਂ ਆਪਣੀ ਕੇਂਦਰੀ ਲੀਡਰਸ਼ਿਪ ਅੱਗੇ ਪੰਜਾਬ ਵਿੱਚ ਭਾਜਪਾ ਲੀਡਰਾਂ ਦੇ ਹੋ ਰਹੇ ਹਮਲਿਆਂ ਨੂੰ ਲੈ ਕੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਹੈ ਅਤੇ ਇਹ ਵੀ ਦੱਸਿਆ ਕਿ ਸਾਰੇ ਹਮਲੇ ਕਿਸਾਨਾਂ ਦੇ ਨਾਮ ਤੇ ਕਾਂਗਰਸ ਵੱਲੋਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਪੰਜਾਬ ਵਿੱਚ ਰਾਸ਼ਟਰਪਤੀ ਸ਼ਾਸਨ ਲਾਉਣ ਬਾਰੇ ਕੋਈ ਜ਼ਿਕਰ ਨਹੀਂ ਕੀਤਾ ਗਿਆ ਅਤੇ ਜੇ ਕੁਝ ਹੋਵੇਗਾ ਤਾਂ ਜਾਣਕਾਰੀ ਦਿੱਤੀ ਜਾਵੇਗੀ।
ਇਹ ਵੀ ਪੜੋ: ਮੀਂਹ ਨੇ 5 ਪਿੰਡਾਂ ਦੇ ਕਿਸਾਨ ਕੀਤੇ ਬਰਬਾਦ !