ਚੰਡੀਗੜ੍ਹ: ਪੰਜਾਬ ਵਿੱਚ ਔਰਤਾਂ ਅੱਜ ਤੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਇਹ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਨੌਨ ਏਸੀ ਬੱਸਾਂ ਵਿੱਚ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਚੰਡੀਗੜ੍ਹ ਤੋਂ ਵੀ ਪੰਜਾਬ ਦੇ ਅਲੱਗ-ਅਲੱਗ ਹਿੱਸਿਆਂ ਵਿੱਚ ਜਾਣ ਵਾਲੀਆਂ ਮਹਿਲਾਵਾਂ ਦੇ ਚਿਹਰਿਆਂ ਉੱਤੇ ਇਸ ਫ਼ੈਸਲੇ ਤੋਂ ਬਾਅਦ ਖੁਸ਼ੀ ਦੇਖਣ ਨੂੰ ਮਿਲੀ। ਮਹਿਲਾਵਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।
ਸਰਕਾਰੀ ਬੱਸਾਂ 'ਚ ਮਹਿਲਾਵਾਂ ਨੇ ਮੁਫ਼ਤ ਸਫਰ ਕਰ ਸੂਬਾ ਸਰਕਾਰ ਦਾ ਕੀਤਾ ਧੰਨਵਾਦ - ਮਹਿਲਾਵਾਂ ਨੂੰ ਮੁਫ਼ਤ ਸਫ਼ਰ
ਪੰਜਾਬ ਵਿੱਚ ਔਰਤਾਂ ਅੱਜ ਤੋਂ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਇਹ ਫ਼ੈਸਲਾ ਪੰਜਾਬ ਸਰਕਾਰ ਵੱਲੋਂ ਲਾਗੂ ਕੀਤਾ ਗਿਆ ਹੈ ਜਿਸ ਦੇ ਤਹਿਤ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਨੌਨ ਏਸੀ ਬੱਸਾਂ ਵਿੱਚ ਮਹਿਲਾਵਾਂ ਨੂੰ ਮੁਫ਼ਤ ਸਫ਼ਰ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ।
ਮਹਿਲਾਵਾਂ ਨੇ ਕਿਹਾ ਕਿ ਇਹ ਚੰਗਾ ਫ਼ੈਸਲਾ ਹੈ ਅਤੇ ਇਸ ਨਾਲ ਆਉਣ-ਜਾਣ ਵਿੱਚ ਮਹਿਲਾਵਾਂ ਨੂੰ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਉਥੇ ਹੀ ਇਸ ਫੈਸਲੇ ਤੋਂ ਬਾਅਦ ਸਰਕਾਰੀ ਬੱਸਾਂ ਵਿੱਚ ਮਹਿਲਾਵਾਂ ਸਵਾਰੀਆਂ ਵੀ ਜ਼ਿਆਦਾ ਦੇਖਣ ਨੂੰ ਮਿਲ ਰਹੀਆਂ ਹਨ। ਬੱਸ ਦੇ ਕੰਡਕਟਰ ਨੇ ਕਿਹਾ ਕਿ ਪਹਿਲਾਂ ਘੱਟ ਮਹਿਲਾਵਾਂ ਬੱਸਾਂ ਵੀ ਚਲਦੀਆਂ ਸਨ ਪਰ ਇਸ ਫ਼ੈਸਲੇ ਤੋਂ ਬਾਅਦ ਹੁਣ ਜ਼ਿਆਦਾ ਸਵਾਰੀਆਂ ਚੜ੍ਹ ਰਹੀਆਂ ਹਨ।
ਦੱਸ ਦੇਈਏ ਕਿ ਸੂਬੇ ਵਿੱਚ ਔਰਤਾਂ ਅਤੇ ਲੜਕੀਆਂ ਨੂੰ ਸਸ਼ਕਤੀਕਰਨ ਲਈ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤਹਿਤ ਮੁੱਖ ਮੰਤਰੀ ਨੇ 5 ਮਾਰਚ ਨੂੰ ਵਿਧਾਨ ਸਭਾ ਵਿੱਚ ਔਰਤਾਂ ਨੂੰ ਮੁਫ਼ਤ ਸਫਰ ਕਰਨ ਦੀ ਸਕੀਮ ਦਾ ਐਲਾਨ ਕੀਤਾ ਸੀ। ਇਸ ਸਕੀਮ ਦਾ ਫਾਇਦਾ ਸੂਬੇ ਭਰ ਵਿੱਚ 1.31 ਕਰੋੜ ਔਰਤਾਂ/ਲੜਕੀਆਂ ਨੂੰ ਫਾਇਦਾ ਹੋਵੇਗਾ। ਜਨਗਣਨਾ 2011 ਅਨੁਸਾਰ ਪੰਜਾਬ ਵਿੱਚ ਕੁੱਲ ਵਸੋਂ 2.77 ਕਰੋੜ ਹੈ ਜਿਸ ਵਿੱਚ 1,46,39,465 ਪੁਰਸ਼ ਅਤੇ 1,31,03,873 ਮਹਿਲਾਵਾਂ ਹਨ।