ਚੰਡੀਗੜ੍ਹ: 5 ਜੂਨ ਨੂੰ ਵਿਸ਼ਵ ਭਰ 'ਚ ਵਿਸ਼ਵ ਵਾਤਾਵਰਣ ਦਿਵਸ(World Environment Day) ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਪੰਜਾਬ ਨੂੰ ਹਰਿਆਭਰਿਆ ਅਤੇ ਪ੍ਰਦੂਸ਼ਨ ਮੁਕਤ ਬਣਾਉਣ ਦਾ ਸੱਦਾ ਦਿੱਤਾ।
ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵ ਵਾਤਾਵਰਣ ਦਿਵਸ ਮੌਕੇ 'ਮਿਸ਼ਨ ਤੰਦਰੁਸਤ ਪੰਜਾਬ' ਨੂੰ ਨਵੇਂ ਰੂਪ ਚ ਆਗਾਜ ਕੀਤਾ। ਨਾਲ ਹੀ ਉਨ੍ਹਾਂ ਨੇ ਮਿਸ਼ਨ ਦੇ ਪਹਿਲੇ ਪੜਾਅ ਦੀ ਸਫਲਤਾ ਦੇ ਲਈ 115 ਕਰੋੜ ਰੁਪਏ ਦੀ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕੀਤੀ। ਨਾਲ ਹੀ ਵੱਖ ਵੱਖ ਵਿਭਾਗ ਦੀ ਅਗਵਾਈ ਚ 10 ਉਪ-ਮਿਸ਼ਨਾਂ ਨੂੰ ਅਮਲ ’ਚ ਲਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਕੁਦਰਤ ਨੂੰ ਸਾਂਭ ਕੇ ਰੱਖਣ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮਿਸ਼ਨ ਤੰਦਰੁਸਤ ਦੇ ਯਤਨਾਂ ਦੀ ਸ਼ਲਾਘਾ ਵੀ ਕੀਤੀ।