ਚੰਡੀਗੜ੍ਹ: ਗੁਰੂ ਦੀ ਬੇਅਦਬੀ ਦੇ ਇਨਸਾਫ਼ ਲਈ ਸਿੱਧੂ ਕੈਪਟਨ ਉੱਤੇ ਨਿਸ਼ਾਨਾ ਸਾਧ ਰਹੇ ਹਨ ਤੇ ਉਨ੍ਹਾਂ ਤੋਂ ਬੇਅਦਬੀ ਮਾਮਲੇ ਦੇ ਇਨਸਾਫ ਦੀ ਮੰਗ ਕਰ ਰਹੇ ਹਨ। ਇਸ ਵਾਰ ਵੀ ਸਿਧੂ ਨੇ ਟਵਿੱਟਰ ਹੈਂਡਲ ਉੱਤੇ ਟਵੀਟ ਕਰਕੇ ਕੈਪਟਨ ਉੱਤੇ ਨਿਸ਼ਾਨਾ ਸਾਧਿਆ ਹੈ।
ਨਵਜੋਤ ਸਿੰਘ ਸਿੱਧੂ ਨੇ ਟਵੀਟ ਕਰ ਕੈਪਟਨ ਨੂੰ ਲਿਖਿਆ ਕਿ, ਕੀ ਮੰਤਰੀਆਂ ਦੇ ਮੋਢੇ ਉੱਤੇ ਰੱਖ ਕੇ ਬੰਦੂਕ ਚਲਾਉਣਾ ਬੰਦ ਕਰੋ। ਮੁੱਦੇ ਤੇ ਆਓ, ਭਟਕਾਉਣਾ ਬੰਦ ਕਰੋ ! ਕੱਲ, ਅੱਜ ਅਤੇ ਕੱਲ - ਮੇਰੀ ਆਤਮਾ ਗੁਰੂ ਸਾਹਿਬ ਦੇ ਇਨਸਾਫ ਦੀ ਮੰਗ ਕਰਦੀ ਹੈ ਤੇ ਆਉਣ ਵਾਲੇ ਸਮੇਂ ਵਿੱਚ ਵੀ ਕਰਦੀ ਰਹੇਗੀ।